ਜੰਮੂ ਕਸ਼ਮੀਰ (ਦ ਸਟੈਲਰ ਨਿਊਜ਼)। ਜੰਮੂ ਕਸ਼ਮੀਰ ਵਿਖੇ ਡਿਊਟੀ ਦੌਰਾਨ ਇੱਕ ਫੌਜੀ ਜਵਾਨ ਦੇ ਸ਼ਹੀਦ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਫੌਜੀ ਜਵਾਨ ਦੀ ਪਹਿਚਾਣ ਕੁਲਦੀਪ ਸਿੰਘ ਵਾਸੀ ਜ਼ਿਲ੍ਹਾ ਤਰਨਤਾਰਨ ਦੇ ਪਿੰਡ ਬੁਰਜ ਵਜੋਂ ਹੋਈ ਹੈ। ਦੱਸਿਆ ਜਾ ਰਿਹਾ ਹੈ ਕਿ ਫੌਜੀ ਕੁਲਦੀਪ ਜੋ ਬੀਤੇ ਦਿਨ ਜੰਮੂ ਕਸ਼ਮੀਰ ਵਿਖੇ ਦੁਸ਼ਮਣਾਂ ਨਾਲ ਲੋਹਾ ਲੈਂਦਿਆਂ ਦੇਸ਼ ਦੀ ਏਕਤਾ ਤੇ ਅਖੰਡਤਾ ਨੂੰ ਬਚਾਉਂਦੇ ਹੋਏ ਸ਼ਹੀਦ ਹੋ ਗਿਆ।
ਜਾਣਕਾਰੀ ਮੁਤਾਬਕ ਸ਼ਹੀਦ ਕੁਲਦੀਪ ਦਾ ਅੰਤਿਮ ਸੰਸਕਾਰ ਉਸਦੇ ਜੱਦੀ ਪਿੰਡ ਵਿਖੇ ਸਰਕਾਰੀ ਸਨਮਾਨਾਂ ਨਾਲ ਕੀਤਾ ਜਾਵੇਗਾ। ਕੁਲਦੀਪ ਦੇ ਸ਼ਹੀਦ ਹੋਣ ਦੀ ਖਬਰ ਸੁਣ ਕੇ ਪਰਿਵਾਰਿਕ ਮੈਬਰਾਂ ਤੇ ਪਿੰਡ ਵਾਸੀਆਂ ਵਿੱਚ ਸੋਗ ਦੀ ਲਹਿਰ ਪੈਦਾ ਹੋ ਗਈ।