ਗੈਰ-ਕਾਨੂੰਨੀ ਨਿਕਾਸੀ ਦੇ ਕੰਮ ਨੂੰ ਰੋਕਣ ਲਈ ਗਠਿਤ ਟੀਮਾਂ ਵਲੋ ਲਿਆਂਦੀ ਜਾਵੇ ਤੇਜੀ : ਡਿਪਟੀ ਕਮਿਸ਼ਨਰ

ਹੁਸ਼ਿਆਰਪੁਰ,(ਦਾ ਸਟੈਲਰ ਨਿਊਜ਼)ਰਿਪੋਰਟ- ਗੁਰਜੀਤ ਸੋਨੂੰ। ਡਿਪਟੀ ਕਮਿਸ਼ਨਰ ਵਿਪੁਲ ਉਜਵਲ ਨੇ ਕਿਹਾ ਕਿ ਜ਼ਿਲੇ ਵਿੱਚ ਮਾਈਨਰ ਮਿਨਰਲ ਦੀ ਗੈਰ-ਕਾਨੂੰਨੀ ਨਿਕਾਸੀ ਨੂੰ ਰੋਕਣ ਲਈ ਬਣਾਈਆਂ ਗਈਆਂ ਟੀਮਾਂ ਵਲੋਂ ਤੇਜੀ ਲਿਆਂਦੀ ਜਾਵੇ ਅਤੇ ਮਾਈਨਰ ਮਿਨਰਲ ਦੀ ਗੈਰ ਕਾਨੂੰਨੀ ਨਿਕਾਸੀ ਕਰਨ ਵਾਲਿਆਂ ਦੇ ਖਿਲਾਫ ਪਰਚਾ ਦਰਜ ਕਰਦੇ ਹੋਏ ਸਖਤ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇ। ਉਹ ਅੱਜ ਜ਼ਿਲਾ ਪ੍ਰਬੰਧਕੀ ਕੰਪਲੈਕਸ ਵਿਖੇ ਮਾਈਨਰ ਮਿਨਰਲ ਦੀ ਗੈਰ-ਕਾਨੂੰਨੀ ਨਿਕਾਸੀ ਨੂੰ ਰੋਕਣ ਸਬੰਧੀ ਬੈਠਕ ਵਿੱਚ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨੂੰ ਦਿਸ਼ਾ-ਨਿਰਦੇਸ਼ ਦੇ ਰਹੇ ਸਨ। ਉਹਨਾਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਰਾਜ ਵਿੱਚ ਨਜਾਇਜ਼ ਮਾਈਨਿੰਗ ਨੂੰ ਰੋਕਣ ਲਈ ਸਖਤ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ। ਇਹਨਾਂ ਹਦਾਇਤਾਂ ਅਨੁਸਾਰ ਕੇਵਲ ਸਰਕਾਰ ਵਲੋਂ ਨਿਲਾਮ ਕੀਤੀਆਂ ਗਈਆਂ ਲੀਗਲ ਖੱਡਾਂ ਵਿੱਚੋਂ ਹੀ ਮਾਈਨਰ ਮਿਨਰਲ ਦੀ ਨਿਕਾਸੀ ਕਰਨ ਨੂੰ ਯਕੀਨੀ ਬਣਾਇਆ ਗਿਆ ਹੈ।

Advertisements

-ਕਿਹਾ, ਗੈਰ-ਕਾਨੂੰਨੀ ਮਾਈਨਿੰਗ ਨਾਲ ਸਬੰਧਤ ਜ਼ਮੀਨ ਮਾਲਕ, ਪੰਚਾਇਤ ਅਤੇ ਸਬੰਧਤ ਵਿਭਾਗ ਵੀ ਹੋਵੇਗਾ ਜ਼ਿੰਮੇਵਾਰ

ਵਿਪੁਲ ਉਜਵਲ ਨੇ ਕਿਹਾ ਕਿ ਜ਼ਿਲ•ੇ ਵਿੱਚ ਮਾਈਨਰ ਮਿਨਰਲ ਦੀ ਗੈਰ-ਕਾਨੂੰਨੀ ਨਿਕਾਸੀ ਨੂੰ ਰੋਕਣ ਲਈ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਦੀਆਂ ਥਾਣਾ ਵਾਈਜ਼ ਟੀਮਾਂ ਬਣਾ ਦਿੱਤੀਆਂ ਗਈਆਂ ਹਨ। ਇਹਨਾਂ ਟੀਮਾਂ ਵਿੱਚ ਪੰਜਾਬ ਸਰਕਾਰ ਵਲੋਂ ਜਾਰੀ ਹੁਕਮਾਂ ਅਨੁਸਾਰ ਕਰ ਤੇ ਆਬਕਾਰੀ ਵਿਭਾਗ ਦੇ ਅਧਿਕਾਰੀਆਂ ਨੂੰ ਵੀ ਸ਼ਾਮਲ ਕਰ ਦਿੱਤਾ ਗਿਆ ਹੈ। ਉਹਨਾਂ ਕਿਹਾ ਕਿ ਇਹ ਟੀਮਾਂ ਸਬੰਧਿਤ ਪੁਲਿਸ ਥਾਣੇ ਨਾਲ ਤਾਲਮੇਲ ਕਰਕੇ ਮਾਈਨਰ ਮਿਨਰਲ ਦੀ ਗੈਰ ਕਾਨੂੰਨੀ ਮਾਈਨਿੰਗ ਰੋਕਣ ਲਈ ਚੈਕਿੰਗ ਕਰਕੇ ਕੰਮ ਵਿੱਚ ਤੇਜੀ ਲਿਆਉਣਗੇ।  ਉਹਨਾਂ ਅਧਿਕਾਰੀਆਂ ਨੂੰ ਹਦਾਇਤ ਕਰਦਿਆਂ ਕਿਹਾ ਕਿ ਚੈਕਿੰਗ ਦੌਰਾਨ ਕੀਤੀ ਗਈ ਕਾਰਵਾਈ ਦੀ ਰਿਪੋਰਟ ਸਬੰਧਤ ਉਪ ਮੰਡਲ ਮੈਜਿਸਟਰੇਟ ਵਲੋਂ ਨੋਡਲ ਅਫ਼ਸਰ-ਕਮ-ਵਧੀਕ ਡਿਪਟੀ ਕਮਿਸ਼ਨਰ (ਜ) ਨੂੰ ਸੌਂਪਣ।

-ਜ਼ਿਲਾਂ ਪ੍ਰਬੰਧਕੀ ਕੰਪਲੈਕਸ ਵਿਖੇ ਬੈਠਕ ਦੌਰਾਨ ਡਿਪਟੀ ਕਮਿਸ਼ਨਰ ਨੇ ਅਧਿਕਾਰੀਆਂ ਨੂੰ ਦਿੱਤੇ ਨਿਰਦੇਸ਼

ਉਹਨਾਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਜਾਰੀ ਹਦਾਇਤਾਂ ਅਨੁਸਾਰ ਜਿਸ ਜਗ•ਾ ਤੋਂ ਗੈਰ ਕਾਨੂੰਨੀ ਮਾਈਨਿੰਗ ਹੁੰਦੀ ਹੈ, ਉਸ ਜਗ•ਾ ਨਾਲ ਸਬੰਧਤ ਜ਼ਮੀਨ ਮਾਲਕ, ਪੰਚਾਇਤ ਅਤੇ ਸਬੰਧਤ ਵਿਭਾਗ ਵੀ ਪੂਰੀ ਤਰ•ਾਂ ਨਾਲ ਜ਼ਿੰਮੇਵਾਰ ਹੋਵੇਗਾ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਮਾਈਨਰ ਮਿਨਰਲ ਦੀ ਗੈਰ-ਕਾਨੂੰਨੀ ਨਿਕਾਸੀ ਰੋਕਣ ਲਈ ਪੰਜਾਬ ਸਰਕਾਰ ਵਲੋਂ ਤਿਆਰ ਕੀਤੇ ਗਏ ਆਨ ਲਾਈਨ ਪੋਰਟਲ ਤੇ ਵੈਬਸਾਈਟ ‘ਪੀਬੀਗਰਾਮਜ਼ਆਨਲਾਈਨਪੋਰਟਲ’ (‘P2-7R1MS online portal) ‘ਤੇ ਵੀ ਸੂਚਨਾ ਦਿੱਤੀ ਜਾ ਸਕਦੀ ਹੈ। ਇਸ ਤੋਂ ਇਲਾਵਾ ਜ਼ਿਲ•ਾ ਪ੍ਰਸ਼ਾਸ਼ਨ ਵਲੋਂ ਜਾਰੀ ਹੈਲਪ ਲਾਈਨ ਨੰਬਰ 01882-220302 ਜਾਂ  ਨਿਯੁਕਤ ਕੀਤੇ ਗਏ ਨੋਡਲ ਅਫ਼ਸਰ (ਮਾਈਨਿੰਗ)-ਕਮ-ਵਧੀਕ ਡਿਪਟੀ ਕਮਿਸ਼ਨਰ (ਜਨਰਲ)  ਅਨੁਪਮ ਕਲੇਰ ਦੇ ਮੋਬਾਇਲ ਨੰ: 98729-97863 ਅਤੇ ਈ-ਮੇਲ ਆਈ.ਡੀ. adcghoshiarpur0gmail.com ‘ਤੇ ਵੀ ਕਿਸੇ ਵੀ ਵਿਅਕਤੀ ਦੁਆਰਾ ਗੁਪਤ ਸੂਚਨਾ ਦਿੱਤੀ ਜਾ ਸਕਦੀ ਹੈ।

ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜ) ਸ੍ਰੀਮਤੀ ਅਨੁਪਮ ਕਲੇਰ, ਐਸ.ਡੀ.ਐਮ. ਹੁਸ਼ਿਆਰਪੁਰ ਸ੍ਰੀ ਜਿਤੇਂਦਰ ਜੋਰਵਾਲ, ਐਸ.ਡੀ.ਐਮ. ਦਸੂਹਾ ਹਿਮਾਂਸ਼ੂ ਅਗਰਵਾਲ, ਐਸ.ਡੀ.ਐਮ. ਗੜ•ਸ਼ੰਕਰ ਹਰਦੀਪ ਸਿੰਘ ਧਾਲੀਵਾਲ, ਜਨਰਲ ਮੈਨੇਜਰ ਜ਼ਿਲਾ ਉਦਯੋਗ ਕੇਂਦਰ ਬਲਵਿੰਦਰ ਪਾਲ ਸਿੰਘ ਸਮੇਤ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਮੌਜੂਦ ਸਨ।

LEAVE A REPLY

Please enter your comment!
Please enter your name here