Tuesday, October 20, 2026
Home Latest ਡਿਪਟੀ ਕਮਿਸ਼ਨਰ ਨੇ ਪੁਰਾਣੇ ਹਸਪਤਾਲ ਵਿੱਚ ਚੱਲ ਰਹੇ ਆਮ ਆਦਮੀ ਕਲੀਨਿਕ ਦਾ...

ਡਿਪਟੀ ਕਮਿਸ਼ਨਰ ਨੇ ਪੁਰਾਣੇ ਹਸਪਤਾਲ ਵਿੱਚ ਚੱਲ ਰਹੇ ਆਮ ਆਦਮੀ ਕਲੀਨਿਕ ਦਾ ਕੀਤਾ ਅਚਨਚੇਤ ਦੌਰਾ

ਫਾਜਿਲ਼ਕਾ (ਦ ਸਟੈਲਰ ਨਿਊਜ਼)। ਡਿਪਟੀ ਕਮਿਸ਼ਨਰ ਫਾਜਿਲਕਾ ਡਾ. ਸੇਨੂ ਦੁੱਗਲ ਆਈਏਐਸ ਨੇ ਪੁਰਾਣੇ ਹਸਪਤਾਲ ਵਿੱਚ ਚੱਲ ਰਹੇ ਆਮ ਆਦਮੀ ਕਲੀਨਿਕ ਦਾ ਅਚਨਚੇਤ ਦੌਰਾ ਕੀਤਾ। ਇਸ ਦੌਰਾਨ ਆਮ ਆਦਮੀ ਕਲੀਨਿਕ ਵਿਖੇ ਮਰੀਜਾਂ ਨੂੰ ਦਿੱਤੀਆਂ ਜਾ ਰਹੀਆਂ ਸਿਹਤ ਸਹੂਲਤਾਂ ਬਾਰੇ ਜਾਣਕਾਰੀ ਹਾਸਲ ਕੀਤੀ। ਉਨ੍ਹਾਂ ਨਾਲ ਰਾਕੇਸ਼ ਕੁਮਾਰ ਪੋਪਲੀ ਵਧੀਕ ਡਿਪਟੀ ਕਮਿਸ਼ਨਰ, ਡਾ. ਐਡੀਸਨ ਐਰਿਕ ਕਾਰਜਕਾਰੀ ਸਿਵਲ ਸਰਜਨ, ਡਾ. ਰੋਹਿਤ ਗੋਇਲ ਸੀਨੀਅਰ ਮੈਡੀਕਲ ਅਫ਼ਸਰ ਵੀ ਮੌਜੂਦ ਸਨ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਮਰੀਜਾਂ ਨੂੰ ਸੁਖਾਵੇਂ ਮਾਹੌਲ ਵਿਚ ਖਜਲ-ਖੁਆਰੀ ਰਹਿਤ ਸਿਹਤ ਸੇਵਾਵਾਂ ਦੇਣ ਦੇ ਮੱਦੇਨਜਰ ਆਮ ਆਦਮੀ ਕਲੀਨਿਕ ਖੋਲ੍ਹੇ ਗਏ ਹਨ।

Advertisements

ਉਨ੍ਹਾਂ ਕਿਹਾ ਆਮ ਆਦਮੀ ਕਲੀਨਿਕਾਂ ਵਿਖੇ ਹੀ ਮਰੀਜਾਂ ਦਾ ਇਲਾਜ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਆਮ ਆਦਮੀ ਕਲੀਨਿਕਾਂ ਵਿਖੇ ਡਾਕਟਰਾਂ ਅਤੇ ਦਵਾਈਆਂ ਦੀ ਉਪਲਬੱਧਤਾ ਕਰਵਾਈ ਗਈ ਹੈ। ਉਨ੍ਹਾਂ ਮਰੀਜਾਂ ਨੂੰ ਦਿੱਤੀਆਂ ਜਾਣ ਵਾਲੀ ਸਿਹਤ ਸਹੂਲਤਾਂ, ਮਰੀਜਾਂ ਦਾ ਰਿਕਾਰਡ, ਦਵਾਈਆਂ ਦਾ ਸਟਾਕ ਅਤੇ ਸਾਫ਼ ਸਫਾਈ ਦਾ ਵਿਸ਼ੇਸ਼ ਤੌਰ ਤੇ ਜਾਇਜ਼ਾ ਲਿਆ। ਉਹਨਾਂ ਤਾਇਨਾਤ ਡਾਕਟਰ ਅਤੇ ਹੋਰ ਸਟਾਫ਼ ਨੂੰ ਸੰਸਥਾ ਦੇ ਕੰਮਕਾਜ ਨੂੰ ਸੁਚਾਰੂ ਢੰਗ ਨਾਲ ਕਰਨ ਅਤੇ ਮਰੀਜ਼ਾਂ ਦਾ ਉਚਿਤ ਰਿਕਾਰਡ ਮੇਨਟੇਨ ਰੱਖਣ ਲਈ ਕਿਹਾ। ਉਹਨਾਂ ਆਏ ਹੋਏ ਮਰੀਜਾਂ ਪਾਸੋਂ ਦਿੱਤੀਆਂ ਜਾ ਰਹੀਆਂ ਸੇਵਾਵਾਂ ਬਾਰੇ ਵੀ ਜਾਣਕਾਰੀ ਹਾਸਲ ਕੀਤੀ ਅਤੇ ਜਰੂਰੀ ਦਵਾਈਆਂ ਦੀ ਉਪਲਬਧਤਾ ਯਕੀਨੀ ਬਨਾਉਣ ਲਈ ਆਖਿਆ ਤਾਂ ਜੋ ਮਰੀਜਾਂ ਨੂੰ ਕਿਸੇ ਕਿਸਮ ਦੀ ਪ੍ਰੋਸ਼ਾਨੀ ਨਾ ਹੋਵੇ। ਇਸ ਮੌਕੇ ਡਾ. ਅੰਜਲੀ ਮੈਡੀਕਲ ਅਫ਼ਸਰ ਮੌਜੂਦ ਸਨ।

LEAVE A REPLY

Please enter your comment!
Please enter your name here