ਚੰਡੀਗੜ੍ਹ (ਦ ਸਟੈਲਰ ਨਿਊਜ਼)। ਕਾਂਗਰਸੀ ਆਗੂ ਭਾਰਤ ਭੂਸ਼ਣ ਆਸ਼ੂ ਦੇ ਕਰੀਬੀ ਰਾਜਦੀਪ ਨੂੰ ਜਲੰਧਰ ਅਦਾਲਤ ਵਿੱਚ ਪੇਸ਼ ਕੀਤਾ ਗਿਆ। ਦੱਸਿਆ ਜਾ ਰਿਹਾ ਹੈ ਕਿ ਬੀਤੇ ਦਿਨੀਂ ਕਾਂਗਰਸੀ ਆਗੂ ਭਾਰਤ ਭੂਸ਼ਣ ਆਸ਼ੂ ਦੇ ਕਰੀਬੀ ਰਾਜਦੀਪ ਦੇ ਘਰ ਤੇ ਈ.ਡੀ ਨੇ ਰੇਡ ਮਾਰੀ ਸੀ ਜੋ ਦੇਰ ਰਾਤ ਤੱਕ ਜਾਰੀ ਰਹੀ ਸੀ ਤੇ ਈ.ਡੀ ਨੇ ਉਸਨੂੰ ਗ੍ਰਿਫਤਾਰ ਕਰ ਲਿਆ ਸੀ।
ਜਿਸਤੋਂ ਬਾਅਦ ਰਾਜਦੀਪ ਨੂੰ ਜਲੰਧਰ ਅਦਾਲਤ ਵਿੱਚ ਪੇਸ਼ ਕੀਤਾ ਗਿਆ ਸੀ ਤੇ ਅਦਾਲਤ ਨੇ ਉਸਨੂੰ 5 ਦਿਨਾਂ ਦੇ ਰਿਮਾਂਡ ਤੇ ਭੇਜ ਦਿੱਤਾ ਹੈ। ਦੂਜੇ ਪਾਸੇ ਭਾਰਤ ਭੂਸ਼ਣ ਆਸ਼ੂ ਦੀ ਨਿਆਂਇਕ ਹਿਰਾਸਤ ਵੀ 14 ਦਿਨ ਲਈ ਵਧਾ ਦਿੱਤੀ ਗਈ ਹੈ।