
ਮੋਗਾ (ਦ ਸਟੈਲਰ ਨਿਊਜ਼), ਰਿਪੋਰਟ-ਨਰੇਸ਼ ਕੌੜਾ। ਮੋਗਾ ਪੁਲਿਸ ਨੂੰ ਵੱਡੀ ਸਫਲਤਾ ਹਾਸਿਲ ਹੋਈ ਹੈ। ਪੁਲਿਸ ਨੇ ਲੁੱਟਾਂ-ਖੋਹਾਂ ਦੀਆਂ ਵਾਰਦਾਤਾਂ ਨੂੰ ਅੰਜਾਮ ਦੇਣ ਵਾਲੇ 2 ਨੌਜਵਾਨਾਂ ਨੂੰ ਕਾਬੂ ਕੀਤਾ ਹੈ। ਜਾਣਕਾਰੀ ਦਿੰਦੇ ਐਸਐਸਪੀ ਅੰਕੁਰ ਗੁਪਤਾ ਨੇ ਦੱਸਿਆ ਕਿ 10 ਅਗਸਤ 2024 ਨੂੰ ਪਾਲ ਮਰਚੈਂਟ ਕੋਟਕਪੂਰਾ ਰੋਡ, ਬਾਘਾਪੁਰਾਣਾ ਦੇ ਦਫ਼ਤਰ ਵਿੱਚ ਦੋ ਨਾ-ਮਲੂਮ ਵਿਅਕਤੀ ਆਏ। ਜਿਨ੍ਹਾਂ ਦੇ ਮੂੰਹ ਕੱਪੜੇ ਨਾਲ ਕਵਰ ਸਨ। ਜਿਸ ਤੋਂ ਬਾਅਦ ਦੁਕਾਨ ਅੰਦਰ ਆ ਕੇ ਪਿਸਟਲ ਦੀ ਨੌਕ ਤੇ ਕਰੀਬ 2,23,000 ਰੁਪਏ ਦੀ ਨਕਦੀ ਲੁੱਟ ਕੇ ਫਰਾਰ ਹੋ ਗਏ। ਉਨ੍ਹਾਂ ਦੱਸਿਆ ਕਿ ਇਸ ਸੰਬੰਧੀ ਭਜਨ ਸਿੰਘ ਪੁੱਤਰ ਸਰਵਨ ਸਿੰਘ ਪੁੱਤਰ ਉਜਾਗਰ ਸਿੰਘ ਦੀ ਸ਼ਿਕਾਇਤ ਤੇ ਉਕਤ ਨੌਜਵਾਨਾਂ ਤੇ ਮਾਮਲਾ ਦਰਜ ਕੀਤਾ ਗਿਆ।

ਜਿਸ ਤੋਂ ਬਾਅਦ ਪੁਲਿਸ ਵੱਲੋਂ ਇਲਾਕੇ ਦੇ ਸੀਸੀਟੀਵੀ ਖੰਗਾਲੇ ਗਏ। ਜਾਂਚ ਦੌਰਾਨ ਵਾਰਦਾਤ ਵਿੱਚ ਵਰਤੀ ਗਈ ਸਿਲਵਰ ਰੰਗ ਦੀ ਕਾਰ ਦਾ ਪਤਾ ਲਗਾਇਆ ਗਿਆ। ਜਿਸ ਨੂੰ ਟਰੇਸ ਕਰਕੇ ਕਾਰ ਮਾਲਕ ਗੁਰਪਿੰਦਰ ਪੁੱਤਰ ਬਲਵਿੰਦਰ ਸਿੰਘ ਨਿਵਾਸੀ ਫਿਰੋਜਪੁਰ ਦਾ ਪਤਾ ਲਗਾਇਆ ਗਿਆ। ਪੁਲਿਸ ਤਫਤੀਸ਼ ਦੌਰਾਨ ਪਤਾ ਲੱਗਿਆ ਕਿ ਇਸ ਵਾਰਦਾਤ ਨੂੰ ਅੰਜਾਮ ਗੁਰਪਿੰਦਰ ਸਿੰਘ ਪੁੱਤਰ ਬਲਵਿੰਦਰ ਸਿੰਘ, ਅਜੇ ਪੁੱਤਰ ਬੋਹੜ ਸਿੰਘ ਵਾਸੀ ਕਿਲੀ, ਹੈਪੀ ਪੁੱਤਰ ਦਰਬਾਰਾ ਸਿੰਘ ਵਾਸੀ ਫਿਰੋਜਪੁਰ ਵੱਲੋਂ ਦਿੱਤਾ ਗਿਆ ਹੈ। ਜਿਸ ਤੋਂ ਬਾਅਦ 2 ਨੂੰ ਪੁਲਿਸ ਵੱਲੋਂ ਗ੍ਰਿਫ਼ਤਾਰ ਕੀਤਾ ਗਿਆ ਅਤੇ ਗੱਡੀ ਵਿੱਚੋਂ 30,000 ਰੁਪਏ ਦੀ ਨਕਦੀ ਅਤੇ ਖਿਡਾਉਣਾ ਨੁਮਾ ਪਿਸਟਲ ਬਰਾਮਦ ਕੀਤੀ ਗਈ। ਉਨ੍ਹਾਂ ਦੱਸਿਆ ਕਿ ਗੁਰਪਿੰਦਰ ਸਿੰਘ ਪੁੱਤਰ ਬਲਵਿੰਦਰ ਸਿੰਘ ਵਾਸੀ ਫਿਰੋਜਪੁਰ ਦੀ ਗ੍ਰਿਫ਼ਤਾਰੀ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ।












