Friday, October 23, 2026
Home Latest ਪਿੰਡ ਨੌਗਾਵਾਂ ਵਿੱਚ ਪੁਲਿਸ ਮੁਲਾਜ਼ਮ ਦੀ ਸੜਕ ਹਾਦਸੇ ਦੌਰਾਨ ਹੋਈ ਮੌਤ

ਪਿੰਡ ਨੌਗਾਵਾਂ ਵਿੱਚ ਪੁਲਿਸ ਮੁਲਾਜ਼ਮ ਦੀ ਸੜਕ ਹਾਦਸੇ ਦੌਰਾਨ ਹੋਈ ਮੌਤ

ਖਮਾਣੋ (ਦ ਸਟੈਲਰ ਨਿਊਜ਼)। ਖਮਾਣੋ ਦੇ ਪਿੰਡ ਨੌਗਾਵਾਂ ਵਿੱਚ ਸੜਕ ਹਾਦਸੇ ਦੌਰਾਨ ਪੰਜਾਬ ਪੁਲਿਸ ਦੇ ਮੁਲਾਜ਼ਮ ਦੀ ਮੌਤ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਮ੍ਰਿਤਕ ਦੀ ਪਹਿਚਾਣ ਜਸਪ੍ਰੀਤ ਸਿੰਘ ਵਾਸੀ ਬਠਿੰਡੇ ਵਜੋਂ ਹੋਈ ਹੈ। ਦੱਸਿਆ ਜਾ ਰਿਹਾ ਹੈ ਕਿ ਜਸਪ੍ਰੀਤ ਖਮਾਣੋ ਥਾਣੇ ਵਿੱਚ ਸਿਪਾਹੀ ਵਜੋਂ ਤਾਇਨਾਤ  ਸੀ ਤੇ ਉਹ ਖਮਾਣੋ ਦੇ ਨੇੜਲੇ ਇੱਕ ਢਾਬੇ ਦੇ ਮਾਲਕਾਂ ਨਾਲ ਬਤੌਰ ਗਨਮੈਨ ਡਿਊਟੀ ਕਰਦਾ ਸੀ। 

Advertisements

ਇਸ ਦੌਰਾਨ ਉਹ ਮੋਟਰਸਾਈਕਲ ਤੇ ਸਵਾਰ ਹੋ ਕੇ ਫਤਿਹਗੜ੍ਹ ਸਾਹਿਬ ਜਾ ਰਿਹਾ ਸੀ ਤੇ ਜਦੋਂ ਉਹ ਪਿੰਡ ਨੌਗਾਵਾਂ ਕੋਲ ਪਹੁੰਚਿਆ ਤਾਂ ਸੜਕ ਤੇ ਇੱਕ ਟਰੱਕ ਖੜ੍ਹਾ ਸੀ ਜਿਸਦੇ ਪਿੱਛੇ ਉਸਦਾ ਮੋਟਰਸਾਈਕਲ ਟਕਰਾ ਗਿਆ ਤੇ ਉਹ ਗੰਭੀਰ ਜ਼ਖਮੀ ਹੋ ਗਿਆ। ਉਸਨੂੰ ਜ਼ਖਮੀ ਹਾਲਤ ਵਿੱਚ ਹਸਪਤਾਲ ਪਹੁੰਚਾਇਆ ਗਿਆ, ਜਿੱਥੇ ਕਿ ਇਲਾਜ਼ ਦੌਰਾਨ ਉਸਦੀ ਮੌਤ ਹੋ ਗਈ। ਜਸਪ੍ਰੀਤ ਦੀ ਮੌਤ ਦੀ ਖਬਰ ਸੁਣ ਕੇ ਪਰਿਵਾਰਕ ਮੈਬਰਾਂ ਵਿੱਚ ਸੋਂਗ  ਦੀ  ਲਹਿਰ ਪੈਦਾ  ਹੋ ਗਈ।

LEAVE A REPLY

Please enter your comment!
Please enter your name here