ਖੇਤੀਬਾੜੀ ਵਿਭਾਗ ਨੇ ਪਿੰਡ ਬਖਸ਼ੀਵਾਲਾ ਵਿਖੇ ਲਗਾਇਆ ਕਿਸਾਨ ਜਾਗਰੂਕਤਾ ਕੈਂਪ

ਪਟਿਆਲਾ (ਦ ਸਟੈਲਰ ਨਿਊਜ਼)। ਡਿਪਟੀ ਕਮਿਸ਼ਨਰ ਸ਼ੌਕਤ ਅਹਿਮਦ ਪਰੇ ਦੇ ਦਿਸ਼ਾ ਨਿਰਦੇਸ਼ਾਂ ਅਤੇ ਮੁੱਖ ਖੇਤੀਬਾੜੀ ਅਫ਼ਸਰ ਡਾ. ਜਸਵਿੰਦਰ ਸਿੰਘ ਦੀ ਯੋਗ ਅਗਵਾਈ ਹੇਠ ਡਾ. ਅਵਨਿੰਦਰ ਸਿੰਘ ਮਾਨ ਖੇਤੀਬਾੜੀ ਅਫ਼ਸਰ ਰਾਜਪੁਰਾ ਦੇ ਪ੍ਰਬੰਧਾਂ ਤਹਿਤ ਸੀ.ਆਰ.ਐਮ.ਸਕੀਮ ਅਧੀਨ ਝੋਨੇ ਦੀ ਪਰਾਲੀ ਦੀ ਰਹਿੰਦ-ਖੂੰਹਦ ਨੂੰ ਅੱਗ ਨਾ ਲਗਾਉਣ ਸਬੰਧੀ ਬਲਾਕ ਰਾਜਪੁਰਾ ਦੇ ਪਿੰਡ ਬਖਸ਼ੀਵਾਲਾ ਵਿਖੇ ਅੱਜ ਕੈਂਪ ਲਗਾਇਆ ਗਿਆ। ਜਿਸ ਵਿਚ ਪਿੰਡ ਨੈਣਾਂ, ਉਗਾਣਾ, ਉਗਾਣੀ, ਬਸੰਤਪੁਰਾ, ਅਲੂਣਾ, ਚੱਕ ਕੱਲਾ, ਭੇਡਵਾਲ, ਹਰਿਆਉ, ਰੰਗੀਆ ਅਤੇ ਨੇੜੇ ਦੇ ਪਿੰਡਾਂ ਦੇ ਕਿਸਾਨਾਂ ਨੇ ਵੱਡੀ ਗਿਣਤੀ ਵਿੱਚ ਹਿੱਸਾ ਲਿਆ।
ਕੈਂਪ ਵਿਚ ਕਿਸਾਨਾਂ ਨੂੰ ਸੰਬੋਧਿਤ ਕਰਦੇ ਹੋਏ ਡਾ. ਅਵਨਿੰਦਰ ਸਿੰਘ ਮਾਨ ਨੇ ਕਿਸਾਨਾਂ ਨੂੰ ਖੇਤੀ ਵਿੱਚ ਨਵੀਂ ਤਕਨੀਕਾਂ ਅਪਣਾ ਕੇ ਖੇਤੀ ਨੂੰ ਇੱਕ ਵਪਾਰ ਦੀ ਤਰਾ ਵਧਾਉਣ ਲਈ ਪ੍ਰੇਰਿਤ ਕੀਤਾ। ਉਨ੍ਹਾਂ ਕਿਸਾਨਾਂ ਨੂੰ ਵੱਖ-ਵੱਖ ਮਸ਼ੀਨਾਂ ਜਿਵੇਂ ਕਿ ਸੂਪਰਸੀਡਰ, ਸੂਪਰ ਐਸ.ਐਮ.ਐਸ, ਸਮਾਰਟ ਸੀਡਰ, ਹੈਪੀ ਸੀਡਰ, ਚੋਪਰ ਮਲਚਰ ਕਸਟਮ ਹਾਇਰਿੰਗ ਸੈਂਟਰ ਰਾਹੀਂ, ਸਹਿਕਾਰੀ ਸਭਾਵਾਂ, ਗਰਾਮ ਪੰਚਾਇਤਾਂ ਅਤੇ ਨਿੱਜੀ ਪੱਧਰ ਤੇ ਸਬਸਿਡੀ ਤੇ ਦਿੱਤੀ ਗਈ ਮਸ਼ੀਨਰੀ ਰਾਹੀਂ ਝੋਨੇ ਦੀ ਪਰਾਲੀ ਨੂੰ ਸੰਭਾਲਣ ਲਈ ਪ੍ਰੇਰਿਤ ਕੀਤਾ।

Advertisements

ਇਸ ਮੌਕੇ ਦੌਰਾਨ ਡਾ. ਨੀਤੂ ਰਾਣੀ ਖੇਤੀਬਾੜੀ ਵਿਕਾਸ ਅਫ਼ਸਰ ਰਾਜਪੁਰਾ ਵੱਲੋਂ ਸਟੇਜ ਦੇ ਸੰਚਾਲਨ ਕੀਤਾ ਗਿਆ ਅਤੇ ਕਿਸਾਨਾਂ ਨੂੰ ਅਪੀਲ ਕੀਤੀ ਗਈ ਕੀ ਅੱਜ ਦਾ ਸਮਾਂ ਵਾਤਾਵਰਨ ਨੂੰ ਸਵੱਛ ਰੱਖਣ ਦਾ ਸਮਾਂ ਹੈ ਅਤੇ ਕਿਸਾਨ ਵੀਰ ਵਾਤਾਵਰਨ ਨੂੰ ਸੰਭਾਲਣ ਲਈ ਝੋਨੇ ਦੀ ਪਰਾਲੀ ਨੂੰ ਅੱਗ ਲਾਉਣ ਦੀ ਥਾਂ ਖੇਤਾਂ ਵਿੱਚ ਹੀ ਮਿਲਾ ਕੇ ਅਪਣਾ ਮਹੱਤਵਪੂਰਨ ਯੋਗਦਾਨ ਪਾ ਸਕਦੇ ਹਨ। ਖੇਤੀਬਾੜੀ ਵਿਸਥਾਰ ਅਫ਼ਸਰ ਰਾਜਪੁਰਾ ਸੰਜੀਵ ਕੁਮਾਰ ਵੱਲੋ ਕਿਸਾਨਾਂ ਨੂੰ ਜਾਗਰੂਕ ਕਰਦਿਆਂ ਕਿਹਾ ਕਿ ਝੋਨੇ ਦੀ ਰਹਿੰਦ-ਖੂੰਹਦ ਨੂੰ ਅੱਗ ਨਾ ਲਾਉਣ ਨਾਲ ਜ਼ਮੀਨ ਦੀ ਉਪਜਾਊ ਸ਼ਕਤੀ ਵੱਧ ਦੀ ਹੈ ਅਤੇ ਕਈ ਤਰ੍ਹਾਂ ਦੀਆਂ ਬਿਮਾਰੀਆਂ ਤੋ ਵੀ ਛੁਟਕਾਰਾ ਮਿਲਦਾ ਹੈ।

ਡਾ. ਅਮਨਦੀਪ ਕੌਰ, ਖੇਤੀਬਾੜੀ ਵਿਕਾਸ ਅਫ਼ਸਰ, ਵੱਲੋਂ ਕਿਸਾਨਾਂ ਨੂੰ ਮਿੱਟੀ ਪਾਣੀ ਦੀ ਪਰਖ ਬਾਰੇ ਜਾਗਰੂਕ ਕੀਤਾ ਗਿਆ । ਉਨ੍ਹਾਂ ਵੱਲੋਂ ਕਿਸਾਨਾਂ ਨੂੰ ਦੱਸਿਆਂ ਗਿਆ ਕਿ ਮਿੱਟੀ ਪਾਣੀ ਪਰਖ ਕਰਵਾਉਣਾ ਕਿਉਂ ਜ਼ਰੂਰੀ ਹੈ ਅਤੇ ਇਸ ਤਰ੍ਹਾਂ ਕਿਸਾਨ ਮਿੱਟੀ ਦੀ ਸਿਹਤ ਬਾਰੇ ਜਾਣ ਸਕਦੇ ਹਨ ਅਤੇ ਮਿੱਟੀ ਸਿਹਤ ਕਾਰਡ ਅਨੁਸਾਰ ਖਾਦਾਂ ਦੀ ਵਰਤੋਂ ਕਰਕੇ ਖੇਤੀ ਖ਼ਰਚੇ ਘਟਾ ਸਕਦੇ ਹਨ।
ਡਾ. ਅਮਨਪ੍ਰੀਤ ਸਿੰਘ ਸੰਧੂ, ਖੇਤੀਬਾੜੀ ਵਿਕਾਸ ਅਫ਼ਸਰ,ਵੱਲੋਂ ਕਿਸਾਨਾਂ ਨੂੰ ਝੋਨੇ ਵਿਚ ਖਾਦਾਂ ਦੀ ਸੁਚੱਜੀ ਵਰਤੋਂ ਬਾਰੇ ਦੱਸਿਆ ਗਿਆ। ਉਨ੍ਹਾਂ ਵੱਲੋਂ ਕਿਸਾਨਾਂ ਨੂੰ ਦੱਸਿਆ ਗਿਆ ਕਿ ਜੇਕਰ ਅਸੀਂ ਲੋੜ ਤੋਂ ਵੱਧ ਖਾਦਾਂ ਦੀ ਵਰਤੋਂ ਕਰਦੇ ਹਾਂ ਤਾਂ ਇਸ ਨਾਲ ਇਕ ਤਾਂ ਖੇਤੀ ਖ਼ਰਚੇ ਵੱਧ ਦੇ ਹਨ, ਦੂਜਾ ਕੀੜੇ ਮਕੌੜਿਆਂ ਦਾ ਹਮਲਾ ਵੀ ਵੱਧ ਦਾ ਹੈ।
ਡਾ. ਰਵਿੰਦਰਪਾਲ ਸਿੰਘ ਚੱਠਾ ਖੇਤੀਬਾੜੀ ਵਿਸਥਾਰ ਅਫ਼ਸਰ, ਵੱਲੋਂ ਝੋਨੇ ਦੇ ਕੀੜੇ ਮਕੌੜੇ, ਬਿਮਾਰੀਆਂ ਅਤੇ ਉਨ੍ਹਾਂ ਦੀ ਰੋਕਥਾਮ ਬਾਰੇ ਜਾਗਰੂਕ ਕੀਤਾ ਗਿਆ। ਉਨ੍ਹਾਂ ਵੱਲੋਂ ਕਿਸਾਨਾਂ ਨੂੰ  ਕੇਂਦਰ ਵੱਲੋਂ ਚੱਲ ਰਹਿਆਂ ਵੱਖ ਵੱਖ ਸਕੀਮਾਂ ਬਾਰੇ ਜਾਣੂ ਕਰਵਾਇਆ ਗਿਆ। ਡਾ.ਸਿਕੰਦਰ ਸਿੰਘ ਖੇਤੀਬਾੜੀ ਵਿਕਾਸ ਅਫ਼ਸਰ ਵੱਲੋਂ ਪ੍ਰਧਾਨ ਮੰਤਰੀ ਕਿਸਾਨ ਸਨਮਾਨ ਨਿਧੀ ਸਕੀਮ , ਕਰਜ਼ਾ ਮਾਫ਼ੀ ਸਕੀਮ, ਅਤੇ ਕੇਂਦਰ ਦੀਆਂ ਚੱਲ ਰਹੀਆਂ ਵੱਖ ਵੱਖ ਸਕੀਮਾਂ ਬਾਰੇ ਜਾਣਕਾਰੀ ਦਿੱਤੀ।
ਡਾ ਪੁਨੀਤ ਕੁਮਾਰ ਖੇਤੀਬਾੜੀ ਵਿਕਾਸ ਅਫ਼ਸਰ ਨੇ ਕਿਸਾਨਾਂ ਨੂੰ  ਪੀ.ਏ.ਯੂ ਵੱਲੋਂ ਦੱਸਿਆ ਕੀਟਨਾਸ਼ਕ ਦਵਾਇਆ ਹੀ ਝੋਨੇ ਵਿੱਚ ਵਰਤਣ ਲਈ ਅਤੇ ਬਾਸਮਤੀ ਉੱਤੇ ਪਾਬੰਦੀ ਸ਼ੁਦਾ ਦਵਾਇਆ ਦੀ ਵਰਤੋ ਤੋ ਗੁਰੇਜ਼ ਕਰਨ ਲਈ ਪ੍ਰੇਰਿਤ ਕੀਤਾ।
ਕੈਂਪ ਵਿਚ ਖੇਤੀਬਾੜੀ ਵਿਭਾਗ ਰਾਜਪੁਰਾ ਵੱਲੋਂ ਮਨਦੀਪ ਸਿੰਘ ਪੋਲਾ, ਰਣਵੀਰ ਸਿੰਘ ਰਾਣਾ ਵੱਲੋਂ ਕਿਸਾਨੀ ਹਿਤ ਕੰਮਾਂ ਅਤੇ  ਜਰਨੈਲ ਸਿੰਘ,ਬਲਜੀਤ ਸਿੰਘ ਚੀਮਾ, ਪੂਰਨ ਸਿੰਘ, ਅਤੇ ਰਸ਼ਕਿੰਦਰ  ਸਿੰਘ ਨੂੰ ਕੁਲਵਿੰਦਰ ਸਿੰਘ ਸੈਕਟਰੀ ਕੋਆਪਰੇਟਿਵ ਸੋਸਾਇਟੀ ਨੂੰ ਕਿਸਾਨੀ ਵਿੱਚ ਵੱਖ ਵੱਖ ਤਰੀਕੇ ਰਾਹੀ ਜਿਵੇਂ ਝੋਨੇ ਦੀ ਸਿੱਧੀ ਬਿਜਾਈ , ਬਿਨਾ  ਪਰਾਲੀ ਨੂੰ ਅੱਗ ਲਗਾਏ  ਬਿਨਾਂ ਖੇਤੀ ਕਰਨ ਵਿੱਚ ਅਪਣਾ ਹਿੱਸਾ ਪਾਉਣ ਤੇ ਸਨਮਾਨਿਤ ਕਿੱਤਾ ਗਿਆ।

LEAVE A REPLY

Please enter your comment!
Please enter your name here