
ਜਲੰਧਰ (ਦ ਸਟੈਲਰ ਨਿਊਜ਼)। ਜਲੰਧਰ ਦੇ ਗੁਰਾਇਆ ਨੇੜੇ ਸੜਕ ਹਾਦਸੇ ਵਿੱਚ ਦੋ ਨੌਜਵਾਨਾਂ ਦੀ ਮੌਤ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਮ੍ਰਿਤਕਾਂ ਦੀ ਪਹਿਚਾਣ ਗੁਰਪ੍ਰੀਤ ਵਾਸੀ ਅੰਮ੍ਰਿਤਸਰ ਤੇ ਨਵਦੀਪ ਸਿੰਘ ਵਾਸੀ ਪਿੰਡ ਸ਼ੇਵਜੈਤੋ ਜ਼ਿਲ੍ਹਾ ਗੁਰਦਾਸਪੁਰ ਵਜੋਂ ਹੋਈ ਹੈ।

ਦੱਸਿਆ ਜਾ ਰਿਹਾ ਹੈ ਕਿ ਦੋਵੇਂ ਨੌਜ਼ਵਾਨ ਚਚੇਰੇ ਭਰਾ ਹਨ ਤੇ ਇਹ ਦੋਵੇਂ ਮੋਟਰਸਾਈਕਲ ਤੇ ਲੁਧਿਆਣਾ ਤੋਂ ਦਵਾਈ ਲੈਣ ਗਏ ਸਨ ਤਾਂ ਅਚਾਨਕ ਇਹਨਾਂ ਦਾ ਮੋਟਰਸਾਈਕਲ ਰੇਲਿੰਗ ਨਾਲ ਟਕਰਾ ਗਿਆ ਤੇ ਇਸ ਦੌਰਾਨ ਗੁਰਪ੍ਰੀਤ ਪੁੱਲ ਤੋਂ ਹੇਠਾਂ ਡਿੱਗ ਗਿਆ ਤੇ ਨਵਦੀਪ ਪੁੱਲ ਦੀ ਰੇਲਿੰਗ ਵਿੱਚ ਫਸ ਗਿਆ ਤੇ ਪੁੱਲ ਨਾਲ ਲਟਕ ਗਿਆ। ਜਿਸ ਕਾਰਨ ਦੋਵਾਂ ਨੌਜਵਾਨਾਂ ਦੀ ਮੌਕੇ ਤੇ ਹੀ ਮੌਤ ਹੋ ਗਈ। ਫਿਲਹਾਲ ਪੁਲਿਸ ਨੇ ਮੌਕੇ ਤੇ ਪਹੁੰਚ ਕੇ ਲਾਸ਼ਾਂ ਨੂੰ ਕਬਜੇ ਵਿੱਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤਾ ਹੈ ਤੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।












