Saturday, October 31, 2026
Home Latest ਗੁਰਦਾਸਪੁਰ ਪੁਲਿਸ ਵੱਲੋਂ ਨਸ਼ਿਆਂ ਵਿਰੁੱਧ ਚਲਾਈ ਜਾ ਰਹੀ ਹੈ ਵਿਸ਼ੇਸ਼ ਜਾਗਰੂਕਤਾ ਮੁਹਿੰਮ

ਗੁਰਦਾਸਪੁਰ ਪੁਲਿਸ ਵੱਲੋਂ ਨਸ਼ਿਆਂ ਵਿਰੁੱਧ ਚਲਾਈ ਜਾ ਰਹੀ ਹੈ ਵਿਸ਼ੇਸ਼ ਜਾਗਰੂਕਤਾ ਮੁਹਿੰਮ

ਗੁਰਦਾਸਪੁਰ (ਦ ਸਟੈਲਰ ਨਿਊਜ਼)। ਐਸਐਸਪੀ ਗੁਰਦਾਸਪੁਰ ਹਰੀਸ਼ ਦਾਯਮਾ ਦੀ ਅਗਵਾਈ ਹੇਠ ਪੁਲਿਸ ਜਿਲਾ ਗੁਰਦਾਸਪੁਰ ਵਲੋਂ ਨਸ਼ਿਆ ਵਿਰੁੱਧ ਜਾਗਰੂਕਤਾ ਮੁਹਿੰਮ ਚਲਾਈ ਜਾ ਰਹੀ ਹੈ। ਜਿਸਦੇ ਚੱਲਦਿਆਂ ਪੁਲਿਸ ਜਿਲਾ ਗੁਰਦਾਸਪੁਰ ਵਲੋਂ ਪੁਲਿਸ (ਇੰਚਾਰਜ ਨਾਰਕੋਟਿਕ ਸੈੱਲ) ਜੋ ਕਿ ਖੁਦ ਵੀ ਜੂਡੋ ਖਿਡਾਰੀ ਹਨ, ਵੱਲੋਂ ਬਟਾਲਾ ਰੋਡ, ਗੁਰਦਾਸਪੁਰ ਵਿਖੇ ਨਸ਼ਿਆਂ ਵਿਰੁੱਧ ਜਾਗਰੂਕਤਾ ਸੈਮੀਨਾਰ ਕਰਵਾਇਆ ਗਿਆ। ਜਿਸ ਵਿੱਚ ਲੋਕਾਂ ਨੂੰ ਖੇਡਾਂ ਨਾਲ ਜੁੜਣ, ਨਸ਼ਾ ਛੱਡਣ ਲਈ ਪ੍ਰੇਰਿਤ ਕੀਤਾ ਅਤੇ ਨਸ਼ਾ ਵੇਚਣ ਵਾਲਿਆਂ ਦੀ ਸੂਚਨਾ ਦੇਣ ਦੀ ਅਪੀਲ ਕੀਤੀ।

Advertisements

ਇਸ ਮੌਕੇ ਗੱਲ ਕਰਦਿਆਂ ਇੰਸਪੈਕਟਰ ਜਤਿੰਦਰਪਾਲ ਸਿੰਘ ਨੇ ਦੱਸਿਆ ਕਿ ਗੁਰਦਾਸਪੁਰ ਪੁਲਿਸ ਵੱਲੋਂ ਨਸ਼ਿਆਂ ਦੇ ਖਾਤਮੇ ਲਈ ਮਿਸ਼ਨ ਨਿਸ਼ਚੇ ਚਲਾਇਆ ਜਾ ਰਿਹਾ ਹੈ। ਜਿਸ ਤਹਿਤ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਿਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਪੁਲਿਸ ਵੱਲੋਂ ਸਰਹੱਦੀ ਪਿੰਡਾਂ ਵਿੱਚ ਖੇਡ ਮੁਕਾਬਲੇ ਕਰਵਾਏ ਜਾ ਰਹੇ ਹਨ, ਜਿਸ ਵਿੱਚ ਨੌਜਵਾਨ ਪੂਰੇ ਉਤਸਾਹ ਨੀਲ ਭਾਗ ਲੈ ਰਹੇ ਹਨ।
 ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਜਿੱਥੇ ਨਸ਼ੇ ਦੀ ਗ੍ਰਿਫਤ ਚ ਆਏ ਵਿਅਕਤੀਆਂ ਦਾ ਮੁਫਤ ਇਲਾਜ ਕੀਤੀ ਜਾ ਰਿਹਾ ਹੈ, ਉਥੇ ਇਨ੍ਹਾਂ ਨੌਜਵਾਨਾਂ ਦੇ ਪੁਨਰਵਾਸ ਵੱਲ ਵੀ ਵਿਸ਼ੇਸ਼ ਧਿਆਨ ਦਿੱਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨ ਅਤੇ ਨਸ਼ਿਆਂ ਤੋਂ ਬਚਨ ਲਈ ਵਿਸ਼ੇਸ਼ ਜਾਗਰੂਕਤਾ ਮੁਹਿੰਮ ਲਗਾਤਾਰ ਜਾਰੀ ਰਹੇਗੀ।

LEAVE A REPLY

Please enter your comment!
Please enter your name here