Monday, October 5, 2026
Home Latest ਗੁਰਦਾਸਪੁਰ ਦੀਆਂ ਅਦਾਲਤਾਂ ਵਿੱਚ 14 ਸਤੰਬਰ ਨੂੰ ਲੱਗੇਗੀ ਕੌਮੀ ਲੋਕ ਅਦਾਲਤ: ਸੈਸ਼ਨ ਜੱਜ ਅਗਰਵਾਲ

ਗੁਰਦਾਸਪੁਰ ਦੀਆਂ ਅਦਾਲਤਾਂ ਵਿੱਚ 14 ਸਤੰਬਰ ਨੂੰ ਲੱਗੇਗੀ ਕੌਮੀ ਲੋਕ ਅਦਾਲਤ: ਸੈਸ਼ਨ ਜੱਜ ਅਗਰਵਾਲ

ਗੁਰਦਾਸਪੁਰ (ਦ ਸਟੈਲਰ ਨਿਊਜ਼)। ਰਾਸ਼ਟਰੀ ਕਾਨੂੰਨੀ ਸੇਵਾਵਾਂ ਅਥਾਰਿਟੀ ਅਤੇ ਕਾਰਜਕਾਰੀ ਚੇਅਰਮੈਨ, ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਿਟੀ ਐੱਸ.ਏ.ਐੱਸ. ਨਗਰ ਦੀਆਂ ਹਦਾਇਤਾਂ ਅਨੁਸਾਰ ਗੁਰਦਾਸਪੁਰ ਜ਼ਿਲ੍ਹੇ ਵਿੱਚ ਕੌਮੀ ਲੋਕ ਅਦਾਲਤ 14 ਸਤੰਬਰ 2024 ਨੂੰ ਲਗਾਈ ਜਾ ਰਹੀ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਰਜਿੰਦਰ ਅਗਰਵਾਲ, ਜ਼ਿਲ੍ਹਾ ਅਤੇ ਸੈਸ਼ਨ ਜੱਜ-ਕਮ-ਚੇਅਰਮੈਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ, ਗੁਰਦਾਸਪੁਰ ਨੇ ਦੱਸਿਆ ਕਿ ਇਸ ਕੌਮੀ ਲੋਕ ਅਦਾਲਤ ਵਿੱਚ 138 ਐੱਨ.ਆਈ. ਐਕਟ, ਬੈਂਕ ਰਿਕਵਰੀ ਕੇਸ, ਲੇਬਰ ਕੇਸ, ਬਿਜਲੀ, ਪਾਣੀ, ਅਤੇ ਕਮੇਟੀ ਘਰ ਦੇ ਹੋਰ ਕੇਸ ਜਿਵੇਂ ਕਿ ਸੀਵਰੇਜ, ਵਾਟਰ ਸਪਲਾਈ, ਹਾਊਸ ਟੈਕਸ, ਸਾਈਟ ਪਲੈਨ ਆਦਿ, ਸਾਰੇ ਤਰ੍ਹਾਂ ਦੇ ਸਿਵਲ ਕੇਸ, ਛੋਟੇ ਘੱਟ ਸਜ਼ਾ ਵਾਲੇ ਅਪਰਾਧ, ਵਿਆਹੁਤਾ ਝਗੜੇ, ਐੱਮ.ਏ.ਸੀ.ਟੀ. (ਮੋਟਰ ਐਕਸੀਡੈਂਟ) ਦੇ ਕੇਸ, ਇੰਸ਼ੋਰੈਂਸ ਕਲੇਮ ਦੇ ਕੇਸਾਂ ਦਾ ਵੀ ਨਿਪਟਾਰਾ ਆਪਸੀ ਰਜ਼ਾਮੰਦੀ ਨਾਲ ਕੀਤਾ ਜਾਵੇਗਾ।

Advertisements

ਉਨ੍ਹਾਂ ਕਿਹਾ ਕਿ ਜੇਕਰ ਕੋਈ ਵਿਅਕਤੀ ਆਪਣੇ ਝਗੜੇ ਦਾ ਨਿਪਟਾਰਾ ਆਪਸੀ ਰਜ਼ਾਮੰਦੀ ਨਾਲ ਇਸ ਰਾਸ਼ਟਰੀ ਲੋਕ ਅਦਾਲਤ  ਜ਼ਰੀਏ ਹੱਲ ਕਰਨਾ ਚਾਹੁੰਦਾ ਹੈ ਤਾਂ ਉਹ ਆਪਣੀ ਅਰਜ਼ੀ ਆਪਣੇ ਸਬੰਧਿਤ ਕੋਰਟ ਵਿੱਚ ਜਾਂ ਸਕੱਤਰ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ ਦੇ ਦਫ਼ਤਰ ਦੇ ਕਮਰਾ ਨੰਬਰ 102 ਵਿਖੇ ਦੇ ਸਕਦਾ ਹੈ। ਉਨ੍ਹਾਂ ਕਿਹਾ ਕਿ ਨੈਸ਼ਨਲ ਲੋਕ ਅਦਾਲਤ ਰਾਹੀਂ ਹੱਲ ਕੀਤੇ ਜਾਂਦੇ ਮੁਕੱਦਮਿਆਂ ਦੀ ਅੱਗੇ ਕਿਸੇ ਵੀ ਅਦਾਲਤ  ਵਿੱਚ ਅਪੀਲ ਨਹੀਂ ਕੀਤੀ ਜਾ ਸਕਦੀ ਅਤੇ ਲੋਕ ਅਦਾਲਤ  ਰਾਹੀਂ ਹੱਲ ਕੀਤੇ ਗਏ ਮਾਮਲੇ ਦਾ ਫ਼ੈਸਲਾ ਅੰਤਿਮ ਹੁੰਦਾ ਹੈ।

LEAVE A REPLY

Please enter your comment!
Please enter your name here