Tuesday, November 10, 2026
Home Latest ਡਿਪਟੀ ਕਮਿਸ਼ਨਰ ਓਮਾ ਸ਼ੰਕਰ ਗੁਪਤਾ ਨੇ ਕਲਾਨੌਰ ਤੇ ਡੇਰਾ ਬਾਬਾ ਨਾਨਕ ਦਾ...

ਡਿਪਟੀ ਕਮਿਸ਼ਨਰ ਓਮਾ ਸ਼ੰਕਰ ਗੁਪਤਾ ਨੇ ਕਲਾਨੌਰ ਤੇ ਡੇਰਾ ਬਾਬਾ ਨਾਨਕ ਦਾ ਕੀਤਾ ਦੌਰਾ

ਗੁਰਦਾਸਪੁਰ (ਦ ਸਟੈਲਰ ਨਿਊਜ਼)। ਡਿਪਟੀ ਕਮਿਸ਼ਨਰ ਗੁਰਦਾਸਪੁਰ ਓਮਾ ਸ਼ੰਕਰ ਗੁਪਤਾ ਵੱਲੋਂ ਕਲਾਨੌਰ ਅਤੇ ਡੇਰਾ ਬਾਬਾ ਨਾਨਕ ਦਾ ਦੌਰਾ ਕੀਤਾ ਗਿਆ। ‌ਉਨ੍ਹਾਂ ਸਭ ਤੋਂ ਪਹਿਲਾਂ ਸ਼ਿਵ ਮੰਦਰ ਕਲਾਨੌਰ ਅਤੇ ਡੇਰਾ ਬਾਬਾ ਨਾਨਕ ਵਿਖੇ ਗੁਰਦੁਆਰਾ ਸ੍ਰੀ ਚੋਲ੍ਹਾ ਸਾਹਿਬ ਦੇ ਦਰਸ਼ਨ ਕੀਤੇ ਅਤੇ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ। ਇਸ ਮੌਕੇ ਉਨ੍ਹਾਂ ਨੂੰ ਮੰਦਰ ਕਮੇਟੀ ਅਤੇ ਗੁਰਦੁਆਰਾ ਸਾਹਿਬ ਦੇ ਪ੍ਰਬੰਧਕਾਂ ਵੱਲੋਂ ਵਿਸ਼ੇਸ਼ ਤੌਰ ‘ਤੇ ਸਨਮਾਨਿਤ ਕੀਤਾ ਗਿਆ। ਇਸ ਤੋਂ ਬਾਅਦ ਡਿਪਟੀ ਕਮਿਸ਼ਨਰ ਵੱਲੋਂ ਸ੍ਰੀ ਕਰਤਾਰਪੁਰ ਸਾਹਿਬ ਕਾਰੀਡੋਰ ਦਾ ਦੌਰਾ ਕੀਤਾ ਗਿਆ ਅਤੇ ਓਥੇ ਲੈਂਡ ਪੋਰਟ ਅਥਾਰਿਟੀ ਦੇ ਅਧਿਕਾਰੀਆਂ ਨਾਲ ਵਿਸ਼ੇਸ਼ ਮੀਟਿੰਗ ਕੀਤੀ। ਇਸ ਉਪਰੰਤ ਉਨ੍ਹਾਂ ਵੱਲੋਂ ਐੱਸ.ਡੀ.ਐੱਸ. ਦਫ਼ਤਰ ਡੇਰਾ ਬਾਬਾ ਨਾਨਕ ਵਿਖੇ ਅਧਿਕਾਰੀਆਂ ਨਾਲ ਮੀਟਿੰਗ ਕਰਕੇ ਤਹਿਸੀਲ ਡੇਰਾ ਬਾਬਾ ਨਾਨਕ ਵਿੱਚ ਰਹੇ ਵਿਕਾਸ ਕਾਰਜਾਂ ਦਾ ਰੀਵਿਊ ਕੀਤਾ ਗਿਆ। ਉਨ੍ਹਾਂ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਚੱਲ ਰਹੇ ਵਿਕਾਸ ਕਾਰਜਾਂ ਦੀ ਨਿੱਜੀ ਤੌਰ ‘ਤੇ ਨਿਗਰਾਨੀ ਕਰਨ ਅਤੇ ਸਾਰੇ ਵਿਕਾਸ ਕਾਰਜ ਤਹਿ ਸਮੇਂ ਅੰਦਰ ਮੁਕੰਮਲ ਕੀਤੇ ਜਾਣ। ਉਨ੍ਹਾਂ ਕਿਹਾ ਕਿ ਵਿਕਾਸ ਕਾਰਜਾਂ ਦੀ ਗੁਣਵੱਤਾ ਦਾ ਖ਼ਾਸ ਖ਼ਿਆਲ ਰੱਖਿਆ ਜਾਵੇ।  

Advertisements

ਉਨ੍ਹਾਂ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਸਰਕਾਰੀ ਦਫ਼ਤਰਾਂ ਵਿੱਚ ਕੰਮ ਕਰਵਾਉਣ ਆਉਣ ਵਾਲੇ ਹਰ ਵਿਅਕਤੀ ਨੂੰ ਪੂਰਾ ਸਤਿਕਾਰ ਦਿੱਤਾ ਜਾਵੇ ਅਤੇ ਮੈਰਿਟ ਦੇ ਅਧਾਰ ‘ਤੇ ਉਨ੍ਹਾਂ ਦੇ ਕੰਮ ਕੀਤੇ ਜਾਣ। ਉਨ੍ਹਾਂ ਕਿਹਾ ਕਿ ਸਰਕਾਰੀ ਦਫ਼ਤਰਾਂ ਵਿੱਚ ਲੋਕਾਂ ਦੀ ਖ਼ੱਜਲ-ਖ਼ੁਆਰੀ ਨੂੰ ਬਿਲਕੁਲ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਇਸ ਤੋਂ ਪਹਿਲਾਂ ਡਿਪਟੀ ਕਮਿਸ਼ਨਰ ਓਮਾ ਸ਼ੰਕਰ ਗੁਪਤਾ ਵੱਲੋਂ ਐੱਸ.ਡੀ.ਐੱਸ. ਦਫ਼ਤਰ ਕਲਾਨੌਰ ਵਿਖੇ ਵੀ ਅਧਿਕਾਰੀਆਂ ਨਾਲ ਮੀਟਿੰਗ ਕਰਕੇ ਤਹਿਸੀਲ ਕਲਾਨੌਰ ਵਿੱਚ ਚੱਲ ਰਹੇ ਵਿਕਾਸ ਕਾਰਜਾਂ ਦਾ ਜਾਇਜ਼ਾ ਲਿਆ ਗਿਆ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਗੁਰਪ੍ਰੀਤ ਸਿੰਘ ਗਿੱਲ, ਐੱਸ.ਡੀ.ਐੱਸ. ਕਲਾਨੌਰ ਜਯੋਤਸਨਾ ਸਿੰਘ, ਐੱਸ.ਡੀ.ਐੱਮ. ਡੇਰਾ ਬਾਬਾ ਨਾਨਕ ਵਿਪਨ ਭੰਡਾਰੀ, ਡੀ.ਡੀ.ਪੀ.ਓ. ਗੁਰਪ੍ਰੀਤ ਸਿੰਘ ਭੁੱਲਰ, ਤਹਿਸੀਲਦਾਰ ਕਲਾਨੌਰ ਅਰਚਨਾ ਸ਼ਰਮਾਂ, ਤਹਿਸੀਲਦਾਰ ਸ. ਲਖਵਿੰਦਰ ਸਿੰਘ, ਬੀ.ਡੀ.ਪੀ.ਓ. ਡੇਰਾ ਬਾਬਾ ਨਾਨਕ ਜਸਬੀਰ ਕੌਰ, ਨਾਇਬ ਤਹਿਸੀਲਦਾਰ ਕਰਨਬੀਰ ਸਿੰਘ ਤੋਂ ਇਲਾਵਾ ਹੋਰ ਅਧਿਕਾਰੀ ਵੀ ਹਾਜ਼ਰ ਸਨ।

LEAVE A REPLY

Please enter your comment!
Please enter your name here