
ਨਕੋਦਰ (ਦ ਸਟੈਲਰ ਨਿਊਜ਼)। ਨਕੋਦਰ ਦੇ ਪਿੰਡ ਉੱਗੀ ਵਿੱਚ ਕੁੱਝ ਅਣਪਛਾਤੇ ਵਿਅਕਤੀਆਂ ਵੱਲੋਂ ਨੌਜਵਾਨ ਦਾ ਕਤਲ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਮ੍ਰਿਤਕ ਦੀ ਪਹਿਚਾਣ ਕੁਲਵਿੰਦਰ ਸਿੰਘ ਉਰਫ਼ ਕਿੰਦੀ ਵਾਸੀ ਉੱਗੀ ਵਜੋਂ ਹੋਈ। ਜਾਣਕਾਰੀ ਦਿੰਦੇ ਪਰਿਵਾਰਕ ਮੈਬਰਾਂ ਨੇ ਦੱਸਿਆ ਕਿ ਕੁਲਵਿੰਦਰ ਦਾ ਗੋਲੀਆਂ ਮਾਰ ਕੇ ਕਤਲ ਕੀਤਾ ਗਿਆ ਹੈ ਤੇ ਪਰਿਵਾਰਕ ਮੈਬਰਾਂ ਨੇ ਇਨਸਾਫ ਦੀ ਗੁਹਾਰ ਲਗਾਉਂਦਿਆਂ ਕਿਹਾ ਕਿ ਅਗਰ ਪੁਲਿਸ ਨੇ ਆਰੋਪੀਆਂ ਨੂੰ ਜਲਦ ਤੋਂ ਜਲਦ ਗ੍ਰਿਫ਼ਤਾਰ ਨਾ ਕੀਤਾ ਤਾਂ ਉਹਨਾਂ ਵੱਲੋਂ ਨੌਜਵਾਨ ਦਾ ਅੰਤਿਮ ਸਸਕਾਰ ਨਹੀਂ ਕੀਤਾ ਜਾਵੇਗਾ।

ਫਿਲਹਾਲ ਪੁਲਿਸ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ ਤੇ ਆਰੋਪੀਆਂ ਦੀ ਭਾਲ ਵੀ ਕੀਤੀ ਜਾ ਰਹੀ ਹੈ।












