ਜ਼ਿਲਾਂ ਮੈਜਿਸਟਰੇਟ ਨੇ ਜਾਰੀ ਕੀਤੇ  ਵੱਖ-ਵੱਖ ਪਾਬੰਦੀਆਂ ਦੇ ਆਦੇਸ਼ 

The Stellar News Logo

ਹੁਸ਼ਿਆਰਪੁਰ,(ਦਾ ਸਟੈਲਰ ਨਿਊਜ਼) ਰਿਪੋਰਟ- ਗੁਰਜੀਤ ਸੋਨੂੰ। ਜ਼ਿਲਾਂ ਮੈਜਿਸਟਰੇਟ ਵਿਪੁਲ ਉਜਵਲ ਨੇ ਜ਼ਿਲ•ੇ ਵਿੱਚ ਇਤਿਹਾਸਕ ਸਮਾਰਕ ਪੁਰਾਤਤਵ ਸਾਈਟਾਂ ਦੀ ਚਾਰਦੀਵਾਰੀ ਦੇ 300 ਮੀਟਰ ਦੇ ਘੇਰੇ ਅੰਦਰ ਪੋਲੀਥੀਨ ਦੀ ਵਰਤੋਂ ਕਰਨ ‘ਤੇ ਪਾਬੰਦੀ ਲਗਾਈ ਹੈ। ਜ਼ਿਲਾਂ ਮੈਜਿਸਟਰੇਟ ਨੇ ਫੌਜਦਾਰੀ ਜ਼ਾਬਤਾ ਸੰਘ 1973 (1974 ਦਾ ਐਕਟ ਨੰ:2) ਦੀ ਧਾਰਾ 144 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਇਹ ਹੁਕਮ Jhandewala “emple 4holbaha, 5xacavated “emple 4holbaha, Mansa 4evi “emple 4holbaha, 1ncient “emple 4holbaha, Octagonal Well 4holbaha, “emple 8ari 4evi 2hawanipur, “emple “hakurdwara Ram “atwali  ਦੇ ਇਤਿਹਾਸਕ ਪੁਰਾਤੱਤਵ ਸਮਾਰਕਾਂ ਦੀ ਮਹੱਤਤਾ ਨੂੰ ਮੁੱਖ ਰੱਖਦੇ ਹੋਏ ਜਾਰੀ ਕੀਤੇ ਹਨ।
ਡਿਪਟੀ ਕਮਿਸ਼ਨਰ-ਕਮ-ਜ਼ਿਲਾਂ ਮੈਜਿਸਟਰੇਟ ਵਿਪੁਲ ਉਜਵਲ ਨੇ ਧਾਰਾ 144 ਸੀ.ਆਰ.ਪੀ.ਸੀ. 1973 ਦੇ ਤਹਿਤ ਜ਼ਿਲਾਂ ਹੁਸ਼ਿਆਰਪੁਰ ਵਿਖੇ ਸੀਮਨ ਦਾ ਅਣ ਅਧਿਕਾਰਤ ਤੌਰ ‘ਤੇ ਭੰਡਾਰਨ ਕਰਨ, ਟਰਾਂਸਪੋਰਟੇਸ਼ਨ ਕਰਨ, ਵਰਤਣ ਜਾਂ ਵੇਚਣ ‘ਤੇ ਪਾਬੰਦੀ ਲਗਾ ਦਿੱਤੀ ਹੈ। ਇਹ ਪਾਬੰਦੀ ਪਸ਼ੂ ਪਾਲਣ ਵਿਭਾਗ, ਪੰਜਾਬ ਦੀਆਂ ਸਮੂਹ ਵੈਟਰਨਰੀ ਸੰਸਥਾਵਾਂ ਸਮੇਤ ਪਸ਼ੂ ਹਸਪਤਾਲ/ ਡਿਸਪੈਂਸਰੀਆਂ ਅਤੇ ਪੋਲੀਕਲੀਨਿਕ, ਪਸ਼ੂ ਪਾਲਣ ਵਿਭਾਗ, ਪੰਜਾਬ ਮਿਲਕਫੈਡ ਅਤੇ ਕਾਲਜ ਆਫ਼ ਵੈਟਨਰੀ ਸਾਇੰਸ, ਗਡਵਾਸੂ ਲੁਧਿਆਣਾ ਵੱਲੋਂ ਚਲਾਏ ਜਾ ਰਹੇ ਆਰਟੀਫੀਸ਼ਲ ਇਨਸੈਮੀਨੇਸ਼ਨ ਸੈਂਟਰ, ਕੋਈ ਹੋਰ ਆਰਟੀਫੀਸ਼ਲ ਇਨਸੈਮੀਨੇਸ਼ਨ ਸੈਂਟਰ ਜੋ ਕਿ ਪਸ਼ੂ ਪਾਲਣ ਵਿਭਾਗ, ਪੰਜਾਬ ਵੱਲੋਂ ਪ੍ਰੋਸੈਸ ਅਤੇ ਸਪਲਾਈ ਜਾਂ ਇੰਪੋਰਟ ਕੀਤੇ ਗਏ ਬੋਵਾਇਨ ਸੀਮਨ ਨੂੰ ਵਰਤ ਰਹੇ ਹਨ, ਪ੍ਰੋਗਰੈਸਿਵ ਡੇਅਰੀ ਫਾਰਮਜ਼ ਐਸੋਸੀਏਸ਼ਨ, ਪੰਜਾਬ ਦੇ ਮੈਂਬਰ ਜਿਨ•ਾਂ ਨੇ ਕੇਵਲ ਆਪਣੇ ਪਸ਼ੂਆਂ ਦੀ ਵਰਤੋਂ ਲਈ ਬੋਵਾਇਨ ਸੀਮਨ ਇੰਪੋਰਟ ਕੀਤਾ ਹੋਵੇ ‘ਤੇ ਲਾਗੂ ਨਹੀਂ ਹੋਵੇਗੀ।
ਜ਼ਿਲਾ ਮੈਜਿਸਟਰੇਟ ਨੇ ਫੌਜਦਾਰੀ ਜਾਬਤਾ ਸੰਘਤਾ 1973(1974 ਦਾ ਐਕਟ-2) ਦੀ ਧਾਰਾ 144 ਅਧੀਨ ਮਿਲੇ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਜ਼ਿਲੇ ਦੀ ਹਦੂਦ ਅੰਦਰ ਹਰੇ ਅੰਬ ਦੇ ਬਹੁਤ ਹੀ ਮਹੱਤਵਪੂਰਨ ਦਰਖੱਤਾਂ ਦੀ ਕਟਾਈ ‘ਤੇ ਪੂਰਨ ਤੌਰ ‘ਤੇ ਪਾਬੰਦੀ ਲਗਾ ਦਿੱਤੀ ਹੈ। ਜੇਕਰ ਉਕਤ ਦਰੱਖਤਾਂ ਨੂੰ ਵਿਸ਼ੇਸ਼ ਹਾਲਾਤ ਵਿੱਚ ਕੱਟਣਾ ਜ਼ਰੂਰੀ ਹੋਵੇ ਤਾਂ ਜੰਗਲਾਤ ਵਿਭਾਗ ਦੀ ਪ੍ਰਵਾਨਗੀ ਨਾਲ ਹੀ ਕੱਟੇ ਜਾਣ। ਇਸ ਮੰਤਵ ਲਈ ਵਣ ਵਿਭਾਗ ਵੱਲੋਂ ਉਹ ਹੀ ਪ੍ਰਕ੍ਰਿਆ ਅਪਨਾਈ ਜਾਵੇਗੀ, ਜਿਹੜੀ ਕਿ ਪੰਜਾਬ ਭੂਮੀ ਸੁਰੱਖਿਆ ਐਕਟ-1900 ਦਫਾ-4 ਅਤੇ 5 ਅਧੀਨ ਬੰਦ ਰਕਬੇ ਵਿੱਚ ਪਰਮਿੱਟ ਦੇਣ ਲਈ ਅਪਣਾਈ ਜਾਂਦੀ ਹੈ।
ਇਸ ਤੋਂ ਇਲਾਵਾ ਇਕ ਹੋਰ ਹੁਕਮ ਜਾਰੀ ਕਰਦਿਆਂ ਜ਼ਿਲ•ਾ ਮੈਜਿਸਟਰੇਟ ਸ੍ਰੀ ਵਿਪੁਲ ਉਜਵਲ ਨੇ ਜ਼ਿਲ•ੇ ਦੀ ਹਦੂਦ ਅੰਦਰ ਗੱਡੀਆਂ ਵਿੱਚ ਕਾਲੀ ਫ਼ਿਲਮ ਦੀ ਦੁਰਵਰਤੋਂ ਕਰਨ ‘ਤੇ ਪੂਰਨ ਤੌਰ ‘ਤੇ ਪਾਬੰਦੀ ਲਗਾਉਣ ਦੇ ਹੁਕਮ ਜਾਰੀ ਕੀਤੇ ਹਨ। ਜਾਰੀ ਕੀਤੇ ਹੁਕਮ ਵਿੱਚ ਉਨ•ਾਂ ਦੱਸਿਆ ਕਿ ਇਹ ਦੇਖਣ ਵਿੱਚ ਆਇਆ ਹੈ ਕਿ ਕੁਝ ਪ੍ਰਭਾਵਸ਼ਾਲੀ ਲੋਕ, ਅਫ਼ਸਰ ਅਤੇ ਉਨ•ਾਂ ਦੇ ਰਿਸ਼ਤੇਦਾਰ ਆਪਣੀਆਂ ਗੱਡੀਆਂ ‘ਤੇ ਕਾਲੀ ਫ਼ਿਲਮ ਦੀ ਦੁਰਵਰਤੋਂ ਕਰਦੇ ਹਨ। ਇਸ ਲਈ ਫੌਜਦਾਰੀ ਜ਼ਾਬਤਾ ਸੰਘ 1973 (1974 ਦਾ ਐਕਟ ਨੰ:2) ਦੀ ਧਾਰਾ 144 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਇਹ ਪਾਬੰਦੀ ਲਗਾਈ ਹੈ। ਉਕਤ ਚਾਰ ਹੁਕਮ 22 ਫਰਵਰੀ ਤੋਂ 21 ਅਪ੍ਰੈਲ 2018 ਤੱਕ ਲਾਗੂ ਰਹਿਣਗੇ।

Advertisements

LEAVE A REPLY

Please enter your comment!
Please enter your name here