Monday, November 2, 2026
Home Latest ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਵਿਖੇ ਪਲੇਸਮੈਂਟ ਕੈਂਪ 16 ਸਤੰਬਰ ਨੂੰ

ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਵਿਖੇ ਪਲੇਸਮੈਂਟ ਕੈਂਪ 16 ਸਤੰਬਰ ਨੂੰ

The Stellar News Logo

ਪਟਿਆਲਾ (ਦ ਸਟੈਲਰ ਨਿਊਜ਼)। ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਉਰੋ ਪਟਿਆਲਾ ਵੱਲੋਂ ਮਿਤੀ 16 ਸਤੰਬਰ ਦਿਨ ਸੋਮਵਾਰ ਨੂੰ ਸਵੇਰੇ 10 ਵਜੇ ਤੋਂ ਦੁਪਹਿਰ 1 ਵਜੇ ਤੱਕ ਵੱਖ ਵੱਖ ਅਸਾਮੀਆਂ ਲਈ ਪਲੇਸਮੈਂਟ ਕੈਂਪ ਲਗਾਇਆ ਜਾ ਰਿਹਾ ਹੈ। ਇਸ ਬਾਰੇ ਵਧੇਰੇ ਜਾਣਕਾਰੀ ਦਿੰਦਿਆਂ ਡਿਪਟੀ ਡਾਇਰੈਕਟਰ ਜ਼ਿਲ੍ਹਾ ਰੋਜ਼ਗਾਰ  ਉਤਪਤੀ ਹੁਨਰ ਵਿਕਾਸ ਅਤੇ ਸਿਖਲਾਈ ਬਿਉਰੋ ਹਰਪ੍ਰੀਤ ਸਿੰਘ ਨੇ ਦੱਸਿਆ ਕਿ ਕੁਏਸ ਕਾਰਪ ਲਿਮਟਿਡ ਵੱਲੋਂ ਰਿਲੇਸ਼ਨਸ਼ਿਪ ਅਫ਼ਸਰ, ਲੋਨ ਅਫ਼ਸਰ ਅਤੇ ਮਾਰਕੀਟਿੰਗ ਅਫ਼ਸਰ ਦੀ ਅਸਾਮੀਆਂ ਲਈ ਸਿਰਫ਼ ਪੁਰਸ਼ ਉਮੀਦਵਾਰਾਂ ਦੀ ਮੰਗ ਕੀਤੀ ਗਈ ਹੈ, ਜਿਨ੍ਹਾਂ ਉਮੀਦਵਾਰ ਨੇ ਬਾਰ੍ਹਵੀਂ/ ਗਰੈਜੂਏਸ਼ਨ/ ਪੋਸਟ ਗਰੈਜੂਏਸ਼ਨ ਪਾਸ ਕੀਤੀ ਹੋਵੇ ਅਤੇ ਉਮਰ 18-35 ਸਾਲ ਹੋਵੇ, ਉਹ ਉਮੀਦਵਾਰ ਇਸ ਪਲੇਸਮੈਂਟ ਕੈਂਪ ਵਿੱਚ ਭਾਗ ਲੈ ਸਕਦੇ ਹਨ।

Advertisements

ਨੌਕਰੀ ਦੇ ਚਾਹਵਾਨ ਉਮੀਦਵਾਰ ਇਸ ਪਲੇਸਮੈਂਟ ਕੈਂਪ ਵਿੱਚ ਭਾਗ ਲੈਣ ਲਈ ਆਪਣੀ ਯੋਗਤਾ ਦੇ ਸਾਰੇ ਸਰਟੀਫਿਕੇਟ ਅਤੇ ਉਨ੍ਹਾਂ ਦੀਆਂ ਫੋਟੋਕਾਪੀਆਂ ਅਤੇ ਰਜ਼ਿਊਮੇ ਨਾਲ ਲੈ ਕੇ ਮਿਤੀ 16 ਸਤੰਬਰ ਨੂੰ ਦਿਨ ਸੋਮਵਾਰ ਨੂੰ ਸਵੇਰੇ 10 ਵਜੇ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਬਲਾਕ ਡੀ, ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ, ਨੇੜੇ ਸੇਵਾ ਕੇਂਦਰ, ਪਟਿਆਲਾ ਵਿਖੇ ਪਹੁੰਚ ਕੇ ਇਸ ਕੈਂਪ ਵਿੱਚ ਹਿੱਸਾ ਲੈਣ। ਵਧੇਰੇ ਜਾਣਕਾਰੀ ਲਈ ਦਫ਼ਤਰ ਦੇ ਹੈਲਪ ਲਾਈਨ ਨੰਬਰ 98776-10877 ‘ਤੇ ਸੰਪਰਕ ਕੀਤਾ ਜਾ ਸਕਦਾ ਹੈ।

LEAVE A REPLY

Please enter your comment!
Please enter your name here