
ਬਰਨਾਲਾ (ਦ ਸਟੈਲਰ ਨਿਊਜ਼)। ਬਰਨਾਲਾ ਵਿੱਚ ਭਾਰੀ ਮੀਂਹ ਕਾਰਨ ਘਰ ਦੀ ਛੱਤ ਡਿੱਗਣ ਕਾਰਨ ਇੱਕ ਬੱਚੇ ਦੀ ਮੌਤ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਹਾਦਸੇ ਦੌਰਾਨ 3 ਗੰਭੀਰ ਜ਼ਖਮੀ ਹੋ ਗਏ। ਮ੍ਰਿਤਕ ਦੀ ਪਹਿਚਾਣ ਪ੍ਰਿੰਸ ਉਮਰ 12 ਸਾਲਾਂ ਵਜੋਂ ਹੋਈ ਹੈ।

ਜਾਣਕਾਰੀ ਦਿੰਦੇ ਪਰਿਵਾਰਕ ਮੈਬਰਾਂ ਨੇ ਦੱਸਿਆ ਕਿ ਪਿਛਲੇ ਦੋ ਦਿਨਾਂ ਤੋਂ ਹੋ ਲਗਾਤਾਰ ਹੋ ਰਹੀ ਭਾਰੀ ਮੀਂਹ ਕਾਰਨ ਉਹਨਾਂ ਦੇ ਘਰ ਦੀ ਛੱਤ ਡਿੱਗ ਗਈ ਤੇ ਉਹਨਾਂ ਦੇ ਲੜਕੇ ਦੀ ਮੌਤ ਹੋ ਗਈ ਤੇ ਉਹ ਗੰਭੀਰ ਰੂਪ ਵਿੱਚ ਜ਼ਖਮੀ ਹੋ ਗਏ ਤੇ ਉਹਨਾਂ ਦੇ ਘਰ ਦਾ ਸਾਰਾ ਸਮਾਨ ਵੀ ਖਰਾਬ ਹੋ ਗਈਆਂ। ਪਿੰਡ ਵਾਸੀਆਂ ਨੇ ਸਰਕਾਰ ਤੋਂ ਮੰਗ ਕੀਤੀ ਹੈ ਕਿ ਪਰਿਵਾਰ ਨੂੰ ਮੁਆਵਜਾ ਦਿੱਤਾ ਜਾਵੇ।












