Thursday, October 22, 2026
Home Hoshiarpur ਨੀਰੂ ਮਹੇਸ਼ਵਰੀ ਨੇ ਸਾਂਝੀ ਰਸੋਈ ਨੂੰ ਦਿੱਤਾ 5100 ਦਾ ਸਹਿਯੋਗ

ਨੀਰੂ ਮਹੇਸ਼ਵਰੀ ਨੇ ਸਾਂਝੀ ਰਸੋਈ ਨੂੰ ਦਿੱਤਾ 5100 ਦਾ ਸਹਿਯੋਗ

ਹੁਸ਼ਿਆਰਪੁਰ (ਦ ਸਟੈਲਰ ਨਿਊਜ਼)। ਜ਼ਿਲ੍ਹਾ ਰੈੱਡ ਕਰਾਸ ਸੁਸਾਇਟੀ ਵੱਲੋਂ ਮੁਹੱਲਾ ਈਸ਼ ਨਗਰ, ਹੁਸ਼ਿਆਰਪੁਰ ਵਿਖੇ ਚਲਾਇਆ ਜਾ ਰਿਹਾ ‘ਸਾਂਝੀ ਰਸੋਈ’ ਪ੍ਰੋਜੈਕਟ ਡਿਪਟੀ ਕਮਿਸ਼ਨਰ ਕੋਮਲ ਮਿੱਤਲ ਦੀ ਰਹਿਣੁਮਈ ਅਤੇ ਅਗਵਾਈ ਹੇਠ ਬਹੁਤ ਹੀ ਸਫਲਤਾ ਪੂਰਵਕ ਚੱਲ ਰਿਹਾ ਹੈ, ਜਿਸ ਦਾ ਰੋਜਾਨਾ 450 ਤੋਂ 500 ਗਰੀਬ ਅਤੇ ਲੋੜਵੰਦ ਵਿਅਕਤੀ ਲਾਭ ਪ੍ਰਾਪਤ ਕਰ ਰਹੇ ਹਨ। ਇਸ ਸਬੰਧੀ ਜਾਣਕਾਰੀ ਦਿੰਦਆਂ ਸਕੱਤਰ ਜ਼ਿਲ੍ਹਾ ਰੈੱਡ ਕਰਾਸ ਸੁਸਾਇਟੀ ਮੰਗੇਸ਼ ਸੂਦ ਨੇ ਦੱਸਿਆ ਕਿ ਇਸ ਪ੍ਰੋਜੈਕਟ ਦੀ ਸਫਲਤਾ ਲਈ ਨੀਰੂ ਮਹੇਸ਼ਵਰੀ, ਵਾਸੀ ਉਨਾ ਰੋਡ, ਹੁਸ਼ਿਆਰਪੁਰ ਵੱਲੋਂ ਆਪਣੇ ਪਰਿਵਾਰਕ ਮੈਂਬਰ ਪਿਊਸ਼, ਪਾਯਲ, ਰਿਸ਼ਭ, ਰਿਧਾਨ ਅਤੇ ਸ਼ਕਸ਼ਮ ਨਾਲ ਮਿਲ ਕੇ ਆਪਣੇ ਪਤੀ ਲੇਟ ਰਵਿੰਦਰ ਕੁਮਾਰ ਮਹੇਸ਼ਵਰੀ ਦੀ ਯਾਦ ਵਿੱਚ ਸਾਂਝੀ ਰਸੋਈ ਨੂੰ 5100 ਰੁਪਏ ਦੀ ਰਾਸ਼ੀ ਦਾਨ ਦਿੱਤੀ।

Advertisements

ਇਸ ਮੌਕੇ ਰੈੱਡ ਕਰਾਸ ਸੁਸਾਇਟੀ ਦੇ ਮੈਂਬਰ ਰਾਕੇਸ਼ ਕਪਿਲਾ, ਕੁਮਕੁਮ ਸੂਦ, ਕਰਮਜੀਤ ਕੌਰ ਆਹਲੂਵਾਲੀਆ ਅਤੇ ਸਰਬਜੀਤ ਵੀ ਮੌਜ਼ੂਦ ਸਨ। ਇਸ ਮੌਕੇ ਸਕੱਤਰ ਜ਼ਿਲ੍ਹਾ ਰੈਡ ਕਰਾਸ ਸੁਸਾਇਟੀ ਨੇ ਇਹ ਵੀ ਦੱਸਿਆ ਕਿ ਜ਼ਿਲ੍ਹਾ ਰੈੱਡ ਕਰਾਸ ਵੱਲੋਂ ਚਲਾਇਆ ਜਾ ਰਿਹਾ ਇਹ ਪ੍ਰੋਜੈਕਟ ਜ਼ਿਲ੍ਹੇ ਦੇ  ਦਾਨੀ ਸੱਜਣਾਂ/ਸਮਾਜ ਸੇਵਕਾਂ ਵੱਲੋਂ ਦਾਨ ਵਜੋਂ ਮੁਹੱਈਆ ਕੀਤੇ ਜਾ ਰਹੇ ਫੰਡਾਂ ਦੁਆਰਾ ਹੀ ਚਲਾਇਆ ਜਾ ਰਿਹਾ ਹੈ। ਜਿਨ੍ਹਾਂ ਵੱਲੋਂ ਜਿੱਥੇ ਬੁੱਕ-ਏ-ਡੇਅ ਸਕੀਮ ਅਧੀਨ ਆਪਣੇ ਪਰਿਵਾਰਿਕ ਮੈਂਬਰਾਂ ਦੇ ਜਨਮ ਦਿਨ, ਵਿਆਹ/ਸ਼ਾਦੀ ਵਰ੍ਹੇਗੰਢ ਅਤੇ ਯਾਦਾਂ ਨਾਲ ਸਬੰਧਤ ਦਿਨ ਸਾਂਝੀ ਰਸੋਈ ਵਿਖੇ ਮਨਾਉਣ ਸਬੰਧੀ ਲਗਾਤਾਰ ਵਿੱਤੀ ਸਹਾਇਤਾ ਮੁਹੱਈਆ ਕਰਨ ਦੇ ਨਾਲ ਰਾਸ਼ਨ ਸਮੱਗਰੀ ਵੀ ਦਿੱਤੀ ਜਾ ਰਹੀ ਹੈ।

LEAVE A REPLY

Please enter your comment!
Please enter your name here