Monday, October 26, 2026
Home Latest 20 ਸਾਲਾਂ ਨੌਜ਼ਵਾਨ ਦੀ ਕੈਨੇਡਾ ਵਿੱਚ ਸੜਕ ਹਾਦਸੇ ਦੌਰਾਨ ਹੋਈ ਮੌਤ

20 ਸਾਲਾਂ ਨੌਜ਼ਵਾਨ ਦੀ ਕੈਨੇਡਾ ਵਿੱਚ ਸੜਕ ਹਾਦਸੇ ਦੌਰਾਨ ਹੋਈ ਮੌਤ

ਪਟਿਆਲਾ (ਦ ਸਟੈਲਰ ਨਿਊਜ਼)। ਪਟਿਆਲਾ ਦੇ ਨੌਜਵਾਨ ਦੀ ਕੈਨੇਡਾ ਵਿਚ ਸੜਕ ਹਾਦਸੇ ਦੌਰਾਨ ਮੌਤ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਮ੍ਰਿਤਕ ਦੀ ਪਹਿਚਾਣ ਕੰਵਰਪਾਲ ਸਿੰਘ ਉਮਰ 20 ਸਾਲ ਵਜੋਂ ਹੋਈ ਹੈ।

Advertisements

ਦੱਸਿਆ ਜਾ ਰਿਹਾ ਹੈ ਕਿ ਕੰਵਰਪਾਲ 2 ਸਾਲ ਪਹਿਲਾਂ ਪੜ੍ਹਾਈ ਕਰਨ ਲਈ ਕੈਨੇਡਾ ਗਿਆ ਸੀ ਤੇ ਉਹ ਉੱਥੇ ਗੱਡੀਆਂ ਦਾ ਮਕੈਨਿਕ ਸੀ ਤੇ ਰੋਜ਼ ਦੀ ਤਰ੍ਹਾਂ ਉਹ ਕੰਮ ਲਈ ਘਰੋਂ ਨਿਕਲਿਆ ਸੀ ਤਾਂ ਅਚਾਨਕ ਉਹ ਹਾਦਸੇ ਦਾ ਸ਼ਿਕਾਰ ਹੋ ਗਿਆ। ਹਾਦਸੇ ਦੌਰਾਨ ਉਸਦੀ ਮੌਤ ਹੋ ਗਈ। ਕੰਵਰਪਾਲ ਦੀ ਮੌਤ ਦੀ ਖਬਰ ਸੁਣ ਕੇ ਪਰਿਵਾਰਿਕ ਮੈਬਰਾਂ ਅਤੇ ਇਲਾਕੇ ਵਿੱਚ ਸੋਂਗ ਦੀ ਲਹਿਰ ਦੌੜ ਗਈ।

LEAVE A REPLY

Please enter your comment!
Please enter your name here