Thursday, October 15, 2026
Home Chandigarh 12ਵੀਂ ਜਮਾਤ ਦੀ ਵਿਦਿਆਰਥਣ ਨਾਲ ਬੱਸ ਡਰਾਈਵਰ ਨੇ ਕੀਤਾ ਜਬਰ-ਜਨਾਹ

12ਵੀਂ ਜਮਾਤ ਦੀ ਵਿਦਿਆਰਥਣ ਨਾਲ ਬੱਸ ਡਰਾਈਵਰ ਨੇ ਕੀਤਾ ਜਬਰ-ਜਨਾਹ

rape-rape-image-dummy

ਚੰਡੀਗੜ੍ਹ (ਦ ਸਟੈਲਰ ਨਿਊਜ਼)। ਚੰਡੀਗੜ੍ਹ ਤੋਂ ਇੱਕ ਮੰਦਭਾਗੀ ਖਬਰ ਸਾਹਮਣੇ ਆਈ ਹੈ। ਜਿੱਥੇ ਕਿ ਇੱਕ ਨਿੱਜੀ ਸਕੂਲ ਦੀ 12ਵੀਂ ਜਮਾਤ ਦੀ ਵਿਦਿਆਰਥਣ ਦੀ ਫੋਟੋ ਐਡਿਟ ਕਰਕੇ ਵਾਇਰਲ ਕਰਨ ਅਤੇ ਉਸ ਦੀ ਛੋਟੀ ਭੈਣ ਨੂੰ ਜਾਨੋਂ ਮਾਰਨ ਦੀਆਂ ਧਮਕੀਆਂ ਦੇ ਕੇ ਜਬਰ-ਜਨਾਹ ਕਰਨ ਦੇ ਆਰੋਪ ਵਿੱਚ ਸਕੂਲ ਬੱਸ ਡਰਾਈਵਰ ਖ਼ਿਲਾਫ਼ ਮਾਮਲਾ ਦਰਜ ਕੀਤਾ ਗਿਆ ਹੈ। ਮੁਲਜ਼ਮ ਦੀ ਪਹਿਚਾਣ ਮੁਹੰਮਦ ਰਜ਼ਾਕ ਵਾਸੀ ਮਨੀਮਾਜਰਾ ਵੱਜੋਂ ਹੋਈ ਹੈ। ਜ਼ੀਰਕਪੁਰ ਥਾਣਾ ਇੰਚਾਰਜ ਜਸਕੰਵਲ ਸਿੰਘ ਸੇਖੋਂ ਨੇ ਦੱਸਿਆ ਕਿ ਉਨ੍ਹਾਂ ਨੂੰ ਪੀੜਤ ਵੱਲੋਂ ਸ਼ਿਕਾਇਤ ਮਿਲੀ ਸੀ, ਜਿਸ ਤੇ ਪੁਲਿਸ ਨੇ ਤੁਰੰਤ ਕਾਰਵਾਈ ਕੀਤੀ ਗਈ।

Advertisements

ਪੀੜਤਾ ਨੇ ਦੱਸਿਆ ਕਿ ਉਹ ਚੰਡੀਗੜ੍ਹ ਦੇ ਇੱਕ ਪ੍ਰਾਈਵੇਟ ਸਕੂਲ ਦੀ ਵਿਦਿਆਰਥਣ ਹੈ। ਪੀੜਤਾ ਨੇ ਦੱਸਿਆ ਕਿ ਸਕੂਲ ਬੱਸ ਡਰਾਈਵਰ ਮੁਹੰਮਦ ਰਜ਼ਾਕ ਅਕਸਰ ਉਸਦਾ ਪਿੱਛਾ ਕਰਦਾ ਸੀ। ਇੱਕ ਦਿਨ ਮੁਲਜ਼ਮ ਨੇ ਉਸ ਨੂੰ ਸਕੂਲ ਦੀ ਪਾਰਕਿੰਗ ਵਿਚ ਜ਼ਬਰਦਸਤੀ ਰੋਕ ਲਿਆ ਅਤੇ ਉਸ ਤੋਂ ਫ੍ਰੈਂਡਸ਼ਿਪ ਕਰਨ ਲਈ ਕਹਿਣ ਲੱਗਾ, ਪਰ ਉਸ ਨੇ ਵਿਰੋਧ ਕੀਤਾ ਅਤੇ ਇਨਕਾਰ ਕਰ ਦਿੱਤਾ। ਜਿਸ ਤੋਂ ਬਾਅਦ ਮੁਲਜ਼ਮ ਨੇ ਉਸ ਨਾਲ ਜ਼ਬਰਦਸਤੀ ਸਰੀਰਕ ਸਬੰਧ ਬਣਾਏ। ਇਸ ਪਿੱਛੋਂ ਮੁਲਜ਼ਮ ਨੇ ਉਸ ਦੀਆਂ ਨਗਨ ਤਸਵੀਰਾਂ ਵਾਇਰਲ ਕਰਨ ਅਤੇ ਉਸ ਦੀ ਭੈਣ ਨੂੰ ਜਾਨੋਂ ਮਾਰਨ ਦੀ ਧਮਕੀ ਦੇ ਕੇ ਉਸ ਨਾਲ ਕਈ ਵਾਰੀ ਜ਼ਬਰਨ ਸਰੀਰਕ ਸਬੰਧ ਸਥਾਪਤ ਕੀਤੇ। ਜਿਸ ਤੋਂ ਬਾਅਦ ਇਹ ਸਾਰੀ ਘਟਨਾ ਬਾਰੇ ਪੀੜਿਤ ਨੇ ਆਪਣੇ ਘਰ ਦੱਸਿਆ। ਫਿਲਹਾਲ ਪੁਲਿਸ ਵੱਲੋਂ ਕਾਰਵਾਈ ਕੀਤੀ ਜਾ ਰਹੀ ਹੈ।

LEAVE A REPLY

Please enter your comment!
Please enter your name here