Wednesday, October 28, 2026
Home Latest ਮੰਤਰੀ ਲਾਲ ਚੰਦ ਕਟਾਰੂਚੱਕ ਨੇ ਨਿਵਾਸ ਸਥਾਨ ਤੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ

ਮੰਤਰੀ ਲਾਲ ਚੰਦ ਕਟਾਰੂਚੱਕ ਨੇ ਨਿਵਾਸ ਸਥਾਨ ਤੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ

ਪਠਾਨਕੋਟ (ਦ ਸਟੈਲਰ ਨਿਊਜ਼)। ਸ੍ਰੀ ਲਾਲ ਚੰਦ ਕਟਾਰੂਚੱਕ ਕੈਬਨਿਟ ਮੰਤਰੀ ਪੰਜਾਬ ਜੀ ਵੱਲੋਂ ਜਿਲ੍ਹਾ ਪਠਾਨਕੋਟ ਵਿਖੇ ਸਥਿਤ ਪਿੰਡ ਕਟਾਰੂਚੱਕ ਵਿਖੇ ਅਪਣੇ ਦਫਤਰ ਚੋਂ ਖੁੱਲਾ ਦਰਬਾਰ ਲਗਾ ਕੇ ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ। ਇਸ ਮੋਕੇ ਤੇ ਹੋਰਨਾਂ ਤੋਂ ਇਲਾਵਾ ਸਰਵਸ੍ਰੀ ਪਵਨ ਕੁਮਾਰ ਫੋਜੀ ਬਲਾਕ ਪ੍ਰਧਾਨ, ਸੰਦੀਪ ਕੁਮਾਰ ਬਲਾਕ ਪ੍ਰਧਾਨ, ਨਰੇਸ ਕੁਮਾਰ ਜਿਲ੍ਹਾ ਪ੍ਰਧਾਨ ਬੀ.ਸੀ. ਸੈਲ, ਸੂਬੇਦਾਰ ਕੁਲਵੰਤ ਸਿੰਘ ਬਲਾਕ ਪ੍ਰਧਾਨ ਅਤੇ ਹੋਰ ਪਾਰਟੀ ਕਾਰਜਕਰਤਾ ਵੀ ਹਾਜਰ ਸਨ।
ਇਸ ਮੋਕੇ ਤੇ ਸ੍ਰੀ ਲਾਲ ਚੰਦ ਕਟਾਰੂਚੱਕ ਕੈਬਨਿਟ ਮੰਤਰੀ ਪੰਜਾਬ ਜੀ ਨੇ ਕਿਹਾ ਕਿ ਮਾਨਯੋਗ ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਜੀ ਦੀ ਯੋਗ ਅਗਵਾਈ ਵਿੱਚ ਜਨ ਹਿੱਤ ਨੂੰ ਧਿਆਨ ਵਿੱਚ ਰੱਖ ਕੇ ਵਿਕਾਸ ਕਾਰਜ ਅਤੇ ਜਨ ਭਲਾਈ ਕਾਰਜ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਉਨ੍ਹਾਂ ਵੱਲੋਂ ਹਰ ਸਨੀਵਾਰ ਅਤੇ ਐਤਵਾਰ ਨੂੰ ਅਪਣੇ ਨਿਵਾਸ ਸਥਾਨ ਤੇ ਸਥਿਤ ਦਫਤਰ ਵਿਖੇ ਆਮ ਜਨਤਾ ਦੀਆਂ ਸਮੱਸਿਆਵਾਂ ਸੁਣੀਆਂ ਜਾਂਦੀਆਂ ਹਨ।

Advertisements

ਉਨ੍ਹਾਂ ਦੱਸਿਆ ਕਿ ਜਿਆਦਾਤਰ ਸਮੱਸਿਆਵਾਂ ਦਾ ਮੋਕੇ ਤੇ ਹੱਲ ਕੀਤਾ ਜਾਂਦਾ ਹੈ ਅਤੇ ਕਿਸੇ ਵਿਭਾਗਾਂ ਨਾਲ ਸਬੰਧਤ ਸਮੱਸਿਆਵਾਂ ਦਾ ਸਬੰਧਤ ਵਿਭਾਗੀ ਅਧਿਕਾਰੀਆਂ ਨਾਲ ਤਾਲਮੇਲ ਕਰਕੇ ਸਿਕਾਇਤ ਕਰਤਾ ਨੂੰ ਸਮਾਂ ਦਿੱਤਾ ਜਾਂਦਾ ਹੈ ਤਾਂ ਜੋ ਉਨ੍ਹਾਂ ਦੀਆਂ ਸਮੱਸਿਆਵਾਂ ਦਾ ਹੱਲ ਕੀਤਾ ਜਾ ਸਕੇ। ਉਨ੍ਹਾਂ ਕਿਹਾ ਕਿ ਪੰਜਾਬ ਅੰਦਰ ਲੋਕਾਂ ਦੀਆਂ ਆਮ ਲੋੜਾਂ ਨੂੰ ਧਿਆਨ ਵਿੱਚ ਰੱਖ ਕੇ ਵਿਕਾਸ ਕਾਰਜ ਕੀਤੇ ਜਾ ਰਹੇ ਹਨ ਤਾਂ ਜੋ ਹਰੇਕ ਨਾਗਰਿਕ ਸਰਕਾਰ ਵੱਲੋਂ ਚਲਾਈਆਂ ਜਾ ਰਹੀਆਂ ਜਨ ਭਲਾਈ ਯੋਜਨਾਵਾਂ ਤੋਂ ਲਾਭ ਪ੍ਰਾਪਤ ਕਰ ਸਕੇ।
ਇਸ ਮੋਕੇ ਤੇ ਜਿਲ੍ਹਾ ਗੁਰਦਾਸਪੁਰ ਡੀਪੂ ਹੋਲਡਰ ਕੈਬਨਿਟ ਮੰਤਰੀ ਪੰਜਾਬ ਨੂੰ ਮਿਲੇ ਅਤੇ ਮੁੰਹ ਮਿੱਠਾ ਕਰਵਾ ਕੇ ਪੰਜਾਬ ਸਰਕਾਰ ਵੱਲੋਂ ਡੀਪੂ ਹੋਲਡਰਾਂ ਦੇ ਪੱਖ ਵਿੱਚ ਲਏ ਫੈਂਸਲੇ ਦਾ ਸਵਾਗਤ ਕਰਦੇ ਹੋਏ ਸੁਭਕਾਮਨਾਵਾਂ ਦਿੱਤੀਆਂ ਅਤੇ ਪੰਜਾਬ ਸਰਕਾਰ ਦਾ ਧੰਨਵਾਦ ਕੀਤਾ। ਇਸ ਮੋਕੇ ਤੇ ਡੀਪੂ ਹੋਲਡਰਾਂ ਵਿੱਚੋਂ ਜਿਲ੍ਹਾ ਪ੍ਰਧਾਨ ਮੋਹਣ ਸਿੰਘ ਭਾਗੋਕਾਵਾਂ, ਜਰਨਲ ਸਕੱਤਰ ਪੰਜਾਬ ਅਤੇ ਆਮ ਆਦਮੀ ਪਾਰਟੀ ਗੁਰਦਾਸਪੁਰ ਦੇ ਮੀਡਿਆ ਇੰਚਾਰਜ ਰਵੀ ਗਿੱਲ, ਬਟਾਲਾ ਦੇ ਪ੍ਰਧਾਨ ਰਣਜੀਤ ਸਿੰਘ, ਭਾਰਤ ਭੂਸਣ, ਕਾਦੀਆਂ ਤੋਂ ਪ੍ਰਧਾਨ ਵਿਜੈ ਕੁਮਾਰ, ਧਾਰੀਵਾਲ ਤੋਂ ਪ੍ਰਧਾਨ ਦਿਲਬਾਗ ਸਿੰਘ, ਗੁਰਦਾਸਪੁਰ ਦੇ ਪ੍ਰਧਾਨ ਬਲਵਿੰਦਰ ਸਿੰਘ , ਹਰਪ੍ਰੀਤ ਸਿੰਘ ਝਾਵਰ ਆਦਿ ਡੀਪੂ ਹੋਲਡਰਾਂ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਜੋ ਡੀਪੂ ਹੋਲਡਰਾਂ ਨੂੰ ਬਕਾਇਆ ਰਾਸੀ ਦਾ ਭੁਗਤਾਨ ਕੀਤਾ ਹੈ ਉਸ ਲਈ ਉਹ ਪੰਜਾਬ ਸਰਕਾਰ ਦੇ ਇਸ ਫੈਂਸਲੇ ਦੀ ਪ੍ਰਸੰਸਾ ਕਰਦੇ ਹਨ ਇਸ ਦੇ ਨਾਲ ਹੀ ਡੀਪੂ ਹੋਲਡਰਾਂ ਨੂੰ ਮਿਲਣ ਵਾਲੇ ਕਮਿਸਨ ਵਿੱਚ ਜੋ ਵਾਧਾ ਕੀਤਾ ਹੈ ਉਸ ਲਈ ਉਹ ਪੰਜਾਬ ਸਰਕਾਰ ਦਾ ਧੰਨਵਾਦ ਕਰਦੇ ਹਨ।

LEAVE A REPLY

Please enter your comment!
Please enter your name here