ਹੁਸ਼ਿਆਰਪੁਰ (ਦ ਸਟੈਲਰ ਨਿਊਜ਼)। ਹੁਸ਼ਿਆਰਪੁਰ ਐਸਐਸਪੀ ਸੁਰਿੰਦਰ ਲਾਂਬਾ ਦੇ ਦਿਸ਼ਾ-ਨਿਰਦੇਸਾਂ ਅਧੀਨ ਪੁਲਿਸ ਨੇ ਲੁੱਟਾਂ-ਖੋਹਾਂ ਅਤੇ ਚੋਰੀ ਦੀਆਂ ਵਾਰਦਾਤਾਂ ਨੂੰ ਠੱਲ ਪਾਉਣ ਲਈ ਚਲਾਈ ਸ਼ਪੈਸ਼ਲ ਮੁਹਿੰਮ ਦੇ ਤਹਿਤ ਇਕ ਨੌਜਵਾਨ ਨੂੰ ਕਾਬੂ ਕਰਨ ਵਿੱਚ ਸਫਲਤਾ ਹਾਸਲ ਕੀਤੀ ਹੈ। ਜਾਣਕਾਰੀ ਦਿੰਦੇ ਏਐਸਆਈ ਰਣਵੀਰ ਸਿੰਘ ਨੇ ਦੱਸਿਆ ਕਿ ਪੁਲਿਸ ਪਾਰਟੀ ਸਮੇਤ ਗਸ਼ਤ ਦੌਰਾਨ ਲੋੜੀਂਦਾ ਆਰੋਪੀ ਪੰਕਜ ਕੁਮਾਰ ਉਰਫ਼ ਚਨੋਤਾ ਪੁੱਤਰ ਕਰਤਾਰ ਸਿੰਘ ਵਾਸੀ ਫੱਤੂਵਾਲ ਥਾਣਾ ਮੁਕੇਰੀਆਂ, ਹੁਸ਼ਿਆਰਪੁਰ ਨੂੰ ਕਾਬੂ ਕੀਤਾ ਗਿਆ।
ਕਾਬੂ ਕੀਤੇ ਆਰੋਪੀ ਪਾਸੋਂ ਚੋਰੀ ਕੀਤਾ ਮੋਟਰਸਾਈਕਲ ਮਾਰਕਾ ਸੀਟੀ 100 ਨੰਬਰੀ ਪੀਬੀ-18-ਡਬਲਯੂ-2850, ਇਕ ਸੋਨੇ ਦਾ ਕਿੱਟੀ ਸੈਟ, ਸੋਨੇ ਦੀ ਚੈਨ ਬਰਾਮਦ ਕੀਤੀ ਗਈ। ਜਿਸ ਤੋਂ ਬਾਅਦ 5 ਦਿਨ ਦਾ ਪੁਲਿਸ ਰਿਮਾਂਡ ਹਾਸਲ ਕੀਤਾ ਗਿਆ ਅਤੇ ਡੂੰਘਾਈ ਨਾਲ ਪੁੱਛਗਿੱਛ ਕੀਤੀ ਗਈ।