Saturday, October 24, 2026
Home Latest ਪੰਜਾਬ ਰੋਡਵੇਜ਼ ਦੀ ਬੱਸ ਨੂੰ ਟਿੱਪਰ ਨੇ ਮਾਰੀ ਫੇਂਟ, ਬੱਸ ਡਰਾਈਵਰ ਗੰਭੀਰ...

ਪੰਜਾਬ ਰੋਡਵੇਜ਼ ਦੀ ਬੱਸ ਨੂੰ ਟਿੱਪਰ ਨੇ ਮਾਰੀ ਫੇਂਟ, ਬੱਸ ਡਰਾਈਵਰ ਗੰਭੀਰ ਜ਼ਖਮੀ

ਪਟਿਆਲਾ (ਦ ਸਟੈਲਰ ਨਿਊਜ਼)। ਪਟਿਆਲਾ ਦੇ ਪਿੰਡ ਫਤਿਹਪੁਰ ਦੇ ਬੱਸ ਸਟੈਂਡ ਤੇ ਪੰਜਾਬ ਰੋਡਵੇਜ਼ ਦੀ ਚੰਡੀਗੜ੍ਹ ਤੋਂ ਹਿਸਾਰ ਜਾ ਰਹੀ ਬੱਸ ਦੀ ਟਿੱਪਰ ਨਾਲ ਭਿਆਨਕ ਟੱਕਰ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਜਾਣਕਾਰੀ ਦਿੰਦੇ ਬੱਸ ਡਰਾਈਵਰ ਨੇ ਦੱਸਿਆ ਕਿ ਸਾਹਮਣੇ ਤੋਂ ਆ ਰਹੇ ਇੱਕ ਟਿੱਪਰ ਤੇ ਟਰੱਕ ਇੱਕ ਦੂਜੇ ਨੂੰ ਓਵਰਟੇਕ ਕਰਨ ਦੀ ਕੋਸ਼ਿਸ਼ ਕਰ ਰਹੇ ਸਨ ਤਾਂ ਇਸ ਦੌਰਾਨ ਟਿੱਪਰ ਵੱਲੋਂ ਬੱਸ ਨੂੰ ਫੇਂਟ ਮਾਰ ਦਿੱਤੀ ਗਈ, ਜਿਸ ਕਾਰਨ ਇਹ ਹਾਦਸਾ ਵਾਪਰ ਗਿਆ।

Advertisements

ਹਾਦਸੇ ਦੌਰਾਨ ਡਰਾਈਵਰ ਸਮੇਤ ਕਈ ਸਵਾਰੀਆਂ ਜ਼ਖਮੀ ਹੋ ਗਈਆਂ, ਖੁਸ਼ਕਿਸਮਤੀ ਰਹੀ ਕਿ ਕੋਈ ਜਾਨੀ ਨੁਕਸਾਨ ਨਹੀਂ ਹੋਇਆ। ਸੂਚਨਾ ਮਿਲਣ ਤੇ ਪੁਲਿਸ ਮੌਕੇ ਤੇ ਪਹੁੰਚ ਗਈ। ਪੁਲਿਸ ਨੇ ਮੌਕੇ ਤੇ ਪਹੁੰਚ ਕੇ ਜ਼ਖਮੀਆਂ ਨੂੰ ਹਸਪਤਾਲ ਦਾਖਲ ਕਰਵਾਇਆ ਤੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।    

LEAVE A REPLY

Please enter your comment!
Please enter your name here