
ਫਾਜ਼ਿਲਕਾ (ਦ ਸਟੈਲਰ ਨਿਊਜ਼)। ਜਿਲ੍ਹਾ ਪ੍ਰਸ਼ਾਸਨ ਅਤੇ ਖੇਡ ਵਿਭਾਗ ਦੇ ਸਹਿਯੋਗ ਨਾਲ ਜ਼ਿਲੇ੍ਹ ਦੇ ਤਿੰਨ ਬਲਾਕ ਫਾਜਿਲਕਾ, ਜਲਾਲਾਬਾਦ ਅਤੇ ਖੂਈਆ ਸਰਵਰ ਦੇ ਬਲਾਕ ਪੱਧਰ ਟੂਰਨਾਮੈਂਟ ਸ਼ਾਨੋ ਸ਼ੋਕਤ ਸ਼ੁਰੂ ਕਰਵਾਏ ਗਏ ਹਨ। ਬਲਾਕ ਫਾਜਿਲਕਾ ਦੇ ਉਦਘਾਟਨੀ ਸਮਾਰੋਹ ਦੌਰਾਨ ਡਾ. ਸੇਨੂ ਦੁੱਗਲ ਆਈ.ਏ.ਐੱਸ ਡਿਪਟੀ ਕਮਿਸ਼ਨਰ ਫਾਜਿਲਕਾ ਵੱਲੋ ਬਤੌਰ ਮੁੱਖ ਮਹਿਮਾਨ ਵਜੋ ਸ਼ਿਰਕਤ ਕੀਤੀ ਗਈ ਅਤੇ ਵਿਸ਼ੇਸ਼ ਮਹਿਮਾਨ ਵਜੋ ਰਾਕੇਸ਼ ਕੁਮਾਰ ਪੋਪਲੀ ਪੀ.ਸੀ.ਐੱਸ ਵਧੀਕ ਡਿਪਟੀ ਕਮਿਸ਼ਨਰ ਫਾਜਿਲਕਾ ਹਾਜਿਰ ਹੋਏ। ਰੁਪਿੰਦਰ ਸਿੰਘ ਬਰਾੜ ਜਿਲ੍ਹਾ ਖੇਡ ਅਫਸਰ ਫਾਜਿਲਕਾ ਵੱਲੋ ਮੁੱਖ ਮਹਿਮਾਨ ਜੀ ਨੂੰ ਬੁੱਕਾ ਭੇਟ ਕਰਕੇ ਸਵਾਗਤ ਕੀਤਾ ਗਿਆ। ਜਿਲ੍ਹਾ ਖੇਡ ਅਫਸਰ ਫਾਜਿਲਕਾ ਨੇ ਦੱਸਿਆ ਕਿ ਬਲਾਕ ਫਾਜਿਲਕਾ ਦੇ ਪਹਿਲੇ ਦਿਨ ਕਬੱਡੀ ਨੈਸ਼ਨਲ ਸਟਾਇਲ ਅੰਡਰ 14 ਗਰੁੱਪ ਲੜਕਿਆਂ ਦੇ ਮੁਕਾਬਲੇ ਵਿੱਚ ਪਿੰਡ ਝੋਕ ਡਿਪੂਲਾਣਾ ਦੀ ਟੀਮ ਨੇ ਪਹਿਲਾ ਸਥਾਨ, ਪਿੰਡ ਮੁਹਾਰ ਸੋਨਾ ਦੀ ਟੀਮ ਨੇ ਦੂਸਰਾ ਸਥਾਨ ਹਾਸਿਲ ਕੀਤਾ। ਕਬੱਡੀ ਨੈਸ਼ਨਲ ਸਟਾਇਲ ਅੰਡਰ 17 ਗਰੁੱਪ ਵਿੱਚ ਪਿੰਡ ਝੋਕ ਡਿਪੂਲਾਣਾ ਦੀ ਟੀਮ ਨੇ ਪਹਿਲਾ ਸਥਾਨ ਅਤੇ ਪਿੰਡ ਗੁੱਦੜ ਭੈਣੀ ਟੀਮ ਨੇ ਦੂਸਰਾ ਸਥਾਨ ਹਾਸਿਲ ਕੀਤਾ।

ਐਥਲੈਟਿਕਸ ਖੇਡ ਅੰਡਰ:14 ਵਰਗ ਲੜਕਿਆਂ ਦੇ ਮੁਕਾਬਲੇ ਵਿੱਚ 600 ਮੀ: ਰੇਸ ਵਿੱਚ ਏਕਮਜੀਤ ਸਿੰਘ ਨੇ ਪਹਿਲਾ ਸਥਾਨ, 60 ਮੀਟਰ ਰੇਸ ਵਿੱਚ ਵੰਸ਼ ਨੇ ਪਹਿਲਾ ਸਥਾਨ, ਲੰਬੀ ਛਾਲ ਵਿੱਚ ਅਰੁਣ ਕੁਮਾਰ ਨੇ ਪਹਿਲਾ ਸਥਾਨ ਅਤੇ ਸ਼ਾਟ ਪੁੱਟ ਵਿੱਚ ਅਰਮਾਨ ਕੰਬੋਜ਼ ਨੇ ਪਹਿਲਾ ਸਥਾਨ ਹਾਸਿਲ ਕੀਤਾ। ਐਥਲੈਟਿਕਸ ਖੇਡ ਅੰਡਰ:17 ਵਰਗ ਲੜਕਿਆਂ ਦੇ ਮੁਕਾਬਲੇ ਵਿੱਚ 400 ਮੀ: ਰੇਸ ਵਿੱਚ ਯੁਵਰਾਜ ਸਿੰਘ ਨੇ ਪਹਿਲਾ ਸਥਾਨ, 1500 ਮੀ: ਰੇਸ ਵਿੱਚ ਅਰਮੇਸ਼ ਕੁਮਾਰ ਨੇ ਪਹਿਲਾ ਸਥਾਨ, 3000ਮੀ:ਰੇਸ ਵਿੱਚ ਇਸ਼ਾਨ ਨੇ ਪਹਿਲਾ ਸਥਾਨ, 200 ਮੀ: ਰੇਸ ਵਿੱਚ ਰਵਿੰਦਰ ਸਿੰਘ ਨੇ ਪਹਿਲਾ ਸਥਾਨ, 100 ਮੀ: ਰੇਸ ਵਿੱਚ ਰਵਿੰਦਰ ਸਿੰਘ ਨੇ ਪਹਿਲਾ ਸਥਾਨ, 800 ਮੀ: ਰੇਸ਼ ਅਮਰੇਸ਼ ਨੇ ਪਹਿਲਾ ਸਥਾਨ, ਲੰਬੀ ਛਾਲ ਵਿੱਚ ਜਤਿਨ ਨੇ ਪਹਿਲਾ ਸਥਾਨ ਅਤੇ ਸ਼ਾਟ ਪੁੱਟ ਵਿੱਚ ਸੌਰਵ ਕੁਮਾਰ ਨੇ ਪਹਿਲਾ ਸਥਾਨ ਹਾਸਿਲ ਕੀਤਾ।
ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਖੇਡਾਂ ਦੇ ਪੱਧਰ ਨੂੰ ਉੱਚਾ-ਚੱਕਣ ਅਤੇ ਵੱਧ ਤੋ ਵੱਧ ਲੋਕਾਂ ਨੂੰ ਖੇਡਾਂ ਨਾਲ ਜੋੜਨ ਤੇ ਸਿਹਤਮੰਦ ਪੰਜਾਬ ਦੀ ਸਿਰਜਣਾ ਕਰਨ ਲਈ ਹਰ ਤਰ੍ਹਾ ਦੇ ਭਰਪੂਰ ਯਤਨ ਕਰ ਰਹੀ ਹੈ। ਇਨ੍ਹਾਂ ਬਲਾਕ ਪੱਧਰ ਟੂਰਨਾਮੈਂਟ ਵਿੱਚ ਐਥਲੈਟਿਕਸ, ਕਬੱਡੀ (ਨ.ਸ), ਕਬੱਡੀ(ਸ.ਸ), ਫੁੱਟਬਾਲ, ਵਾਲੀਬਾਲ (ਸਮੈਸਿਗ), ਵਾਲੀਬਾਲ (ਸੂਟਿੰਗ) ਅਤੇ ਖੋਹ-ਖੋਹ ਖੇਡਾਂ ਦੇ ਵੱਖ-ਵੱਖ ਉਮਰ ਵਰਗਾ ਦੇ ਮੁਕਾਬਲੇ ਕਰਵਾਏ ਜਾ ਰਹੇ ਹਨ। ਇਸ ਮੌਕੇ ਖੇਡ ਵਿਭਾਗ ਦੇ ਕੋਚਿਜ, ਸਿੱਖਿਆ ਵਿਭਾਗ ਦੇ ਪੀ.ਟੀ.ਈ, ਡੀ.ਪੀ.ਈ, ਜਤਿੰਦਰ ਸਿੰਘ ਸੀਨੀਅਰ ਸਹਾਇਕ ਖੇਡ ਵਿਭਾਗ, ਜਗਮੀਤ ਸਿੰਘ ਸਟੈਨੋ ਖੇਡ ਵਿਭਾਗ, ਅਰੁਣ ਕੁਮਾਰ ਕਲਰਕ ਖੇਡ ਵਿਭਾਗ ਅਤੇ ਹੋਰ ਦਫਤਰੀ ਅਮਲਾ ਟੂਰਨਾਮੈਂਟ ਦੌਰਾਨ ਹਾਜਿਰ ਸਨ।










