Tuesday, October 20, 2026
Home Crime ਪੈਸਿਆਂ ਦੇ ਲੈਣ-ਦੇਣ ਨੂੰ ਲੈ ਕੇ ਨਗਰ ਨਿਗਮ ਦੇ ਕਰਮਚਾਰੀ ਦਾ ਕਤਲ

ਪੈਸਿਆਂ ਦੇ ਲੈਣ-ਦੇਣ ਨੂੰ ਲੈ ਕੇ ਨਗਰ ਨਿਗਮ ਦੇ ਕਰਮਚਾਰੀ ਦਾ ਕਤਲ

ਜਲੰਧਰ (ਦ ਸਟੈਲਰ ਨਿਊਜ਼)। ਜਲੰਧਰ ਤੋਂ ਇੱਕ ਸਨਸਨੀਖੇਜ਼ ਮਾਮਲਾ ਸਾਹਮਣੇ ਆਇਆ ਹੈ। ਜਿੱਥੇ ਕਿ ਪਿੰਡ ਬੂਟਾ ਨੇੜੇ ਦੇਰ ਰਾਤ ਪੈਸਿਆਂ ਦੇ ਲੈਣ-ਦੇਣ ਨੂੰ ਲੈ ਕੇ ਨਗਰ ਨਿਗਮ ਦੇ ਕਰਮਚਾਰੀ ਦਾ ਬੇਹਰਿਮੀ ਨਾਲ ਕਤਲ ਕਰ ਦਿੱਤਾ ਗਿਆ। ਮੌਕੇ ਤੇ ਦੋ ਨੌਜਵਾਨ ਗੰਭੀਰ ਜ਼ਖ਼ਮੀ ਹੋ ਗਏ। ਇਨ੍ਹਾਂ ਵਿੱਚੋਂ ਇੱਕ ਦੀ ਜਲੰਧਰ ਦੇ ਸਿਵਲ ਹਸਪਤਾਲ ਵਿੱਚ ਇਲਾਜ ਦੌਰਾਨ ਮੌਤ ਹੋ ਗਈ। ਜਾਣਕਾਰੀ ਮੁਤਾਬਕ ਇਹ ਘਟਨਾ ਬੂਟਾ ਪਿੰਡ ਦੇ ਜੱਲੋਵਾਲ ਆਬਾਦੀ ਇਲਾਕੇ ਵਿੱਚ ਵਾਪਰੀ। ਮ੍ਰਿਤਕ ਦੀ ਪਹਿਚਾਣ ਦੀਪਕ ਕੁਮਾਰ ਨਿਵਾਸੀ ਗਾਜ਼ੀ ਗੁੱਲਾ ਕਲੋਨੀ ਵਜੋਂ ਹੋਈ ਹੈ ਅਤੇ ਜਲੰਧਰ ਨਗਰ ਨਿਗਮ ਵਿੱਚ ਦਰਜਾ ਚਾਰ ਦਾ ਮੁਲਾਜ਼ਮ ਸੀ। ਦੀਪਕ ਅਤੇ ਗੱਗੂ ਦੀ ਹਾਲਤ ਫਿਲਹਾਲ ਖਤਰੇ ਤੋਂ ਬਾਹਰ ਹੈ। ਮ੍ਰਿਤਕ ਦੇ ਭਰਾ ਅਜੈ ਕੁਮਾਰ ਨੇ ਦੱਸਿਆ ਕਿ ਦੀਪਕ ਦਾ ਜੱਲੋਵਾਲ ਆਬਾਦੀ ਦੇ ਰਹਿਣ ਵਾਲੇ ਕੁਝ ਨੌਜਵਾਨਾਂ ਨਾਲ ਪੈਸਿਆਂ ਦਾ ਲੈਣ-ਦੇਣ ਚੱਲ ਰਿਹਾ ਸੀ।

Advertisements

ਆਰੋਪੀ ਨੇ ਦੀਪਕ ਤੋਂ 1.50 ਲੱਖ ਰੁਪਏ ਲਏ ਸਨ। ਦੀਪਕ ਪਿਛਲੇ ਕਾਫੀ ਸਮੇਂ ਤੋਂ ਪੈਸੇ ਮੰਗ ਰਿਹਾ ਸੀ, ਪਰ ਉਹ ਨਹੀਂ ਦੇ ਰਹੇ ਸਨ। ਜਿਸ ਤੋਂ ਬਾਅਦ ਉਕਤ ਆਰੋਪੀਆਂ ਨੇ ਦੀਪਕ ਨੂੰ ਪੈਸੇ ਦੇਣ ਦੇ ਬਹਾਨੇ ਜੱਲੋਵਾਲ ਆਬਾਦੀ ਕੋਲ ਬੁਲਾਇਆ। ਜਦੋਂ ਉਹ ਜੱਲੋਵਾਲ ਆਬਾਦੀ ਕੋਲ ਪਹੁੰਚਿਆਂ ਤਾਂ ਉਥੇ ਕਰੀਬ 15 ਤੋਂ 20 ਨੌਜਵਾਨ ਉਡੀਕ ਕਰ ਰਹੇ ਸਨ। ਜਦੋਂ ਦੀਪਕ ਉੱਥੇ ਪਹੁੰਚਿਆ ਤਾਂ ਉਨ੍ਹਾਂ ਨੇ ਤੇਜ਼ਧਾਰ ਹਥਿਆਰਾਂ, ਇੱਟਾਂ ਅਤੇ ਪੱਥਰਾਂ ਨਾਲ ਹਮਲਾ ਕਰ ਦਿੱਤਾ। ਜ਼ਖਮੀ ਦੀਪਕ ਨੇ ਮਾਮਲੇ ਦੀ ਜਾਣਕਾਰੀ ਆਪਣੇ ਪਰਿਵਾਰ ਨੂੰ ਦਿੱਤੀ। ਜਦੋਂ ਅਜੈ ਤੁਰੰਤ ਉਥੇ ਪਹੁੰਚਿਆ ਤਾਂ ਉਸ ਤੇ ਵੀ ਹਮਲਾ ਕਰਨ ਦੀ ਕੋਸ਼ਿਸ਼ ਕੀਤੀ ਗਈ। ਪਰ ਕਿਸੇ ਤਰ੍ਹਾਂ ਉਸ ਨੇ ਆਪਣੇ ਭਰਾ ਨੂੰ ਉਥੋਂ ਕੱਢ ਲਿਆ। ਹਾਦਸੇ ਦੀ ਸੂਚਨਾ ਮਿਲਦੇ ਹੀ ਪੁਲਿਸ ਮੌਕੇ ਤੇ ਪਹੁੰਚੀ ਅਤੇ ਆਰੋਪੀਆਂ ਦੀ ਗ੍ਰਿਫ਼ਤਾਰੀ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ।

LEAVE A REPLY

Please enter your comment!
Please enter your name here