
ਖੰਨਾ (ਦ ਸਟੈਲਰ ਨਿਊਜ਼)। ਖੰਨਾ ਦੇ ਪਿੰਡ ਸਲੌਦੀ ਨੇੜੇ ਸੜਕ ਹਾਦਸੇ ਦੌਰਾਨ ਨੌਜਵਾਨ ਦੀ ਮੌਤ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਮ੍ਰਿਤਕ ਨੌਜ਼ਵਾਨ ਦੀ ਪਹਿਚਾਣ ਜਸਕਰਨ ਸਿੰਘ ਉਮਰ 20 ਸਾਲਾਂ ਵਜੋਂ ਹੋਈ ਹੈ।

ਦੱਸਿਆ ਜਾ ਰਿਹਾ ਹੈ ਕਿ ਜਸਕਰਨ 12ਵੀਂ ਪਾਸ ਕਰਨ ਤੋਂ ਬਾਅਦ ਘਰ ਦਾ ਗੁਜ਼ਾਰਾ ਚਲਾਉਣ ਲਈ ਗੱਡੀ ਚਲਾਉਣ ਲੱਗ ਗਿਆ ਸੀ ਤੇ ਉਹ ਕਾਰ ਵਿੱਚ ਆਪਣੇ ਦੋਸਤ ਨੂੰ ਪਿੰਡ ਸਲੌਦੀ ਉਸਦੇ ਘਰ ਛੱਡ ਕੇ ਵਾਪਸ ਆਪਣੇ ਪਿੰਡ ਆ ਰਿਹਾ ਸੀ ਤਾਂ ਅਚਾਨਕ ਉਸਦੀ ਕਾਰ ਬੇਕਾਬੂ ਹੋ ਕੇ ਦਰੱਖਤ ਨਾਲ ਟਕਰਾ ਗਈ ਤੇ ਜਸਕਰਨ ਗੰਭੀਰ ਜ਼ਖਮੀ ਹੋ ਗਿਆ ਤੇ ਉਸਨੂੰ ਤੁਰੰਤ ਹਸਪਤਾਲ ਲਿਜਾਇਆ ਗਿਆ ਜਿੱਥੇ ਕਿ ਡਾਕਟਰਾਂ ਨੇ ਉਸਨੂੰ ਮ੍ਰਿਤਕ ਐਲਾਨ ਕਰ ਦਿੱਤਾ। ਜਸਕਰਨ ਦੀ ਮੌਤ ਦੀ ਖਬਰ ਸੁਣ ਕੇ ਪਰਿਵਾਰਕ ਮੈਬਰਾਂ ਵਿੱਚ ਸੋਂਗ ਦੀ ਲਹਿਰ ਪੈਦਾ ਹੋ ਗਈ।












