Sunday, October 18, 2026
Home Latest ਬਲਾਕ ਪੱਧਰੀ ਖੇਡਾਂ ਦੀ ਹੋਈ ਸ਼ੁਰੂਆਤ, ਡਿਪਟੀ ਕਮਿਸ਼ਨਰ ਨੇ ਸਟੇਡੀਅਮ ਪਹੁੰਚ ਖਿਡਾਰੀਆਂ...

ਬਲਾਕ ਪੱਧਰੀ ਖੇਡਾਂ ਦੀ ਹੋਈ ਸ਼ੁਰੂਆਤ, ਡਿਪਟੀ ਕਮਿਸ਼ਨਰ ਨੇ ਸਟੇਡੀਅਮ ਪਹੁੰਚ ਖਿਡਾਰੀਆਂ ਦੀ ਕੀਤੀ ਹੌਸਲਾਅਫਜਾਈ

ਫਾਜਿਲ਼ਕਾ (ਦ ਸਟੈਲਰ ਨਿਊਜ਼)। ਨੌਜਵਾਨਾਂ ਨੂੰ ਖੇਡਾਂ ਵੱਲ ਪ੍ਰੇਰਿਤ ਕਰਨ ਲਈ ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਵੱਲੋਂ ਖੇਡਾਂ ਵਤਨ ਪੰਜਾਬ ਦੀਆਂ ਸ਼ੁਰੂ ਕੀਤੀਆਂ ਗਈਆਂ ਸਨ ਜਿਸ ਦੇ ਸਾਰਥਕ ਸਿਟੇ ਮਿਲਣ ਉਪਰੰਤ ਸੂਬੇ ਅੰਦਰ ਤੀਸਰਾ ਸੀਜਨ ਆਰੰਭਿਆ ਗਿਆ ਹੈ ਜ਼ਿਸ ਤਹਿਤ ਬਲਾਕ ਪੱਧਰੀ ਖੇਡਾਂ ਦੀ ਸ਼ੁਰੂਆਤ ਜ਼ਿਲ੍ਹਾ ਫਾਜ਼ਿਲਕਾ ਅੰਦਰ ਹੋਈ ਹੈ। ਡਿਪਟੀ ਕਮਿਸ਼ਨਰ ਫਾਜਿਲਕਾ ਡਾ ਸੇਨੂ ਦੁੱਗਲ ਵੱਲੋਂ ਸ਼ਹੀਦ ਭਗਤ ਸਿੰਘ ਸਟੇਡੀਅਮ ਵਿਖੇ ਪਹੁੰਚ ਕੇ ਬਲਾਕ ਪੱਧਰੀ ਖੇਡਾਂ ਦੌਰਾਨ ਖਿਡਾਰੀਆਂ ਦੀ ਹੌਸਲਾਅਫਜਾਈ ਕੀਤੀ ਗਈ। ਇਸ ਮੌਕੇ ਉਨ੍ਹਾਂ ਨਾਲ ਵਧੀਕ ਡਿਪਟੀ ਕਮਿਸ਼ਨਰ ਰਾਕੇਸ਼ ਕੁਮਾਰ ਪੋਪਲੀ ਵੀ ਮੌਜੂਦ ਸਨ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਨੋਜਵਾਨ ਪੀੜ੍ਹੀ ਨੂੰ ਸਹੀ ਦਿਸ਼ਾ ਵੱਲ ਪਾਉਣ ਅਤੇ ਨਸ਼ਿਆਂ ਤੋਂ ਦੂਰ ਰੱਖਣ ਲਈ ਪੰਜਾਬ ਸਰਕਾਰ ਵੱਲੋਂ ਲਗਾਤਾਰ ਪਹਿਲਕਦਮੀਆਂ ਕੀਤੀਆਂ ਜਾ ਰਹੀਆਂ ਹਨ। ਉਨ੍ਹਾਂ ਕਿਹਾ ਕਿ ਨੌਜਵਾਨਾਂ ਨੂੰ ਮਾੜੀ ਸੰਗਤ ਤੋਂ ਬਚਾਉਣ ਲਈ ਖੇਡਾਂ ਬਹੁਤ ਕਾਰਗਰ ਸਿੱਧ ਹੁੰਦੀਆਂ ਹਨ। ਉਨ੍ਹਾਂ ਮੈਦਾਨ ਵਿਚ ਉਤਰ ਕੇ ਖਿਡਾਰੀਆਂ ਨਾਲ ਗਲਬਾਤ ਕਰਦਿਆਂ ਉਨ੍ਹਾਂ ਅੰਦਰ ਜੋਸ਼ ਭਰਿਆ ਤੇ ਆਪਦੀ ਅਨਰਜੀ ਨੂੰ ਸਹੀ ਪਾਸੇ ਲਾਉਣ ਲਈ ਕਿਹਾ ਤਾਂ ਜੋ ਆਪਣੇ ਹੁਨਰ, ਆਪਣੀ ਸ਼ਰੀਰਕ ਸ਼ਕਤੀ ਦੀ ਸੁਯੋਗ ਵਰਤੋਂ ਕੀਤੀ ਜਾ ਸਕੇ।

Advertisements

ਡਿਪਟੀ ਕਮਿਸ਼ਨਰ ਨੇ ਕਿਹਾ ਕਿ ਨੌਜਵਾਨ ਪੀੜ੍ਹੀ ਸਾਡਾ ਭਵਿੱਖ ਹੈ ਤੇ ਸਾਡਾ ਭਵਿੱਖ ਚਮਕਦਾ ਹੋਣਾ ਚਾਹੀਦਾ ਹੈ। ਉਨ੍ਹਾਂ ਖਿਡਾਰੀਆਂ ਦੀ ਹੌਸਲਾਅਫਜਾਈ ਕਰਦਿਆਂ ਕਿਹਾ ਕਿ ਸਾਡੇ ਖਿਡਾਰੀ ਦੂਜਿਆਂ ਦੇਸ਼ਾਂ ਅੰਦਰ ਜਾ ਕੇ ਸਾਡਾ ਨਾਮ ਚਮਕਾ ਰਹੇ ਹਨ ਉਹ ਬਹੁਤ ਹੀ ਸ਼ਲਾਘਾਯੋਗ ਹੈ। ਮੌਜੂਦਾ ਖਿਡਾਰੀ ਸਾਡੀ ਆਉਣ ਵਾਲੀ ਹੋਰ ਨੌਜਵਾਨ ਪੀੜ੍ਹੀ ਲਈ ਪ੍ਰੇਰਣਾ ਸਰੋਤ ਹਨ, ਇਸ ਕਰਕੇ ਉਨ੍ਹਾਂ ਲਈ ਇਕ ਚੰਗੀ ਮਿਸਾਲ ਵਜੋਂ ਸਾਬਿਤ ਕਰਕੇ ਵਿਖਾਉਣਾ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਬਲਾਕ ਪੱਧਰੀ ਖੇਡਾਂ ਜੋ ਕਿ 5 ਸਤੰਬਰ ਤੋਂ 10 ਸਤੰਬਰ ਤੱਕ ਕਰਵਾਈਆਂ ਜਾ ਰਹੀਆਂ ਹਨ, ਵਧੇਰੀ ਗਿਣਤੀ ਵਿਚ ਖਿਡਾਰੀਆਂ ਵੱਲ ਭਾਗ ਲਿਆ ਗਿਆ ਹੈ। ਇਸ ਮੌਕੇ ਜ਼ਿਲ੍ਹਾ ਖੇਡ ਅਫਸਰ ਰੁਪਿੰਦਰ ਸਿੰਘ ਬਰਾੜ, ਜਤਿੰਦਰ ਕੁਮਾਰ, ਅਰੁਨ ਕੁਮਾਰ ਆਦਿ ਹੋਰ ਮੌਜੂਦ ਸਨ

LEAVE A REPLY

Please enter your comment!
Please enter your name here