ਚੰਡੀਗੜ੍ਹ (ਦ ਸਟੈਲਰ ਨਿਊਜ਼)। ਪੰਜਾਬ ਦੇ ਮੁੱਖਮੰਤਰੀ ਭਗਵੰਤ ਸਿੰਘ ਮਾਨ ਨੇ ਪਿੰਡ ਦੀਆਂ ਪੰਚਾਇਤਾਂ ਨੂੰ ਲੈ ਕੇ ਵੱਡਾ ਐਲਾਨ ਕੀਤਾ ਹੈ। ਉਨ੍ਹਾਂ ਕਿਹਾ ਕਿ ਸਰਬਸੰਮਤੀ ਨਾਲ ਪੰਚਾਇਤ ਚੁਣਨ ਵਾਲੇ ਪਿੰਡ ਨੂੰ ਪੰਜ ਲੱਖ ਰੁਪਏ ਦੀ ਨਕਦੀ, ਸਟੇਡੀਅਮ ਤੇ ਹਸਪਤਾਲ ਪ੍ਰਮੁੱਖਤਾ ਨਾਲ ਦਿੱਤੇ ਜਾਣਗੇ। ਸੀਐਮ ਨੇ ਕਿਹਾ ਕਿ ਪੰਜਾਬ ਵਿੱਚ ਜਲਦੀ ਹੀ ਪੰਚਾਇਤੀ ਚੋਣਾਂ ਕਰਵਾਈਆਂ ਜਾਣਗੀਆਂ ਅਤੇ ਕੋਸ਼ਿਸ਼ ਹੈ ਕਿ ਪਿੰਡਾਂ ਦਾ ਸਰਪੰਚ ਪਾਰਟੀ ਦਾ ਨਹੀਂ ਸਗੋਂ ਪਿੰਡਾਂ ਦਾ ਹੋਵੇ। ਉਨ੍ਹਾਂ ਕਿਹਾ ਕਿ ਜੇਕਰ ਸਰਬਸੰਮਤੀ ਨਾਲ ਚੋਣਾਂ ਕਰਵਾਈਆਂ ਜਾਣ ਤਾਂ ਲੋਕਾਂ ਦੇ ਪੈਸੇ ਦੀ ਬੱਚਤ ਹੋਵੇਗੀ।
ਸਰਬਸੰਮਤੀ ਨਾਲ ਪੰਚਾਇਤ ਚੁਣਨ ਵਾਲੇ ਪਿੰਡ ਨੂੰ ਮਿਲਣਗੇ ਪੰਜ ਲੱਖ: ਸੀਐੱਮ ਮਾਨ
Advertisements