Sunday, November 1, 2026
Home Latest ਖੁਸ਼ੀ ਫਾਊਂਡੇਸ਼ਨ ਵੱਲੋਂ ਪਿੰਡ ਝੁੱਗੇ ਗੁਲਾਬ ਸਿੰਘ ਅਤੇ ਆਸਫ਼ ਵਾਲਾ ਅਬਾਦੀ ਵਿਖ਼ੇ...

ਖੁਸ਼ੀ ਫਾਊਂਡੇਸ਼ਨ ਵੱਲੋਂ ਪਿੰਡ ਝੁੱਗੇ ਗੁਲਾਬ ਸਿੰਘ ਅਤੇ ਆਸਫ਼ ਵਾਲਾ ਅਬਾਦੀ ਵਿਖ਼ੇ ਪੌਦੇ ਲਗਾਏ

ਫਾਜ਼ਿਲਕਾ (ਦ ਸਟੈਲਰ ਨਿਊਜ਼)। ਖੁਸ਼ੀ ਫਾਉਂਡੇਸ਼ਨ ਦੇ ਪ੍ਰਧਾਨ ਖੁਸ਼ਬੂ ਸਾਵਨਸੁੱਖਾ ਸਵਨਾ ਧਰਮਪਤਨੀ ਵਿਧਾਇਕ ਨਰਿੰਦਰਪਾਲ ਸਿੰਘ ਸਵਨਾ ਵੱਲੋਂ ਪਿੰਡ ਝੁੱਗੇ ਗੁਲਾਬ ਸਿੰਘ ਅਤੇ ਆਸਫ਼ ਵਾਲਾ ਅਬਾਦੀ ਵਿਖ਼ੇ ਪੌਦੇ ਲਗਾਏ| ਇਸ ਮੌਕੇ  ਵਾਤਾਵਰਣ ਦੀ ਸੰਭਾਲ ਅਤੇ ਪੌਦਿਆਂ ਦੀ ਮਹੱਤਤਾ ਬਾਰੇ ਜਾਣੂ ਕਰਵਾਇਆ। ਇਸ ਮੌਕੇ ਖੁਸ਼ਬੂ ਸਾਵਨਸੁੱਖਾ ਸਵਨਾ ਨੇ ਕਿਹਾ ਕਿ ਵਾਤਾਵਰਨ ਦੀ ਸਾਂਭ-ਸੰਭਾਲ ਲਈ ਪੌਦੇ ਲਗਾਉਣੇ ਬਹੁਤ ਜਰੂਰੀ ਹਨ। ਉਨ੍ਹਾਂ ਕਿਹਾ ਕਿ ਹਰੇਕ ਨਾਗਰਿਕ ਨੂੰ ਪ੍ਰਣ ਕਰਨਾ ਚਾਹੀਦਾ ਹੈ ਕਿ ਉਹ ਇਕ-ਇਕ ਬੁਟਾ ਜਰੂਰ ਲਗਾਏ ਤੇ ਨਾ ਕੇਵਲ ਬੁਟੇ ਲਗਾਏ ਜਾਣਗੇ ਬਲਕਿ ਉਸਦੀ ਸਾਂਭ-ਸੰਭਾਲ ਵੀ ਕੀਤੀ ਜਾਵੇਗੀ। ਉਨ੍ਹ ਕਿਹਾ ਕਿ ਜੇਕਰ ਅਸੀਂ ਆਪਣੀਆਂ ਆਉਣ ਵਾਲੀਆਂ ਪੀੜੀਆਂ ਨੂੰ ਸਾਫ ਹਵਾ ਤੇ ਹਰਿਆ ਭਰਿਆ ਵਾਤਾਵਰਨ ਦੇਣਾ ਚਾਹੁੰਦੇ ਹਾਂ ਤਾਂ ਬੂਟੇ ਲਗਾਉਣੇ ਬਹੁਤ ਜ਼ਰੂਰੀ ਹਨ। ਉਨ੍ਹਾਂ ਕਿਹਾ ਕਿ ਇਹ ਬੂਟੇ ਵੱਡੇ ਹੋ ਕੇ ਦਰੱਖਤ ਬਣਕੇ ਜਿੱਥੇ ਵਾਤਾਵਰਨ ਵਿੱਚ ਤਪਸ ਨੂੰ ਘਟਾਉਣਗੇ ਉੱਥੇ ਹੀ ਕੋਈ ਵੀ ਇਨ੍ਹਾਂ ਦੀ ਠੰਡੀ ਛਾਂ ਦਾ ਵੀ ਆਨੰਦ ਲੈ ਸਕਦਾ ਹੈ। ਉਨ੍ਹਾਂ ਨੇ ਕਿਹਾ ਕਿ ਜੇਕਰ ਸਾਰੇ ਲੋਕ ਆਪਣੀ ਜਿੰਮੇਵਾਰੀ ਸਮਝਦੇ ਹੋਏ ਪੌਦੇ ਲਗਾਉਣਗੇ ਤਾਂ ਸਾਡਾ ਵਾਤਾਵਰਣ ਬਿਮਾਰੀਆਂ ਤੋਂ ਮੁਕਤ ਹੋਵੇਗਾ ਅਤੇ ਹਰਿਆ ਭਰਿਆ ਵੀ ਬਣੇਗਾ। ਇਸ ਮੌਕੇ ਪਾਰਟੀ ਵਰਕਰ ਅਤੇ ਪਿੰਡ ਵਾਸੀ ਮੌਜੂਦ ਸਨ।

Advertisements

LEAVE A REPLY

Please enter your comment!
Please enter your name here