Monday, October 26, 2026
Home Latest ਖੇਤੀਬਾੜੀ ਵਿਭਾਗ ਵੱਲੋਂ ਝੋਨੇ ਦੀ ਪਰਾਲੀ ਦੀ ਸਾਂਭ ਸੰਭਾਲ ਲਈ ਪਿੰਡ ਬੱਖੂ...

ਖੇਤੀਬਾੜੀ ਵਿਭਾਗ ਵੱਲੋਂ ਝੋਨੇ ਦੀ ਪਰਾਲੀ ਦੀ ਸਾਂਭ ਸੰਭਾਲ ਲਈ ਪਿੰਡ ਬੱਖੂ ਸ਼ਾਹ ਵਿਖੇ ਕੈਂਪ ਦਾ ਆਯੋਜਨ ਕੀਤਾ

ਫਾਜ਼ਿਲਕਾ (ਦ ਸਟੈਲਰ ਨਿਊਜ਼)। ਖੇਤੀਬਾੜੀ ਵਿਭਾਗ ਬਲਾਕ ਫਾਜ਼ਿਲਕਾ ਵੱਲੋਂ ਝੋਨੇ ਦੀ ਪਰਾਲੀ ਦੀ ਸਾਂਭ ਸੰਭਾਲ ਲਈ ਪਿੰਡ ਬੱਖੂ ਸ਼ਾਹ ਵਿਖੇ ਕੈਂਪ ਦਾ ਆਯੋਜਨ ਕੀਤਾ ਗਿਆ। ਕੈਂਪ ਵਿੱਚ ਜਾਣਕਾਰੀ ਦਿੰਦਿਆਂ ਬੀਟੀਐਮ ਰਾਜ ਦਵਿੰਦਰ ਸਿੰਘ ਅਤੇ ਸਰਕਲ ਇੰਚਾਰਜ ਸੁਖਦੀਪ ਸਿੰਘ ਨੇ ਕਿਸਾਨਾਂ ਨੂੰ ਦੱਸਿਆ ਕਿ ਝੋਨੇ ਦੀ ਕਟਾਈ ਤੋਂ ਬਾਅਦ ਕਣਕ ਦੀ ਬਿਜਾਈ ਖੇਤੀਬਾੜੀ ਵਿਭਾਗ ਵੱਲੋਂ ਦੱਸੀਆਂ ਜਾਂਦੀਆਂ ਤਕਨੀਕਾਂ ਨਾਲ ਕੀਤੀ ਜਾਵੇ। ਉਨਾਂ ਕਿਸਾਨਾਂ ਨੂੰ ਦੱਸਿਆ ਕਿ ਝੋਨੇ ਦੀ ਕਟਾਈ ਤੋਂ ਬਾਅਦ ਸਰਫੇਸ ਸੀਡਰ ਨਾਲ ਕਣਕ ਦੀ ਬਜਾਈ ਕੀਤੀ ਜਾਵੇ।

Advertisements

ਇਸ ਤਕਨੀਕ ਨਾਲ ਕਣਕ ਦੀ ਬਿਜਾਈ ਬਹੁਤ ਹੀ ਘੱਟ ਖਰਚ ਨਾਲ ਹੋ ਜਾਂਦੀ ਹੈ ਝੋਨੇ ਦੀ ਕਟਾਈ ਤੋਂ 20 ਦਿਨ ਪਹਿਲਾਂ ਖੇਤ ਦਾ ਪਾਣੀ ਬੰਦ ਕਰ ਦਿੱਤਾ ਜਾਵੇ ਤਾਂ ਜੋ ਕਣਕ ਦੀ ਬਜਾਈ ਸਮੇਂ ਖੇਤ ਬਿਲਕੁਲ ਸੁੱਕੀ ਹਾਲਤ ਵਿੱਚ ਹੋਵੇ ਉਸ ਤੋਂ ਬਾਅਦ ਸਰਫੇਸ ਸੀਡਰ ਦੀ ਮਦਦ ਨਾਲ 65 ਕਿਲੋ ਡੀਏਪੀ ਅਤੇ 50 ਕਿਲੋ ਬੀਜ ਨਾਲ ਕਣਕ ਦੀ ਬਿਜਾਈ ਕੀਤੀ ਜਾ ਸਕਦੀ ਹੈ।

ਬਿਜਾਈ ਤੋਂ ਤੁਰੰਤ ਬਾਅਦ ਖੇਤ ਨੂੰ ਹਲਕਾ ਪਾਣੀ ਲਾ ਦਿੱਤਾ ਜਾਵੇ। ਸਰਫੇਸ ਸੀਡਰ ਛੋਟੇ ਟਰੈਕਟਰ ਨਾਲ ਵੀ ਚਲ ਸਕਦਾ ਹੈ ਅਤੇ ਇਸ ਦੀ ਕੀਮਤ ਵੀ ਬਹੁਤ ਘੱਟ ਹੈ ਇਸ ਤਰੀਕੇ ਨਾਲ ਖੇਤ ਦੀ ਪਰਾਲੀ ਖੇਤ ਵਿੱਚ ਹੀ ਹੌਲੀ ਹੌਲੀ ਗਲ ਕੇ ਖਾਦ ਦੇ ਰੂਪ ਵਿੱਚ ਬਦਲ ਜਾਂਦੀ ਹੈ ਜਿਸ ਦਾ ਆਉਣ ਵਾਲੀਆਂ ਫਸਲਾਂ ਨੂੰ ਲਾਭ ਹੁੰਦਾ ਹੈ ਅਤੇ ਜਮੀਨ ਦੀ ਉਪਜਾਊ ਸ਼ਕਤੀ ਵਿੱਚ ਵਾਧਾ ਹੁੰਦਾ ਹੈ। ਇਸ ਤੋਂ ਇਲਾਵਾ ਕਿਸਾਨਾਂ ਨੂੰ ਝੋਨੇ ਦੀਆਂ ਬਿਮਾਰੀਆਂ ਅਤੇ ਕੀੜੇ ਮਕੌੜਿਆਂ ਸਬੰਧੀ ਵੀ ਜਾਣਕਾਰੀ ਦਿੱਤੀ ਗਈ।

LEAVE A REPLY

Please enter your comment!
Please enter your name here