ਵੱਖ-ਵੱਖ ਮੀਡੀਆ ਹਾਊਸ ਦੇ ਨੁਮਾਇੰਦੇ ਬਣੇ ‘ਸਮਰਪਣ’ ਦੇ ਮੈਂਬਰ  

ਹੁਸ਼ਿਆਰਪੁਰ,(ਦਾ ਸਟੈਲਰ ਨਿਊਜ਼)ਰਿਪੋਰਟ— ਗੁਰਜੀਤ ਸੋਨੂੰ। ਜਿਲਾਂ ਪ੍ਰਸ਼ਾਸ਼ਨ ਹੁਸ਼ਿਆਰਪੁਰ ਵਲੋਂ ਸ਼ੁਰੂ ਕੀਤੇ ਗਏ ‘ਸਮਰਪਣ’ ਪ੍ਰੋਜੈਕਟ ਨੂੰ ਦਿਨੋਂ-ਦਿਨ ਕਾਫ਼ੀ ਹੁੰਗਾਰਾ ਮਿਲ ਰਿਹਾ ਹੈ। ਇਸ ਪ੍ਰੋਜੈਕਟ ਲਈ ਜਿਥੇ ਵੱਖ-ਵੱਖ ਦਾਨੀ-ਸੱਜਣਾਂ ਵਲੋਂ ਯੋਗਦਾਨ ਪਾਇਆ ਜਾ ਰਿਹਾ ਹੈ, ਉਥੇ ਹੁਣ ਹੁਸ਼ਿਆਰਪੁਰ ਦਾ ਮੀਡੀਆ ‘ਸਮਰਪਣ’ ਸਬੰਧੀ ਜਾਗਰੂਕਤਾ ਫੈਲਾਉਣ ਦੇ ਨਾਲ-ਨਾਲ ਨਿੱਜੀ ਤੌਰ ‘ਤੇ ਯੋਗਦਾਨ ਪਾਉਣ ਲਈ ਇਸ ਪ੍ਰੋਜੈਕਟ ਨਾਲ ਜੁੜ ਚੁੱਕਾ ਹੈ। ਅੱਜ ਵੱਖ-ਵੱਖ ਮੀਡੀਆ ਹਾਊਸ ਦੇ ਨੁਮਾਇੰਦਿਆਂ ਨੇ ਯੋਗਦਾਨ ਪਾ ਕੇ ਆਮ ਜਨਤਾ ਨੂੰ ‘ਸਮਰਪਣ’ ਨਾਲ ਜੁੜਨ ਦਾ ਸੰਦੇਸ਼ ਦਿੱਤਾ ਹੈ। 
ਅੱਜ ਪੱਤਰਕਾਰ ਰਾਜੇਸ਼ ਕੁਮਾਰ ਸ਼ਰਮਾ,ਵਰਿੰਦਰ ਕੁਮਾਰ, ਦਲਵਿੰਦਰ ਸਿੰਘ, ਅਮਰੀਕ ਸਿੰਘ, ਤਖਤ ਸਿੰਘ ਅਤੇ  ਜਸਵਿੰਦਰਜੀਤ ਸਿੰਘ ‘ਸਮਰਪਣ’ ਦੇ ਮੈਂਬਰ ਬਣੇ। ਉਕਤ ਦਾਨੀ ਸੱਜਣਾਂ ਨੇ 365 ਰੁਪਏ ਦੇ ਦਾਨ ਨਾਲ 6 ਪਰਚੀਆਂ ਕਟਵਾ ਕੇ 2190 ਰੁਪਏ ਦਾ ਯੋਗਦਾਨ ਪਾਇਆ। ਇਸ ਮੌਕੇ ਇਨ•ਾਂ ਨੂੰ ਜ਼ਿਲ•ਾ ਸਿੱਖਿਆ ਵਿਭਾਗ ਵਲੋਂ ਸਮਰਪਣ ਦੀ ਮੈਂਬਰਸ਼ਿਪ ਦੇ ਸਟਿੱਕਰ ਵੀ ਸੌਂਪੇ ਗਏ।
ਡਿਪਟੀ ਕਮਿਸ਼ਨਰ  ਵਿਪੁਲ ਉਜਵਲ ਨੇ ਦਾਨੀ ਸੱਜਣਾਂ ਦਾ ਧੰਨਵਾਦ ਪ੍ਰਗਟਾਉਂਦਿਆਂ ਕਿਹਾ ਕਿ ‘ਸਮਰਪਣ’ ਪ੍ਰੋਜੈਕਟ ਸਰਕਾਰੀ ਸਕੂਲਾਂ ਦੇ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਲਈ ਸ਼ੁਰੂ ਕੀਤਾ ਗਿਆ ਹੈ, ਜਿਸ ਲਈ ਭਾਰੀ ਗਿਣਤੀ ਵਿੱਚ ‘ਸਮਰਪਣ’ ਨਾਲ ਦਾਨੀ ਸੱਜਣਾਂ ਦਾ ਜੁੜਨਾ ਇਸ ਗੱਲ ਦਾ ਸੰਕੇਤ ਹੈ ਕਿ ਇਹ ਪ੍ਰੋਜੈਕਟ ਸਰਕਾਰੀ ਸਕੂਲਾਂ ਲਈ ਇਕ ਮਿਸਾਲ ਹੋਵੇਗਾ। ਉਹਨਾਂ ਦੱਸਿਆ ਕਿ ਮੀਡੀਆ ਵਲੋਂ ਜਿਥੇ ਇਸ ਪ੍ਰੋਜੈਕਟ ਸਬੰਧੀ ਜਾਗਰੂਕਤਾ ਫੈਲਾਈ ਜਾ ਰਹੀ ਹੈ, ਉਥੇ ਹੁਣ ਨਿੱਜੀ ਤੌਰ ‘ਤੇ ਯੋਗਦਾਨ ਵੀ ਪਾਇਆ ਜਾ ਰਿਹਾ ਹੈ। ਉਹਨਾਂ ਦੱਸਿਆ ਕਿ ਇਸ ਉਪਰਾਲੇ ਤਹਿਤ ਦਾਨੀ ਸੱਜਣਾਂ ਦੇ ਸਹਿਯੋਗ ਸਦਕਾ ਇਕੱਤਰ ਸਿੱਖਿਆ ਸਹਾਇਤਾ ਫੰਡ ਨਾਲ ਸਰਕਾਰੀ ਸਕੂਲਾਂ ਦੇ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕੀਤਾ ਜਾਵੇਗਾ। 
ਵਿਪੁਲ ਉਜਵਲ ਨੇ ਦੱਸਿਆ ਕਿ ਦਾਨੀ ਸੱਜਣ ਇਹ ਦਾਨ ਜਨਮ ਦਿਨ, ਵਿਆਹ ਦੀ ਸਾਲਗਿਰਾ ਜਾਂ ਹੋਰ ਵਿਸ਼ੇਸ਼ ਯਾਦ ਲਈ ਦੇ ਸਕਦੇ ਹਨ। ਉਹਨਾਂ ਦੱਸਿਆ ਕਿ ਇਕ ਪਰਚੀ 365 ਰੁਪਏ ਦੀ ਹੋਵੇਗੀ ਅਤੇ ਇਕ ਦਿਨ ਦੇ ਇਕ ਰੁਪਏ ਦੇ ਹਿਸਾਬ ਨਾਲ ਇਕ ਦਾਨੀ ਸੱਜਣ 365 ਰੁਪਏ ਕਿਸੇ ਵਿਸ਼ੇਸ਼ ਦਿਨ ਲਈ ਦਾਨ ਕਰ ਸਕਦਾ ਹੈ। ਉਹਨਾਂ ਦੱਸਿਆ ਕਿ ਦਾਨ ਕਰਨ ਵਾਲੇ ਦਾਨੀ ਸੱਜਣ ਨੂੰ ਸਮਰਪਣ ਵਲੋਂ ਵਾਹਨ ‘ਤੇ ਲਗਾਉਣ ਲਈ ਇਕ ਵਿਸ਼ੇਸ਼ ਸਟਿੱਕਰ ਵੀ ਮੁਹੱਈਆ ਕਰਵਾਇਆ ਜਾਵੇਗਾ, ਜਿਸ ਤੋਂ ਸਾਬਤ ਹੋਵੇਗਾ ਕਿ ਉਹ ‘ਸਮਰਪਣ’ ਨਾਲ ਜੁੜਿਆ ਹੋਇਆ ਹੈ। ਉਹਨਾਂ ਅਪੀਲ ਕਰਦਿਆਂ ਕਿਹਾ ਕਿ ‘ਸਮਰਪਣ’ ਵਿੱਚ ਸਮਰਪਣ ਭਾਵਨਾ ਨਾਲ ਜੁੜਨ ਲਈ ਅੱਗੇ ਆਉਣ ਦੀ ਲੋੜ ਹੈ, ਤਾਂ ਜੋ ਸਰਕਾਰੀ ਸਕੂਲਾਂ ਦੀਆਂ ਬੁਨਿਆਦੀ ਕਮੀਆਂ ਨੂੰ ਪੂਰਾ ਕੀਤਾ ਜਾ ਸਕੇ।  

Advertisements

LEAVE A REPLY

Please enter your comment!
Please enter your name here