Thursday, October 15, 2026
Home Latest ਤੇਜ਼ ਰਫਤਾਰ ਕਾਰ ਨੇ ਮੋਟਰਸਾਈਕਲ ਸਵਾਰ ਨੂੰ ਮਾਰੀ ਟੱਕਰ, ਮੌਤ  

ਤੇਜ਼ ਰਫਤਾਰ ਕਾਰ ਨੇ ਮੋਟਰਸਾਈਕਲ ਸਵਾਰ ਨੂੰ ਮਾਰੀ ਟੱਕਰ, ਮੌਤ  

ਲੁਧਿਆਣਾ (ਦ ਸਟੈਲਰ ਨਿਊਜ਼)। ਲੁਧਿਆਣਾ ਵਿੱਚ ਬੀਤੀ ਦੇਰ ਰਾਤ ਸੜਕ ਹਾਦਸੇ ਦੌਰਾਨ ਬਾਈਕ ਸਵਾਰ ਵਿਅਕਤੀ ਦੀ ਮੌਤ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਮ੍ਰਿਤਕ ਦੀ ਪਹਿਚਾਣ ਜਸਦੇਵ ਸਿੰਘ ਉਮਰ 55 ਸਾਲਾਂ ਵਜੋਂ ਹੋਈ ਹੈ। ਦੱਸਿਆ ਜਾ ਰਿਹਾ ਹੈ ਕਿ ਜਸਦੇਵ ਆਪਣੀ ਬਾਈਕ ਤੇ ਸਵਾਰ ਹੋ ਕੇ ਸਾਹਨੇਵਾਲ ਤੋਂ ਕੂੰਮਕਲਾਂ ਰਾਹੀਂ ਮਾਛੀਵਾੜਾ ਜਾ ਰਿਹਾ ਸੀ ਤਾਂ ਅਚਾਨਕ ਇਸ ਦੌਰਾਨ ਸਾਹਮਣੇ ਤੋਂ ਆ ਰਹੀ ਤੇਜ਼ ਰਫਤਾਰ ਕਾਰ ਨੇ ਉਸਦੇ ਮੋਟਰਸਾਈਕਲ ਨੂੰ ਟੱਕਰ ਮਾਰ ਦਿੱਤੀ ਤੇ ਉਹ ਗੰਭੀਰ ਜ਼ਖਮੀ ਹੋ ਗਿਆ ਰਾਹਗੀਰਾਂ ਨੇ ਉਸਨੂੰ ਤੁਰੰਤ ਹਸਪਤਾਲ ਦਾਖਲ ਕਰਵਾਇਆ ਜਿੱਥੇ ਕਿ ਡਾਕਟਰਾਂ ਨੇ ਉਸਨੂੰ ਮ੍ਰਿਤਕ ਐਲਾਨ ਕਰ ਦਿੱਤਾ।

Advertisements

ਜਾਣਕਾਰੀ ਮੁਤਾਬਕ ਕਾਰ ਚਾਲਕ ਮੌਕੇ ਤੋਂ ਫਰਾਰ ਦੱਸਿਆ ਜਾ ਰਿਹਾ ਹੈ। ਸੂਚਨਾ ਮਿਲਣ ਤੇ ਪੁਲਿਸ ਮੌਕੇ ਤੇ ਪਹੁੰਚ ਗਈ ਤੇ ਪੁਲਿਸ ਨੇ ਲਾਸ਼ ਨੂੰ ਕਬਜੇ ਵਿੱਚ ਲੈ ਕੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।

LEAVE A REPLY

Please enter your comment!
Please enter your name here