Wednesday, October 21, 2026
Home Punjab ਐਕਸਿਸ ਬੈਂਕ ‘ਚ ਸੇਲਜ਼ ਅਫ਼ਸਰ ਦੀ ਅਸਾਮੀਆਂ ਲਈ ਪਲੇਸਮੈਂਟ ਕੈਂਪ 5 ਸਤੰਬਰ ਨੂੰ

ਐਕਸਿਸ ਬੈਂਕ ‘ਚ ਸੇਲਜ਼ ਅਫ਼ਸਰ ਦੀ ਅਸਾਮੀਆਂ ਲਈ ਪਲੇਸਮੈਂਟ ਕੈਂਪ 5 ਸਤੰਬਰ ਨੂੰ

ਪਟਿਆਲਾ (ਦ ਸਟੈਲਰ ਨਿਊਜ਼)। ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਉਰੋ ਪਟਿਆਲਾ ਵੱਲੋਂ 5 ਸਤੰਬਰ ਨੂੰ ਸਵੇਰੇ 10 ਵਜੇ ਤੋਂ ਦੁਪਹਿਰ 1 ਵਜੇ ਤੱਕ ਐਕਸਿਸ ਬੈਂਕ ‘ਚ ਸੇਲਜ਼ ਅਫ਼ਸਰ ਦੀ ਅਸਾਮੀ ਲਈ ਪਲੇਸਮੈਂਟ ਕੈਂਪ ਲਗਾਇਆ ਜਾ ਰਿਹਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ  ਰੋਜ਼ਗਾਰ ਬਿਊਰੋ ਦੇ ਡਿਪਟੀ ਡਾਇਰੈਕਟਰ ਹਰਪ੍ਰੀਤ ਸਿੰਘ ਨੇ ਦੱਸਿਆ ਕਿ ਐਕਸਿਸ ਬੈਂਕ  ਵੱਲੋਂ ਸੇਲਜ਼ ਅਫ਼ਸਰ ਦੀ ਅਸਾਮੀਆਂ ਲਈ ਚਾਹਵਾਨ ਅਤੇ ਯੋਗ ਉਮੀਦਵਾਰਾਂ (ਲੜਕੇ ਅਤੇ ਲੜਕੀਆਂ) ਦੀ ਮੰਗ ਕੀਤੀ ਗਈ ਹੈ, ਜਿਸ ਵੀ ਉਮੀਦਵਾਰ ਦੀ ਵਿੱਦਿਅਕ ਯੋਗਤਾ ਗ੍ਰੈਜੂਏਸ਼ਨ ਪਾਸ ਹੋਵੇ, ਅਤੇ ਉਮਰ 18-28 ਸਾਲ ਹੋਵੇ, ਉਹ ਉਮੀਦਵਾਰ ਇਸ ਪਲੇਸਮੈਂਟ ਕੈਂਪ ਵਿੱਚ ਭਾਗ ਲੈ ਸਕਦੇ ਹਨ।

Advertisements

ਨੌਕਰੀ ਦੇ ਚਾਹਵਾਨ ਉਮੀਦਵਾਰ ਇਸ ਪਲੇਸਮੈਂਟ ਕੈਂਪ ਵਿੱਚ ਭਾਗ ਲੈਣ ਲਈ ਆਪਣੀ ਯੋਗਤਾ ਦੇ ਸਾਰੇ ਸਰਟੀਫਿਕੇਟ ਅਤੇ ਉਨ੍ਹਾਂ ਦੀਆਂ ਫੋਟੋਕਾਪੀਆਂ ਅਤੇ ਰਜ਼ਿਊਮੇ ਨਾਲ ਲੈ ਕੇ 5 ਸਤੰਬਰ ਦਿਨ ਵੀਰਵਾਰ ਨੂੰ ਸਵੇਰੇ 10 ਵਜੇ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਬਲਾਕ ਡੀ, ਮਿੰਨੀ ਸਕੱਤਰੇਤ, ਨੇੜੇ ਸੇਵਾ ਕੇਂਦਰ, ਪਟਿਆਲਾ ਵਿਖੇ ਪਹੁੰਚ ਕੇ ਇਸ ਕੈਂਪ ਵਿੱਚ ਹਿੱਸਾ ਲੈ ਸਕਦੇ ਹਨ। ਇਸ ਸਬੰਧੀ ਵਧੇਰੇ ਜਾਣਕਾਰੀ ਲਈ ਦਫ਼ਤਰ ਦੇ ਹੈਲਪ ਲਾਈਨ ਨੰਬਰ 98776-10877 ‘ਤੇ ਸੰਪਰਕ ਕੀਤਾ ਜਾ ਸਕਦਾ ਹੈ।

LEAVE A REPLY

Please enter your comment!
Please enter your name here