Tuesday, October 20, 2026
Home Hoshiarpur ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਅਧਿਆਪਕ ਦਿਵਸ ਮੌਕੇ ਵੱਖ-ਵੱਖ ਥਾਵਾਂ ਤੇ ਕਰਵਾਏ...

ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਅਧਿਆਪਕ ਦਿਵਸ ਮੌਕੇ ਵੱਖ-ਵੱਖ ਥਾਵਾਂ ਤੇ ਕਰਵਾਏ ਗਏ ਸੈਮੀਨਾਰ

ਹੁਸ਼ਿਆਰਪੁਰ (ਦ ਸਟੈਲਰ ਨਿਊਜ਼)। ਮੈਂਬਰ ਸਕੱਤਰ, ਪੰਜਾਬ ਰਾਜ ਕਾਨੂੰਨੀ ਸੇਵਾਵਾ ਅਥਾਰਟੀ, ਐਸ.ਏ.ਐਸ. ਨਗਰ ਰਾਹੀਂ ਪ੍ਰਾਪਤ ਹੋਏ ਦਿਸ਼ਾ-ਨਿਰਦੇਸ਼ਾਂ ਅਨੁਸਾਰ ਅਤੇ ਜ਼ਿਲ੍ਹਾ ਤੇ ਸੈਸ਼ਨ ਜੱਜ -ਕਮ-ਚੇਅਰਮੈਨ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਦਿਲਬਾਗ ਸਿੰਘ ਜੌਹਲ ਦੀ ਅਗਵਾਈ ਹੇਠ, ਚੀਫ ਜੁਡੀਸ਼ੀਅਲ ਮੇਜਿਸਟ੍ਰੇਟ-ਕਮ-ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਰਾਜ ਪਾਲ ਰਾਵਲ ਵੱਲੋਂ ਅਧਿਆਪਕ ਦਿਵਸ ‘ਤੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਦਸੂਹਾ ਵਿਖੇ ਲੀਗਲ ਜਾਗਰੂਕਤਾ ਸੈਮੀਨਾਰ ਲਗਾਇਆ ਗਿਆ। ਇਸ ਦੌਰਾਨ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਦਸੂਹਾ ਦੇ ਵਿਦਿਆਰਥੀਆਂ ਨੂੰ ਉਨ੍ਹਾਂ ਵੱਲੋਂ ਡਾ. ਸਰਵਪੱਲੀ ਰਾਧਾਕ੍ਰਿਸ਼ਨਨ, ਸਾਬਕਾ ਰਾਸ਼ਟਰਪਤੀ ਦੀਆਂ ਉਪਲਬੱਧੀਆਂ ਬਾਰੇ ਚਾਨਣਾ ਪਾਇਆ ਗਿਆ ਅਤੇ ਇਸ ਤੋ ਇਲਾਵਾ ਇਹ ਵੀ ਦੱਸਿਆ ਕਿ ਆਪਣੇ ਦੇਸ਼ ਦੀ ਵਿਵਸਥਾ ਨੂੰ ਅੱਗੇ ਵਧਾਉਣ ਲਈ ਸਿੱਖਿਆ ਪ੍ਰਣਾਲੀ ਦਾ ਬਹੁਤ ਵੱਡਾ ਯੋਗਦਾਨ ਹੈ ਅਤੇ ਵਿਦਿਆ ਪ੍ਰਾਪਤ ਕਰ ਕੇ ਦੇਸ਼ ਦਾ ਨੌਜਵਾਨ ਆਪਣਾ ਨਾਮ ਰੌਸ਼ਨ ਕਰ ਸਕਦਾ ਹੈ।

Advertisements

ਇਸ ਤੋਂ ਇਲਾਵਾ ਤੋਂ ਇਲਾਵਾ ਉਨ੍ਹਾਂ 14 ਸਤੰਬਰ 2024 ਨੂੰ ਜ਼ਿਲ੍ਹਾ ਪੱਧਰ ਅਤੇ ਸਬ ਡਵੀਜ਼ਨ ਪੱਧਰ ‘ਤੇ ਲਗਾਈ ਜਾਣ ਵਾਲੀ ਕੌਮੀ ਲੋਕ ਅਦਾਲਤ ਬਾਰੇ ਵੀ ਜਾਣਕਾਰੀ ਦਿੱਤੀ ਅਤੇ ਦੱਸਿਆ ਕਿ ਇਹ ਲੋਕ ਅਦਾਲਤ ਪੰਜਾਬ ਰਾਜ ਦੇ ਸਾਰੇ ਜ਼ਿਲ੍ਹਿਆਂ ਦੀਆਂ ਅਦਾਲਤਾਂ ਵਿਚ ਲੱਗ ਰਹੀ ਹੈ। ਇਸ ਲੋਕ ਅਦਾਲਤ ਵਿਚ ਪੈਂਡਿੰਗ ਅਤੇ ਪ੍ਰੀ ਲੀਟੀਗੇਟਿਵ ਕੇਸ ਸੁਣੇ ਜਾਣਗੇ ਅਤੇ ਨਾਲ ਹੀ ਲੋਕਾਂ ਦੇ ਟ੍ਰੈਫਿਕ ਚਲਾਨ ਵੀ ਭੁਗਤਾਏ ਜਾਣਗੇ। ਇਸ ਮੌਕੇ ਸਕੂਲ/ਲੀਗਲ ਲੀਟਰੇਸੀ ਕਲਬ ਇੰਚਾਰਜ ਸੰਦੀਪ ਕੋਰ, ਵਾਇਸ ਪ੍ਰਿੰਸੀਪਲ ਬਲਜੀਤ ਸਿੰਘ,  ਲੈਕਚਰਾਰ ਨੀਰੂ ਸੂਦ, ਲੈਕਚਰਾਰ ਸੀਮਾ ਵਾਸੂਦੇਵਾ, ਲੈਕਚਰਾਰ ਅਨੀਤਾ ਦੇਵੀ, ਮਿਸ ਤਰਨਵੀਰ ਕੌਰ ਅਤੇ ਸਮੂਹ ਸਕੂਲ ਦੇ ਵਿਦਿਆਰਥੀ ਮੌਜੂਦ ਸਨ। ਇਸ ਤੋਂ ਇਲਾਵਾ ਜ਼ਿਲਾ ਪੱਧਰ ਅਤੇ ਸਬ ਡਵੀਜ਼ਨ ਪੱਧਰ ‘ਤੇ ਤਿੰਨ ਵੱਖ-ਵੱਖ ਸਰਕਾਰੀ ਸੀਨੀਅਰ ਸਕੰਡਰੀ ਸਕੂਲਾਂ ਵਿਚ ਸੈਮੀਨਾਰਾਂ ਦਾ ਆਯੋਜਨ ਕੀਤਾ ਗਿਆ। ਇਨ੍ਹਾਂ ਸੈਮੀਨਾਰਾਂ ਦੌਰਾਨ ਪੈਨਲ ਐਡਵੋਕੇਟਾਂ ਅਤੇ ਪੈਰਾ ਲੀਗਲ ਵਲੰਟੀਅਰਾਂ ਵੱਲੋਂ ਕੀਤੀ ਗਈ।

LEAVE A REPLY

Please enter your comment!
Please enter your name here