ਕਰਨਾਲ (ਦ ਸਟੈਲਰ ਨਿਊਜ਼)। ਕਰਨਾਲ ਦੇ ਪਿੰਡ ਕਛਵਾ ਦੇ ਨੌਜਵਾਨ ਦੀ ਸੜਕ ਹਾਦਸੇ ਦੌਰਾਨ ਮੌਤ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਜਦਕਿ ਉਸਦੇ ਨਾਲ ਬੈਠਾ ਨੌਜ਼ਵਾਨ ਗੰਭੀਰ ਜ਼ਖਮੀ ਹੋ ਗਿਆ। ਮ੍ਰਿਤਕ ਦੀ ਪਹਿਚਾਣ ਵਿਸ਼ਾਲ ਉਮਰ 19 ਸਾਲਾ ਤੇ ਜ਼ਖਮੀ ਦੀ ਪਹਿਚਾਣ ਅਨੁਰਾਗ ਵਾਸੀ ਕਛਵਾ ਵਜੋਂ ਹੋਈ ਹੈ। ਦੱਸਿਆ ਜਾ ਰਿਹਾ ਹੈ ਕਿ ਵਿਸ਼ਾਲ ਤੇ ਅਨੁਰਾਗ ਦੋਵੇਂ ਆਪਣੇ ਦੋਸਤ ਦੀ ਜਨਮਦਿਨ ਦੀ ਪਾਰਟੀ ਤੇ ਗਏ ਸਨ ਤਾਂ ਜਦੋਂ ਉਹ ਬਰਾਨਾ ਨੇੜੇ ਪਹੁੰਚੇ ਤਾਂ ਇੱਕ ਕਾਰ ਨੇ ਉਹਨਾਂ ਦੀ ਬਾਈਕ ਨੂੰ ਟੱਕਰ ਮਾਰ ਦਿੱਤੀ ਤੇ ਉਹ ਦੋਵੇਂ ਸੜਕ ਤੇ ਡਿੱਗ ਗਏ ਤੇ ਦੋਵੇਂ ਗੰਭੀਰ ਰੂਪ ਵਿੱਚ ਜ਼ਖਮੀ ਹੋ ਗਏ।
ਜ਼ਖਮੀ ਹਾਲਤ ਵਿੱਚ ਉਹਨਾਂ ਨੂੰ ਹਸਪਤਾਲ ਦਾਖਲ ਕਰਵਾਇਆ ਗਿਆ, ਜਿੱਥੇ ਕਿ ਇਲਾਜ਼ ਦੌਰਾਨ ਵਿਸ਼ਾਲ ਦੀ ਮੌਤ ਹੋ ਗਈ ਤੇ ਉਸਦੇ ਅਨੁਰਾਗ ਦਾ ਇਲਾਜ਼ ਚੱਲ ਰਿਹਾ ਹੈ। ਫਿਲਹਾਲ ਪੁਲਿਸ ਨੇ ਲਾਸ਼ ਨੂੰ ਕਬਜੇ ਵਿੱਚ ਲੈ ਲਿਆ ਹੈ ਤੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।