Saturday, October 10, 2026
Home Latest ਕ੍ਰਿਸ਼ੀ ਵਿਗਿਆਨ ਕੇਂਦਰ ਵੱਲੋਂ ‘ਇੱਕ ਪੌਦਾ ਮਾਂ ਦੇ ਨਾਮ’ ਮੁਹਿੰਮ ਅਧੀਨ ਲਗਾਏ ਗਏ...

ਕ੍ਰਿਸ਼ੀ ਵਿਗਿਆਨ ਕੇਂਦਰ ਵੱਲੋਂ ‘ਇੱਕ ਪੌਦਾ ਮਾਂ ਦੇ ਨਾਮ’ ਮੁਹਿੰਮ ਅਧੀਨ ਲਗਾਏ ਗਏ ਬੂਟੇ

ਗੁਰਦਾਸਪੁਰ (ਦ ਸਟੈਲਰ ਨਿਊਜ਼)। ਪੰਜਾਬ ਐਗਰੀਕਲਚਰਲ ਯੂਨੀਵਰਸਿਟੀ, ਲੁਧਿਆਣਾ ਦੇ ਕ੍ਰਿਸ਼ੀ ਵਿਗਿਆਨ ਕੇਂਦਰ, ਗੁਰਦਾਸਪੁਰ ਵੱਲੋਂ ਮਾਨਯੋਗ ਪ੍ਰਧਾਨ ਮੰਤਰੀ ਦੁਆਰਾ ਚਲਾਈ ਗਈ ਗਲੋਬਲ ਮੁਹਿੰਮ ‘ਇੱਕ ਪੌਦਾ ਮਾਂ ਦੇ ਨਾਮ’ ਅਧੀਨ ਬੂਟੇ ਲਗਾਉਣ ਦਾ ਕਾਰਜ ਅਰੰਭਿਆ ਗਿਆ। ਇਸ ਮੌਕੇ ਡਾ. ਭੁਪਿੰਦਰ ਸਿੰਘ ਢਿੱਲੋਂ, ਸਹਿਯੋਗੀ ਡੀਨ, ਖੇਤੀਬਾੜੀ ਸੰਸਥਾ, ਗੁਰਦਾਸਪੁਰ ਨੇ ਮੁੱਖ ਮਹਿਮਾਨ ਵਜੋਂ ਕ੍ਰਿਸ਼ੀ ਵਿਗਿਆਨ ਕੇਂਦਰ ਦੁਆਰਾ ਚਲਾਈ ਗਈ ਇਸ ਮੁਹਿੰਮ ਵਿੱਚ ਇਸ ਕੇਂਦਰ ਦੇ ਸਾਇੰਸਦਾਨਾਂ ਅਤੇ ਸਮੂਹ ਸਟਾਫ਼ ਸਮੇਤ ਰਲ ਕੇ ਬੂਟੇ ਲਗਾਏ। ਦਫ਼ਤਰੀ ਕੰਪਲੈਕਸ ਵਿੱਚ ਬੂਟੇ ਲਗਾਉਣ ਤੋਂ ਇਲਾਵਾ ਇਸ ਕੇਂਦਰ ਵੱਲੋਂ ਗੋਦ ਲਏ ਪਿੰਡ ਪੱਖੋਵਾਲ ਕੁੱਲੀਆਂ ਵਿੱਚ ਵੀ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ ਅਤੇ ਪਿੰਡ ਵਾਸੀਆਂ ਨੂੰ ਆਪਣੇ ਖੇਤਾਂ, ਮੋਟਰਾਂ ਅਤੇ ਜਨਤਕ ਸਥਾਨਾਂ ਤੇ ਬੂਟੇ ਲਗਾਉਣ ਲਈ ਪ੍ਰੇਰਿਤ ਕੀਤਾ।

Advertisements

ਇਸ ਪ੍ਰੋਗਰਾਮ ਅਧੀਨ ਹਰ ਕਿਸੇ ਵਿਅਕਤੀ ਨੂੰ ਬੇਨਤੀ ਕੀਤੀ ਗਈ ਕਿ ਆਪਣੀ ਮਾਂ ਅਤੇ ਧਰਤੀ ਮਾਂ ਨੂੰ ਸਤਿਕਾਰ ਦੇਣ ਅਤੇ ਵਾਤਾਵਰਣ ਨੂੰ ਸ਼ੁੱਧ ਅਤੇ ਤੰਦਰੁਸਤ ਬਣਾਉਣ ਲਈ ਹਰ ਮਨੁੱਖ ਘੱਟੋ ਘੱਟ ਇੱਕ ਬੂਟਾ ਲਗਾਉਣ ਦੇ ਨਾਲ-ਨਾਲ ਉਸਦਾ ਪਾਲਣ ਪੋਸ਼ਣ ਕਰੇ। ਕ੍ਰਿਸ਼ੀ ਵਿਗਿਆਨ ਕੇਂਦਰ, ਗੁਰਦਾਸਪੁਰ ਦੇ ਕਰਮਚਾਰੀਆਂ ਨੇ ਵੀ ਇੱਥੇ ਕਾਫ਼ੀ ਪੌਦੇ ਲਗਾ ਇਸ ਮੁਹਿੰਮ ਵਿੱਚ ਆਪਣਾ ਯੋਗਦਾਨ ਪਾਇਆ। ਬਦਲਦੇ ਵਾਤਾਵਰਣ ਨੂੰ ਘੱਦੇ ਨਜ਼ਰ ਰੱਖਦੇ ਹੋਏ ਮਨੁੱਖਾਂ ਅਤੇ ਹੋਰ ਜੀਵ ਜੰਤੂਆਂ ਦੀ ਖੁਸ਼ਹਾਲੀ ਲਈ ਵੱਧ ਤੋਂ ਵੱਧ ਬੂਟੇ ਲਗਾਉਣੇ ਸਮੇਂ ਦੀ ਮੰਗ ਹੈ।

LEAVE A REPLY

Please enter your comment!
Please enter your name here