
ਜਲੰਧਰ (ਦ ਸਟੈਲਰ ਨਿਊਜ਼)। ਜਲੰਧਰ ਦੇ ਬਬਰੀਕ ਚੌਕ ਨੇੜੇ ਪੰਜਾਬ ਪੁਲਿਸ ਦੇ ਇੱਕ ਸੁਰੱਖਿਆ ਗਾਰਡ ਦੀ ਗੋਲੀ ਲੱਗਣ ਕਾਰਨ ਮੌਤ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਮ੍ਰਿਤਕ ਦੀ ਪਹਿਚਾਣ ਰਮਨੀਕ ਸਿੰਘ ਉਮਰ 48 ਸਾਲਾ ਵਾਸੀ ਜਲੰਧਰ ਵਜੋਂ ਹੋਈ ਹੈ।

ਦੱਸਿਆ ਜਾ ਰਿਹਾ ਹੈ ਕਿ ਰਮਨੀਕ ਨੂੰ ਪੀਏਪੀ ਰਿੰਕੂ ਪੰਡਿਤ ਦੀ ਸੁਰੱਖਿਆ ਲਈ ਤਾਇਨਾਤ ਕੀਤਾ ਗਿਆ ਸੀ ਤੇ ਉਹ ਸਰਕਾਰੀ ਕਾਰਬਾਈਨ ਦੀ ਸਫਾਈ ਕਰ ਰਿਹਾ ਸੀ, ਇਸ ਦੌਰਾਨ ਉਸਦੀ ਕਾਰਬਾਈਨ ਵਿੱਚੋਂ ਗੋਲੀਆਂ ਚੱਲ ਗਈਆਂ ਤੇ ਗੋਲੀਆਂ ਰਮਨੀਕ ਦੀ ਗਰਦਨ ਦੇ ਹੇਠਲੇ ਹਿੱਸੇ ਵਿੱਚ ਲੱਗੀਆਂ ਤੇ ਗੋਲੀ ਲੱਗਣ ਨਾਲ ਉਸਦੇ ਸਿਰ ਵਿਚੋਂ ਖੂਨ ਨਿਕਲ ਰਿਹਾ ਸੀ ਤੇ ਮੌਕੇ ਤੇ ਪਰਿਵਾਰਿਕ ਮੈਬਰਾਂ ਨੇ ਉਸਨੂੰ ਹਸਪਤਾਲ ਦਾਖਲ ਕਰਵਾਇਆ ਜਿੱਥੇ ਕਿ ਇਲਾਜ਼ ਦੌਰਾਨ ਉਸਦੀ ਮੌਤ ਹੋ ਗਈ। ਫਿਲਹਾਲ ਪੁਲਿਸ ਨੇ ਲਾਸ਼ ਨੂੰ ਕਬਜੇ ਵਿੱਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤਾ ਹੈ ਤੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।












