Wednesday, October 28, 2026
Home Latest ਤੇਜ਼ ਰਫ਼ਤਾਰ ਥਾਰ ਨੇ ਐਕਟਿਵਾ ਨੂੰ ਮਾਰੀ ਟੱਕਰ, 2 ਦੀ ਮੌਤ, 2...

ਤੇਜ਼ ਰਫ਼ਤਾਰ ਥਾਰ ਨੇ ਐਕਟਿਵਾ ਨੂੰ ਮਾਰੀ ਟੱਕਰ, 2 ਦੀ ਮੌਤ, 2 ਜ਼ਖਮੀ

ਬਠਿੰਡਾ (ਦ ਸਟੈਲਰ ਨਿਊਜ਼)। ਬਠਿੰਡਾ ਦੇ ਮੁਕਤਸਰ ਸਾਹਿਬ ਰੋਡ ਤੇ ਪਿੰਡ ਦਿਓਣ ਨੇੜੇ ਤੇਜ਼ ਰਫ਼ਤਾਰ ਥਾਰ ਵੱਲੋਂ ਐਕਟਿਵਾ ਨੂੰ ਟੱਕਰ ਮਾਰਨ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਹਾਦਸੇ ਦੌਰਾਨ ਐਕਟਿਵਾ ਸਵਾਰ 2 ਦੀ ਮੌਤ ਹੋ ਗਈ, ਜਦਕਿ ਥਾਰ ਸਵਾਰ 2 ਨੌਜਵਾਨ ਗੰਭੀਰ ਜ਼ਖ਼ਮੀ ਹੋ ਗਏ। ਮ੍ਰਿਤਕਾਂ ਦੀ ਪਹਿਚਾਣ ਗੋਰਖਾ ਸਿੰਘ ਉਮਰ 55 ਸਾਲਾਂ ਤੇ ਮਨਿੰਦਰ ਸਿੰਘ ਉਮਰ 50 ਸਾਲਾਂ ਵਾਸੀ ਪਿੰਡ ਦਿਓਣ ਵਜੋਂ ਤੇ ਜ਼ਖਮੀਆਂ ਦੀ ਪਹਿਚਾਣ ਆਰੀਅਨ ਬਾਂਸਲ ਉਮਰ 21 ਸਾਲਾਂ ਤੇ ਯਸ਼ੂ ਉਮਰ 22 ਸਾਲਾਂ ਵਾਸੀ ਸੰਗਤ ਮੰਡੀ ਵਜੋਂ ਹੋਈ ਹੈ।

Advertisements

ਦੱਸਿਆ ਜਾ ਰਿਹਾ ਹੈ ਕਿ ਥਾਰ ਬਠਿੰਡਾ ਸਾਈਡ ਤੋਂ ਆ ਰਹੀ ਸੀ ਤੇ ਐਕਟਿਵਾ ਖੇਤਾਂ ਤੋਂ ਸੜਕ ਤੇ ਆ ਰਹੀ ਸੀ ਤਾਂ ਅਚਾਨਕ ਦੋਵਾਂ ਦੀ ਆਪਸ ਵਿੱਚ ਟੱਕਰ ਹੋ ਗਈ। ਹਾਦਸਾ ਇੰਨਾ ਜ਼ਬਰਦਸਤ ਸੀ ਕਿ ਐਕਟਿਵਾ ਦੇ ਪਰਖੱਚੇ ਉੱਡ ਗਏ ਤੇ ਥਾਰ ਵੀ ਬੁਰੀ ਤਰ੍ਹਾਂ ਨੁਕਸਾਨੀ ਗਈ। ਜਾਣਕਾਰੀ ਮੁਤਾਬਕ ਐਕਟਿਵਾ ਚਾਲਕ ਦਾ ਸਰੀਰ ਬੁਰੀ ਤਰ੍ਹਾਂ ਕੁਚਲਿਆ ਹੋਇਆ ਸੀ ਤੇ ਇਕ ਲੱਤ ਸਰੀਰ ਤੋਂ ਵੱਖ ਹੋ ਗਈ ਸੀ। ਆਸਪਾਸ ਦੇ ਲੋਕਾਂ ਨੇ ਪੁਲਿਸ ਨੂੰ ਸੂਚਿਤ ਕੀਤਾ ਤੇ ਜ਼ਖਮੀਆਂ ਨੂੰ ਹਸਪਤਾਲ ਪਹੁੰਚਾਇਆ ਗਿਆ ਤੇ ਮੌਕੇ ਤੇ ਪੁਲਿਸ ਨੇ ਲਾਸ਼ਾਂ ਨੂੰ ਕਬਜੇ ਵਿੱਚ ਲੈ ਕੇ ਹਸਪਤਾਲ ਦੇ ਮੋਰਚਰੀ ਵਿੱਚ ਰਖਵਾ ਦਿੱਤਾ।

LEAVE A REPLY

Please enter your comment!
Please enter your name here