Tuesday, October 20, 2026
Home Latest ਫਾਜ਼ਿਲਕਾ ਨੂੰ ਗੈਸਟ ਹਾਊਸ ਦੀ ਸੌਗਾਤ, ਵਿਧਾਇਕ ਤੇ ਡਿਪਟੀ ਕਮਿਸ਼ਨਰ ਨੇ ਕੀਤਾ...

ਫਾਜ਼ਿਲਕਾ ਨੂੰ ਗੈਸਟ ਹਾਊਸ ਦੀ ਸੌਗਾਤ, ਵਿਧਾਇਕ ਤੇ ਡਿਪਟੀ ਕਮਿਸ਼ਨਰ ਨੇ ਕੀਤਾ ਉਦਘਾਟਨ

ਫਾਜ਼ਿਲਕਾ (ਦ ਸਟੈਲਰ ਨਿਊਜ਼)। ਫਾਜ਼ਿਲਕਾ ਨੂੰ ਗੈਸਟ ਹਾਊਸ ਦੀ ਸੌਗਾਤ ਮਿਲੀ ਹੈ। ਫਾਜ਼ਿਲਕਾ ਦੇ ਵਿਧਾਇਕ ਨਰਿੰਦਰ ਪਾਲ ਸਿੰਘ ਸਵਨਾ ਅਤੇ ਡਿਪਟੀ ਕਮਿਸ਼ਨਰ ਡਾ. ਸੇਨੂ ਦੁੱਗਲ ਨੇ ਅੱਜ ਜ਼ਿਲ੍ਹਾ ਪ੍ਰੀਸ਼ਦ ਦੇ ਗੈਸਟ ਹਾਉਸ ਦਾ ਉਦਘਾਟਨ ਕੀਤਾ। ਇਸ ਮੌਕੇ ਵਿਧਾਇਕ ਨਰਿੰਦਰ ਪਾਲ ਸਿੰਘ ਸਵਨਾ ਨੇ ਕਿਹਾ ਕਿ ਇਸ ਗੈਸਟ ਹਾਉਸ ਦੇ ਬਣਨ ਨਾਲ ਜ਼ਿਲ੍ਹੇ ਨੂੰ ਬਹੁਤ ਲਾਭ ਹੋਵੇਗਾ। ਉਨ੍ਹਾਂ ਨੇ ਕਿਹਾ ਕਿ ਇੱਥੇ ਪਹਿਲਾਂ ਗੈਸਟ ਹਾਉਸ ਨਹੀਂ ਸੀ ਅਤੇ ਬਾਹਰ ਤੋਂ ਆਉਣ ਵਾਲੇ ਅਧਿਕਾਰੀਆਂ ਨੂੰ ਦਿੱਕਤ ਦਾ ਸਾਹਮਣਾ ਕਰਨਾ ਪੈਂਦਾ ਸੀ। ਉਨ੍ਹਾਂ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਫਾਜ਼ਿਲਕਾ ਦੇ ਸਰਵ ਪੱਖੀ ਵਿਕਾਸ ਲਈ ਵਚਨਬੱਧ ਹੈ ਅਤੇ ਇਸੇ ਲਈ ਇਸ ਤਰਾਂ ਦੇ ਉਪਰਾਲੇ ਆਰੰਭ ਕੀਤੇ ਗਏ ਹਨ।

Advertisements

ਡਿਪਟੀ ਕਮਿਸ਼ਨਰ ਡਾ. ਸੇਨੂ ਦੁੱਗਲ ਨੇ ਆਖਿਆ ਕਿ ਇੱਥੇ ਜ਼ਿਲ੍ਹਾ ਪ੍ਰੀਸ਼ਦ ਦੀ ਇਮਾਰਤ ਬਣੀ ਹੋਈ ਸੀ ਪਰ ਇਹ ਇਮਾਰਤ ਕਿਸੇ ਵਰਤੋਂ ਵਿਚ ਨਹੀਂ ਆ ਰਹੀ ਸੀ। ਇਸ ਇਮਾਰਤ ਦਾ ਗੈਸਟ ਹਾਉਸ ਵਜੋਂ ਨਵੀਨੀਕਰਨ ਕਰ ਦਿੱਤਾ ਗਿਆ ਹੈ। ਉਨ੍ਹਾਂ ਨੇ ਕਿਹਾ ਕਿ ਇਸ ਵਿਚ 7 ਕਮਰੇ ਹੋਣਗੇ ਅਤੇ ਇਸ ਨਾਲ ਜ਼ਿਲ੍ਹਾ ਸਦਰ ਮੁਕਾਮ ਦੇ ਗੈਸਟ ਹਾਉਸ ਦੀ ਘਾਟ ਪੂਰੀ ਹੋਈ ਹੈ।

LEAVE A REPLY

Please enter your comment!
Please enter your name here