Tuesday, October 27, 2026
Home Latest 2 ਨੌਜਵਾਨ ਅਤੇ ਲੜਕੀ ਦੇ ਕਤਲਕਾਂਡ ਵਿੱਚ 7 ਆਰੋਪੀ ਕਾਬੂ 

2 ਨੌਜਵਾਨ ਅਤੇ ਲੜਕੀ ਦੇ ਕਤਲਕਾਂਡ ਵਿੱਚ 7 ਆਰੋਪੀ ਕਾਬੂ 

ਫ਼ਿਰੋਜ਼ਪੁਰ (ਦ ਸਟੈਲਰ ਨਿਊਜ਼)। ਫ਼ਿਰੋਜ਼ਪੁਰ ਦੇ ਤੀਹਰੇ ਕਤਲਕਾਂਡ ਵਿੱਚ ਪੁਲਿਸ ਨੇ ਵੱਡੀ ਕਾਮਯਾਬੀ ਹਾਸਲ ਕੀਤੀ ਹੈ। ਪੁਲਿਸ ਨੇ ਸਾਂਝੇ ਆਪ੍ਰੇਸ਼ਨ ਤਹਿਤ ਕਾਰਵਾਈ ਕਰਦੇ ਹੋਏ ਗੁਜਰਾਤ ਤੋਂ 7 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਜਾਣਕਾਰੀ ਮੁਤਾਬਕ ਕੁੱਝ ਦਿਨ ਪਹਿਲਾਂ ਫ਼ਿਰੋਜ਼ਪੁਰ ਦੇ ਅਕਾਲਗੜ੍ਹ ਗੁਰਦੁਆਰਾ ਸਾਹਿਬ ਦੇ ਸਾਹਮਣੇ ਚਿੱਟੇ ਰੰਗ ਦੀ ਕਾਰ ਵਿੱਚ ਸਵਾਰ 5 ਵਿਅਕਤੀਆਂ ਤੇ ਹਮਲਾਵਰਾਂ ਵੱਲੋਂ ਤੇਜ਼ ਰਫ਼ਤਾਰ ਫਾਇਰਿੰਗ ਕੀਤੀ ਗਈ ਸੀ, ਜਿਸ ਵਿੱਚ 2 ਨੌਜਵਾਨ ਤੇ 1 ਲੜਕੀ ਦੀ ਮੌਤ ਹੋ ਗਈ ਸੀ ਤੇ 2 ਗੰਭੀਰ ਜ਼ਖ਼ਮੀ ਹੋ ਗਏ ਸਨ।  ਇਸ ਮਾਮਲੇ ਵਿੱਚ ਸੀਸੀਟੀਵੀ ਵੀਡੀਓ ਵੀ ਸਾਹਮਣੇ ਆਈ ਸੀ, ਜਿਸ ਵਿੱਚ ਦੇਖਿਆ ਜਾ ਰਿਹਾ ਸੀ ਕਿ ਕਿਵੇਂ ਕੁੱਝ ਨੌਜਵਾਨ ਅੰਨ੍ਹੇਵਾਹ ਫਾਇਰਿੰਗ ਕਰ ਰਹੇ ਹਨ। ਨੌਜਵਾਨ ਦੋ ਮੋਟਰਸਾਈਕਲਾਂ ਤੇ ਸਵਾਰ ਹੋ ਕੇ ਆਏ ਤੇ ਪਹਿਲਾਂ ਉਹ ਫ਼ੋਨ ਤੇ ਗੱਲ ਕਰਦੇ ਰਹੇ ਤੇ ਜਿਵੇਂ ਹੀ ਨੌਜਵਾਨ ਕਾਰ ਮੋੜ ਤੇ ਆਏ ਤਾਂ ਉਨ੍ਹਾਂ ਨੇ ਅੰਨ੍ਹੇਵਾਹ ਗੋਲੀਆਂ ਚਲਾਉਣੀਆਂ ਸ਼ੁਰੂ ਕਰ ਦਿੱਤੀਆਂ।

Advertisements

ਇਸ ਵਿੱਚ ਕਈ ਹੈਰਾਨ ਕਰਨ ਵਾਲੇ ਖੁਲਾਸੇ ਹੋਏ ਹਨ, ਜਿਵੇ ਕਿ ਪੋਸਟਮਾਰਟਮ ਦੌਰਾਨ ਮ੍ਰਿਤਕ ਜਸਪ੍ਰੀਤ ਕੌਰ, ਦਿਲਦੀਪ ਸਿੰਘ ਅਤੇ ਅਕਾਸ਼ਦੀਪ ਦੀਆਂ ਲਾਸ਼ਾਂ ਵਿੱਚੋਂ 50 ਦੇ ਕਰੀਬ ਗੋਲੀਆਂ ਦੇ ਨਿਸ਼ਾਨ ਮਿਲੇ ਹਨ। ਸਿਰ ਵਿੱਚ ਗੋਲੀ ਲੱਗਣ ਕਾਰਨ ਤਿੰਨਾਂ ਦੀ ਮੌਤ ਹੋ ਗਈ। ਇਹ ਗੋਲੀਆਂ 30 ਬੋਰ ਤੇ 32 ਬੋਰ ਦੇ ਪਿਸਤੌਲ ਨਾਲ ਚਲਾਈਆਂ ਗਈਆਂ ਸਨ। ਪੁਲਿਸ ਨੇ ਦੱਸਿਆ ਕਿ ਹਮਲਾਵਰ ਮਹਾਰਾਸ਼ਟਰ ਨੰਬਰ ਦੀ ਇਨੋਵਾ ਕਾਰ ਵਿਚ ਜਾ ਰਹੇ ਸਨ ਤੇ ਉਹਨਾਂ ਨੂੰ ਗ੍ਰਿਫਤਾਰ ਕਰ ਲਿਆ ਗਿਆ  ਹੈ ਤੇ ਪੁੱਛਗਿੱਛ ਕੀਤੀ ਜਾ ਰਹੀ ਹੈ।

LEAVE A REPLY

Please enter your comment!
Please enter your name here