Monday, October 26, 2026
Home Latest ਸਕਾਰਪੀਓ ਨੇ ਸਕੂਟਰੀ ਸਵਾਰ ਬਜ਼ੁਰਗ ਜੋੜੇ ਨੂੰ ਮਾਰੀ ਟੱਕਰ, ਪਤੀ ਦੀ ਮੌਤ,...

ਸਕਾਰਪੀਓ ਨੇ ਸਕੂਟਰੀ ਸਵਾਰ ਬਜ਼ੁਰਗ ਜੋੜੇ ਨੂੰ ਮਾਰੀ ਟੱਕਰ, ਪਤੀ ਦੀ ਮੌਤ, ਪਤਨੀ ਗੰਭੀਰ ਜ਼ਖਮੀ

ਜਲੰਧਰ (ਦ ਸਟੈਲਰ ਨਿਊਜ਼)। ਜਲੰਧਰ ਦੇ ਪਿੰਡ ਮੱਲੀਵਾਲ ਨੇੜੇ ਇੱਕ ਤੇਜ਼ ਰਫ਼ਤਾਰ ਸਕਾਰਪੀਓ ਕਾਰ ਵੱਲੋਂ ਸਕੂਟਰੀ ਸਵਾਰ ਬਜ਼ੁਰਗ ਜੋੜੇ ਨੂੰ ਟੱਕਰ ਮਾਰਨ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਹਾਦਸੇ ਦੌਰਾਨ ਪਤੀ ਦੀ ਮੌਤ ਹੋ ਗਈ ਜਦਕਿ ਉਸਦੀ ਪਤਨੀ ਗੰਭੀਰ ਜ਼ਖਮੀ ਹੋ ਗਈ। ਮ੍ਰਿਤਕ ਦੀ ਪਹਿਚਾਣ ਗਿਆਨ ਸਿੰਘ ਉਮਰ 62 ਸਾਲਾ ਤੇ ਜ਼ਖਮੀ ਦੀ ਪਹਿਚਾਣ ਬਲਦੀਸ਼ ਕੌਰ ਉਮਰ 58 ਸਾਲਾ ਵਾਸੀ ਪਿੰਡ ਸੋਹਲ ਜਗੀਰ ਵਜੋਂ ਹੋਈ ਹੈ।

Advertisements

ਦੱਸਿਆ ਜਾ ਰਿਹਾ ਹੈ ਕਿ ਸਕਾਰਪੀਓ ਕਾਰ ਲੋਹੀਆਂ ਤੋਂ ਮਲਸੀਆਂ ਵੱਲ ਜਾ ਰਹੀ ਸੀ ਤਾਂ ਕਾਰ ਨੇ ਸਾਹਮਣੇ ਤੋਂ ਆ ਰਹੇ ਬਜ਼ੁਰਗ ਜੋੜੇ ਦੀ ਐਕਟਿਵਾ ਨੂੰ ਟੱਕਰ ਮਾਰ ਦਿੱਤੀ ਤੇ ਹਾਦਸੇ ਦੌਰਾਨ ਦੋਵੇਂ ਪਤੀ ਪਤਨੀ ਗੰਭੀਰ ਜ਼ਖਮੀ ਹੋ ਗਏ ਉਹਨਾਂ ਨੂੰ ਜ਼ਖਮੀ ਹਾਲਤ ਵਿੱਚ ਨਕੋਦਰ ਦੇ ਹਸਪਤਾਲ ਪਹੁੰਚਾਇਆ ਗਿਆ, ਜਿੱਥੇ ਕਿ ਉਹਨਾਂ ਦੀ ਹਾਲਤ ਗੰਭੀਰ ਹੋਣ ਕਾਰਨ ਉਹਨਾਂ ਨੂੰ ਜਲੰਧਰ ਰੈਫਰ ਕਰ ਦਿੱਤਾ। ਜਿੱਥੇ ਕਿ ਡਾਕਟਰ ਨੇ ਗਿਆਨ ਨੂੰ ਮ੍ਰਿਤਕ ਐਲਾਨ ਕਰ ਦਿੱਤਾ ਤੇ ਉਸਦੀ ਪਤਨੀ ਦਾ ਇਲਾਜ਼ ਚੱਲ ਰਿਹਾ ਹੈ। ਪੁਲਿਸ ਨੇ ਮੌਕੇ ਤੇ ਪਹੁੰਚ ਕੇ ਲਾਸ਼ ਨੂੰ ਕਬਜੇ ਵਿੱਚ ਲੈ ਕੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।

LEAVE A REPLY

Please enter your comment!
Please enter your name here