Monday, October 12, 2026
Home Chandigarh ਨਸ਼ਾ ਤਸਕਰੀ ‘ਚ ਸ਼ਾਮਲ ਡਰੱਗ ਇੰਸਪੈਕਟਰ ਗ੍ਰਿਫ਼ਤਾਰ, ਕਰੋੜਾਂ ਦੀ ਨਕਦੀ ਅਤੇ ਜਾਇਦਾਦ...

ਨਸ਼ਾ ਤਸਕਰੀ ‘ਚ ਸ਼ਾਮਲ ਡਰੱਗ ਇੰਸਪੈਕਟਰ ਗ੍ਰਿਫ਼ਤਾਰ, ਕਰੋੜਾਂ ਦੀ ਨਕਦੀ ਅਤੇ ਜਾਇਦਾਦ ਜ਼ਬਤ

ਚੰਡੀਗੜ੍ਹ (ਦ ਸਟੈਲਰ ਨਿਊਜ਼)। ਪੰਜਾਬ ਪੁਲਿਸ ਨੇ ਨਸ਼ਾ ਤਸਕਰੀ ਵਿੱਚ ਸ਼ਾਮਲ ਡਰੱਗ ਇੰਸਪੈਕਟਰ ਸ਼ਿਸ਼ਨ ਮਿੱਤਲ ਨੂੰ ਗ੍ਰਿਫ਼ਤਾਰ ਕਰਨ ਵਿੱਚ ਸਫਲਤਾ ਹਾਸਲ ਕੀਤੀ ਹੈ। ਇਹ ਜਾਣਕਾਰੀ ਡੀਜੀਪੀ ਪੰਜਾਬ ਗੌਰਵ ਯਾਦਵ ਵੱਲੋਂ ਦਿੱਤੀ ਗਈ ਹੈ। ਮੁਲਜ਼ਮ ਜੇਲ੍ਹਾਂ ਵਿੱਚ ਬੰਦ ਗੈਂਗਸਟਰਾਂ ਦੇ ਸਿੱਧੇ ਸੰਪਰਕ ਵਿੱਚ ਸੀ। ਉਹ ਉਨ੍ਹਾਂ ਦੇ ਡਰੱਗ ਨੈਟਵਰਕ ਦੀ ਬਾਹਰੋਂ ਮਦਦ ਕਰਦਾ ਸੀ। ਉਹ ਗੈਰ-ਕਾਨੂੰਨੀ ਦਵਾਈਆਂ ਅਤੇ ਮੈਡੀਕਲ ਸਟੋਰਾਂ ਨਾਲ ਸਬੰਧਤ ਨਸ਼ਾ ਤਸਕਰੀ ਵਿੱਚ ਮਦਦ ਕਰ ਰਿਹਾ ਸੀ। ਇਸ ਮਾਮਲੇ ਦੀ ਜਾਂਚ ਵਿੱਚ ANTF ਨੇ ਆਰੋਪੀ ਦੇ 24 ਬੈਂਕ ਖਾਤਿਆਂ ਦੀ ਪਹਿਚਾਣ ਕੀਤੀ ਹੈ। ਜਿਸ ਵਿੱਚ 7.09 ਕਰੋੜ ਰੁਪਏ ਪਾਏ ਗਏ ਹਨ।

Advertisements

ਸਾਰੇ ਬੈਂਕ ਖਾਤੇ ਫ੍ਰੀਜ਼ ਕਰ ਦਿੱਤੇ ਗਏ ਹਨ। ਇਸ ਤੋਂ ਇਲਾਵਾ ਦੋ ਬੈਂਕ ਲਾਕਰ ਵੀ ਜ਼ਬਤ ਕੀਤੇ ਗਏ ਹਨ। ਉਨ੍ਹਾਂ ਦੱਸਿਆ ਕਿ ਉਸ ਕੋਲੋਂ 1.49 ਕਰੋੜ ਰੁਪਏ ਦੀ ਨਕਦੀ, 260 ਗ੍ਰਾਮ ਸੋਨਾ ਅਤੇ ਵਿਦੇਸ਼ੀ ਕਰੰਸੀ ਬਰਾਮਦ ਕੀਤੀ ਹੈ। ਜਾਂਚ ਵਿੱਚ ਸਾਹਮਣੇ ਆਇਆ ਹੈ ਕਿ ਮੁਲਜ਼ਮ ਨੇ ਗ਼ੈਰਕਾਨੂੰਨੀ ਢੰਗ ਨਾਲ ਕਾਫ਼ੀ ਦੌਲਤ ਇਕੱਠੀ ਕੀਤੀ ਹੈ। ਇਸ ਤੋਂ ਇਲਾਵਾ ਉਸ ਨੇ ਜ਼ੀਰਕਪੁਰ ਤੇ ਡੱਬਵਾਲੀ ਵਿੱਚ 2.40 ਕਰੋੜ ਰੁਪਏ ਦੀ ਅਚੱਲ ਜਾਇਦਾਦ ਬਣਾਈ ਹੋਈ ਹੈ। ਫਿਲਹਾਲ ਆਰੋਪੀ ਖਿਲਾਫ ਹੋਰ ਜਾਂਚ ਕੀਤੀ ਜਾ ਰਹੀ ਹੈ। ਮਿੱਤਲ ਕਰੀਬ ਇੱਕ ਮਹੀਨੇ ਤੋਂ ਪੁਲਿਸ ਤੋਂ ਭਗੌੜਾ ਸੀ। ਫਿਲਹਾਲ ਮਾਮਲੇ ਦੀ ਜਾਂਚ ਜਾਰੀ ਹੈ।

LEAVE A REPLY

Please enter your comment!
Please enter your name here