Thursday, October 29, 2026
Home Latest ਪ੍ਰਿੰਸੀਪਲ ਅਨਿਲ ਸ਼ਰਮਾਂ ਨੇ ਡਿਪਟੀ ਡੀਈਓ (ਪ) ਦਾ ਸੰਭਾਲਿਆ ਅਹੁਦਾ

ਪ੍ਰਿੰਸੀਪਲ ਅਨਿਲ ਸ਼ਰਮਾਂ ਨੇ ਡਿਪਟੀ ਡੀਈਓ (ਪ) ਦਾ ਸੰਭਾਲਿਆ ਅਹੁਦਾ

ਗੁਰਦਾਸਪੁਰ (ਦ ਸਟੈਲਰ ਨਿਊਜ਼)। ਪ੍ਰਿੰਸੀਪਲ ਅਨਿਲ ਸ਼ਰਮਾਂ ਨੇ ਜ਼ਿਲ਼੍ਹਾ ਸਿੱਖਿਆ ਅਫਸਰ (ਪ) ਗੁਰਦਾਸਪੁਰ  ਦਾ ਅਹੁਦਾ ਸੰਭਾਲਲਿਆ ਹੈ। ਇਸ ਤੋ  ਉਹ ਸਰਕਾਰੀ ਸੀਨੀਅਰ ਸਕੂਲ ਲੜਕੇ ਬਟਾਲਾ ਵਿਖੇ ਸੇਵਾਵਾਂ ਨਿਭਾ ਰਹੇ ਸਨ। ਅਹੁਦਾ ਸੰਭਾਲਣ ਮੌਕੇ ਉਨ੍ਹਾਂ ਦੇ ਨਾਲ ਪ੍ਰਿੰਸੀਪਲ ਅਨੀਤਾ ਅਰੌੜਾ, ਪ੍ਰਿੰਸੀਪਲ ਪਰਮਜੀਤ ਕੌਰ, ਪ੍ਰਿੰਸੀਪਲ ਬਲਵਿੰਦਰਪਾਲ ਸਿੰਘ, ਪ੍ਰਿੰਸੀਪਲ ਰੰਜੀਵ ਅਰੋੜਾ, ਨਵਦੀਪ ਸਿੰਘ, ਗਗਨਦੀਪ ਸਿੰਘ, ਮਨਜੀਤ ਸਟੇਟ ਐਵਾਰਡੀ, ਮਾਸਟਰ ਵਿਨੋਦ, ਨੀਤੂ ਯਾਦਵ, ਗੁਰਵਿੰਦਰ ਸਿੰਘ, ਹਰਸਿਮਰਨ ਸਿੰਘ, ਅਤੇ ਦਫਤਰ ਦਾ ਸਮੂਹ ਸਟਾਫ਼ ਵੀ ਹਾਜ਼ਰ ਸੀ।

Advertisements

ਇਸ ਮੌਕੇ ਉਨ੍ਹਾਂ ਜ਼ਿਲ੍ਹਾਂ ਸਿੱਖਿਆ ਅਫਸਰ ਦੇ ਸਟਾਫ ਨਾਲ ਮੀਟਿੰਗ ਕੀਤੀ ਅਤੇ ਕਿਹਾ ਕਿ ਦਫਤਰ ਵਿੱਚ ਆਉਂਣ ਵਾਲੇ ਦਾ ਕੰਮ ਪਹਿਲ ਦੇ ਅਧਾਰ ਤੇ ਕਰ ਨੂੰ ਯਕੀਨੀ ਬਣਾਇਆ ਜਾਵੇ ਅਤੇ ਕਿਸੇ ਪ੍ਰਕਾਰ ਦੀ ਕੋਈ ਢਿੱਠਮੱਠ ਨਾ ਵਰਤੀ ਜਾਵੇ। ਉਨ੍ਹਾਂ ਅੱਗੇ ਕਿਹਾ ਕਿ ਪੰਜਾਬ ਸਰਕਾਰ ਵੱਲ਼ੋ ਜੋ ਉਨ੍ਹਾਂ ਨੂੰ ਜਿੰਮੇਵਾਰੀ ਦਿੱਤੀ ਗਈ ਉਹ ਪੂਰੀ ਤਨਦੇਹੀ ਨਾਲ ਨਿਭਾਉਣ ਗਏ।

LEAVE A REPLY

Please enter your comment!
Please enter your name here