
ਹਿਮਾਚਲ ਪ੍ਰਦੇਸ਼ (ਦ ਸਟੈਲਰ ਨਿਊਜ਼)। ਹਿਮਾਚਲ ਪ੍ਰਦੇਸ਼ ਦੀ ਸਰਕਾਰ ਨੇ ਸੂਬੇ ਵਿੱਚ ਲੜਕੀਆਂ ਦੇ ਵਿਆਹ ਦੀ ਉਮਰ 18 ਤੋਂ ਵਧਾ ਕੇ 21 ਸਾਲ ਕਰਨ ਦਾ ਬਿੱਲ ਪਾਸ ਕਰ ਦਿੱਤਾ ਹੈ। ਦੱਸਿਆ ਜਾ ਰਿਹਾ ਹੈ ਕਿ ਸੂਬਾ ਵਿਧਾਨਸਭਾ ਵਿੱਚ ਸਮਾਜਿਕ ਨਿਆਂ ਤੇ ਸਸ਼ਕਤੀਕਰਨ ਮੰਤਰੀ ਧਨੀ ਰਾਮ ਸ਼ਾਂਡਿਲਯ ਨੇ ਇਹ ਬਿੱਲ ਵਿਧਾਨਸਭਾ ਵਿੱਚ ਪੇਸ਼ ਕੀਤਾ ਸੀ।

ਜੋਕਿ ਧਵਨੀ ਮਤ ਨਾਲ ਸਰਵਸੰਮਤੀ ਨਾਲ ਪਾਸ ਕਰ ਦਿੱਤਾ ਤੇ ਇਹ ਬਿੱਲ ਰਾਜਪਾਲ ਨੂੰ ਭੇਜਿਆ ਜਾਵੇਗਾ ਜੋ ਅੱਗੇ ਇਸਨੂੰ ਰਾਸ਼ਟਰਪਤੀ ਦੀ ਮਨਜ਼ੂਰੀ ਵਾਸਤੇ ਭੇਜ ਸਕਦੇ ਹਨ।










