‘ਸਮਰਪਣ’ ਨਾਲ ਜੁੜੇ 25 ਤੋਂ ਵੱਧ ਪਿੰਡ ਸੱਜਣਾਂ ਦੇ ਨਿਵਾਸੀ 

ਹੁਸ਼ਿਆਰਪੁਰ,(ਦਾ ਸਟੈਲਰ ਨਿਊਜ਼) ਰਿਪੋਰਟ- ਭੁਪੇਸ਼ ਪ੍ਰਜਾਪਤਿ। ਜ਼ਿਲਾ ਪ੍ਰਸ਼ਾਸ਼ਨ ਹੁਸ਼ਿਆਰਪੁਰ ਵਲੋਂ ਸਿੱਖਿਆ ਦੇ ਖੇਤਰ ਵਿਚ ਇਕ ਨਵਾਂ ਅਧਿਆਏ ਜੋੜਨ ਲਈ ਸ਼ੁਰੂ ਕੀਤੇ ਗਏ ‘ਸਮਰਪਣ’ ਪ੍ਰੋਜੈਕਟ ਲਈ ਪਿੰਡ ਸੱਜਣਾਂ ਦੇ 25 ਤੋਂ ਵੱਧ ਨਿਵਾਸੀਆਂ ਨੇ ਪਰਚੀਆਂ ਕਟਵਾ ਕੇ ਇਸ ਜਨ-ਮੁਹਿੰਮ ਵਿੱਚ ਆਪਣਾ ਯੋਗਦਾਨ ਪਾਇਆ ਹੈ। ਹੁਣ ਤੱਕ 10 ਹਜ਼ਾਰ ਤੋਂ ਵੱਧ ਦਾਨੀ-ਸੱਜਣ ਸਮਰਪਣ ਦੇ ਮੈਂਬਰ ਬਣ ਚੁੱਕੇ ਹਨ ਅਤੇ ਇਨ•ਾਂ ਦੇ ਯੋਗਦਾਨ ਸਦਕਾ ਲੱਖਾਂ ਰੁਪਏ ਦਾ ਫੰਡ ਵੀ ਇਕੱਤਰ ਹੋ ਚੁੱਕਾ ਹੈ।

Advertisements

-ਹੁਣ ਤੱਕ 10 ਹਜ਼ਾਰ ਤੋਂ ਵੱਧ ਦਾਨੀ ਸੱਜਣ ਬਣ ਚੁੱਕੇ ਹਨ ‘ਸਮਰਪਣ’ ਦੇ ਮੈਂਬਰ 

ਡਿਪਟੀ ਕਮਿਸ਼ਨਰ  ਵਿਪੁਲ ਉਜਵਲ ਨੇ ਦਾਨੀ ਸੱਜਣਾਂ ਦਾ ਧੰਨਵਾਦ ਪ੍ਰਗਟਾਉਂਦਿਆਂ ਕਿਹਾ ਕਿ ‘ਸਮਰਪਣ’ ਪ੍ਰੋਜੈਕਟ ਸਰਕਾਰੀ ਸਕੂਲਾਂ ਦੇ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਲਈ ਸ਼ੁਰੂ ਕੀਤਾ ਗਿਆ ਹੈ, ਜਿਸ ਲਈ ਭਾਰੀ ਗਿਣਤੀ ਵਿੱਚ ‘ਸਮਰਪਣ’ ਨਾਲ ਦਾਨੀ ਸੱਜਣਾਂ ਦਾ ਜੁੜਨਾ ਇਸ ਗੱਲ ਦਾ ਸੰਕੇਤ ਹੈ ਕਿ ਇਹ ਪ੍ਰੋਜੈਕਟ ਸਰਕਾਰੀ ਸਕੂਲਾਂ ਲਈ ਇਕ ਮਿਸਾਲ ਹੋਵੇਗਾ। ਉਹਨਾਂ ਦੱਸਿਆ ਕਿ ਹੁਣ ਤੱਕ 10 ਹਜ਼ਾਰ ਤੋਂ ਵੱਧ ਦਾਨੀ-ਸੱਜਣ ਸਮਰਪਣ ਦੇ ਮੈਂਬਰ ਬਣ ਚੁੱਕੇ ਹਨ ਅਤੇ ਇਹਨਾਂ ਦੇ ਯੋਗਦਾਨ ਸਦਕਾ ਲੱਖਾਂ ਰੁਪਏ ਦਾ ਫੰਡ ਵੀ ਇਕੱਤਰ ਹੋ ਚੁੱਕਾ ਹੈ। ਉਹਨਾਂ ਦੱਸਿਆ ਕਿ ਬੁੱਧੀਜੀਵੀ ਵਿਅਕਤੀਆਂ ਨਾਲ ਕੀਤੇ ਵਿਚਾਰ-ਵਟਾਂਦਰੇ ਉਪਰੰਤ ਸਮਰਪਣ ਸਕੀਮ ਸ਼ੁਰੂ ਕੀਤੀ ਗਈ ਹੈ, ਤਾਂ ਜੋ ਸਰਕਾਰੀ ਸਕੂਲਾਂ ਨੂੰ ਇਕ ਨਵੀਂ ਦਿੱਖ ਪ੍ਰਦਾਨ ਕੀਤੀ ਜਾ ਸਕੇ। ਉਹਨਾਂ ਦੱਸਿਆ ਕਿ ਇਸ ਉਪਰਾਲੇ ਤਹਿਤ ਦਾਨੀ ਸੱਜਣਾਂ ਦੇ ਸਹਿਯੋਗ ਸਦਕਾ ਇਕੱਤਰ ਸਿੱਖਿਆ ਸਹਾਇਤਾ ਫੰਡ ਨਾਲ ਸਰਕਾਰੀ ਸਕੂਲਾਂ ਦੇ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕੀਤਾ ਜਾਵੇਗਾ।
ਵਿਪੁਲ ਉਜਵਲ ਨੇ ਦੱਸਿਆ ਕਿ ਦਾਨੀ ਸੱਜਣ ਇਹ ਦਾਨ  ਜਨਮ ਦਿਨ, ਵਿਆਹ ਦੀ ਵਰ•ੇਗੰਢ ਜਾਂ ਹੋਰ ਵਿਸ਼ੇਸ਼ ਯਾਦ ਲਈ ਦੇ ਸਕਦੇ ਹਨ। ਉਹਨਾਂ ਦੱਸਿਆ ਕਿ ਇਕ ਪਰਚੀ 365 ਰੁਪਏ ਦੀ ਹੋਵੇਗੀ ਅਤੇ ਇਕ ਦਿਨ ਦੇ ਇਕ ਰੁਪਏ ਦੇ ਹਿਸਾਬ ਨਾਲ ਇਕ ਦਾਨੀ ਸੱਜਣ 365 ਰੁਪਏ ਕਿਸੇ ਵਿਸ਼ੇਸ਼ ਦਿਨ ਲਈ ਦਾਨ ਕਰ ਸਕਦਾ ਹੈ। ਉਹਨਾਂ ਦੱਸਿਆ ਕਿ ਦਾਨ ਕਰਨ ਵਾਲੇ ਦਾਨੀ ਸੱਜਣ ਨੂੰ ਸਮਰਪਣ ਵਲੋਂ ਵਾਹਨ ‘ਤੇ ਲਗਾਉਣ ਲਈ ਇਕ ਵਿਸ਼ੇਸ਼ ਸਟਿੱਕਰ ਵੀ ਮੁਹੱਈਆ ਕਰਵਾਇਆ ਜਾਵੇਗਾ, ਜਿਸ ਤੋਂ ਸਾਬਤ ਹੋਵੇਗਾ ਕਿ ਉਹ ‘ਸਮਰਪਣ’ ਨਾਲ ਜੁੜਿਆ ਹੋਇਆ ਹੈ। ਉਹਨਾਂ ਅਪੀਲ ਕਰਦਿਆਂ ਕਿਹਾ ਕਿ ‘ਸਮਰਪਣ’ ਵਿੱਚ ਸਮਰਪਣ ਭਾਵਨਾ ਨਾਲ ਜੁੜਨ ਲਈ ਅੱਗੇ ਆਉਣ ਦੀ ਲੋੜ ਹੈ, ਤਾਂ ਜੋ ਸਰਕਾਰੀ ਸਕੂਲਾਂ ਦੀਆਂ ਬੁਨਿਆਦੀ ਕਮੀਆਂ ਨੂੰ ਪੂਰਾ ਕੀਤਾ ਜਾ ਸਕੇ।

ਇਸ ਦੌਰਾਨ ਪਿੰਡ ਸੱਜਣਾਂ ਦੇ ਪਰਵਿੰਦਰ ਸਿੰਘ, ਜਸਵੀਰ ਸਿੰਘ, ਹਰਦੀਪ ਸਿੰਘ, ਇਕਬਾਲਜੀਤ ਸਿੰਘ, ਹਰਮਨਪ੍ਰੀਤ ਸਿੰਘ, ਗਗਨਜੀਤ ਸਿੰਘ, ਦਵਿੰਦਰ ਸਿੰਘ, ਕਮਲਜੀਤ ਸਿੰਘ, ਤੀਰਥ ਰਾਮ, ਅਰਜੋਤ ਸਿੰਘ, ਕੀਰਤਨ ਸਿੰਘ, ਤਜਿੰਦਰ ਸਿੰਘ, ਬਲਪ੍ਰੀਤ ਸਿੰਘ, ਅਮਨਦੀਪ ਕੌਰ ਅਤੇ ਰਵਜੋਤ ਕੌਰ ਸਮੇਤ 25 ਪਿੰਡ ਵਾਸੀਆਂ ਨੇ ‘ਸਮਰਪਣ’ ਪ੍ਰੋਜੈਕਟ ਲਈ ਪਰਚੀਆਂ ਕਟਵਾ ਕੇ ਤਹਿਸੀਲਦਾਰ ਸ੍ਰੀ ਅਰਵਿੰਦ ਪ੍ਰਕਾਸ਼ ਵਰਮਾ ਨੂੰ ਸੌਂਪੀਆਂ।

LEAVE A REPLY

Please enter your comment!
Please enter your name here