
ਲੁਧਿਆਣਾ (ਦ ਸਟੈਲਰ ਨਿਊਜ਼)। ਲੁਧਿਆਣਾ ਵਿੱਚ ਦੇਰ ਰਾਤ ਹਰਿਦੁਆਰ ਤੋਂ ਜੰਮੂ ਜਾ ਰਹੀ ਇੱਕ ਨਿੱਜੀ ਬੱਸ ਪਲਟ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਹਾਦਸੇ ਦੌਰਾਨ ਬੱਸ ਵਿੱਚ ਸਵਾਰ 1 ਵਿਅਕਤੀ ਦੀ ਮੌਤ ਹੋ ਗਈ ਤੇ 3 ਬੱਚਿਆਂ ਸਮੇਤ 35 ਲੋਕ ਗੰਭੀਰ ਜ਼ਖ਼ਮੀ ਹੋ ਗਏ। ਦੱਸਿਆ ਜਾ ਰਿਹਾ ਹੈ ਕਿ ਹਰਿਦੁਆਰ ਤੋਂ ਜੰਮੂ ਜਾ ਰਹੀ ਬੱਸ ਜਦੋਂ ਲੁਧਿਆਣਾ ਦੇ ਜਲੰਧਰ ਬਾਈਪਾਸ ਨੇੜੇ ਪਹੁੰਚੀ ਤਾਂ ਹਾਈਵੇਅ ਤੇ ਅਚਾਨਕ ਬੱਸ ਦਾ ਟਾਇਰ ਪੰਚਰ ਹੋ ਗਿਆ ਤੇ ਬੱਸ ਪਲਟ ਗਈ।

ਹਾਦਸੇ ਦੌਰਾਨ ਇੱਕ ਵਿਅਕਤੀ ਦੀ ਮੌਤ ਹੋ ਗਈ ਤੇ 3 ਬੱਚਿਆ ਸਮੇਤ 35 ਲੋਕ ਗੰਭੀਰ ਜ਼ਖਮੀ ਹੋ ਗਏ। ਫਿਲਹਾਲ ਪੁਲਿਸ ਨੇ ਮੌਕੇ ਤੇ ਪਹੁੰਚ ਕੇ ਬੱਸ ਵਿੱਚ ਫਸੇ ਜ਼ਖਮੀ ਲੋਕਾਂ ਨੂੰ ਹਸਪਤਾਲ ਦਾਖਲ ਕਰਵਾਇਆ ਤੇ ਮ੍ਰਿਤਕ ਦੀ ਲਾਸ਼ ਨੂੰ ਕਬਜੇ ਵਿੱਚ ਲੈ ਕੇ ਉਸਦੀ ਪਹਿਚਾਣ ਕਰਨੀ ਸ਼ੁਰੂ ਕਰ ਦਿੱਤੀ ਹੈ।











