Tuesday, October 13, 2026
Home Latest ਟੈਫ੍ਰਿਕ ਪੁਲਿਸ ਐਜੂਕੇਸ਼ਨ ਸੈੱਲ ਵੱਲੋਂ ਸੀਨੀਅਰ ਸੈਕੰਡਰੀ ਸਕੂਲ (ਲੜਕੀਆਂ) ਵਿਖੇ ਦਿੱਤੀ ਗਈ...

ਟੈਫ੍ਰਿਕ ਪੁਲਿਸ ਐਜੂਕੇਸ਼ਨ ਸੈੱਲ ਵੱਲੋਂ ਸੀਨੀਅਰ ਸੈਕੰਡਰੀ ਸਕੂਲ (ਲੜਕੀਆਂ) ਵਿਖੇ ਦਿੱਤੀ ਗਈ ਟੈਫ੍ਰਿਕ ਨਿਯਮਾਂ ਦੀ ਜਾਣਕਾਰੀ


ਗੁਰਦਾਸਪੁਰ (ਦ ਸਟੈਲਰ ਨਿਊਜ਼)। ਟੈਫ੍ਰਿਕ ਪੁਲਿਸ ਐਜੂਕੇਸ਼ਨ ਸੈਲ ਵੱਲੋਂ ਸੈਮੀਨਾਰ ਸੀਨੀਅਰ ਸੈਕੰਡਰੀ ਸਕੂਲ ਲੜਕੀਆਂ ਵਿਖੇ ਲਗਾਇਆ ਗਿਆ ਜਿਸ ਵਿੱਚ ਵਿਦੀਆਰਥਣਾ ਤੇ ਸਟਾਫ ਨੂੰ ਸ਼ਾਮਲ ਕਰਕੇ ਟੈਫ੍ਰਿਕ ਨਿਯਮਾਂ ਦੀ ਜਾਣਕਾਰੀ ਦਿੱਤੀ ਗਈ ਨਾਬਾਲਗ ਬੱਚਿਆਂ ਦੇ ਡਰਾਈਵਿੰਗ ਨਾ ਕਰਨ ਬਾਰੇ ਜਾਗਰੂਕ ਕੀਤਾ ਗਿਆ। ਇਸ ਤੋ ਇਲਾਵਾ 16 ਤੋ18 ਸਾਲ ਤੱਕ ਦੇ ਬਣਨ ਬਾਰੇ ਡਰਾਈਵਿੰਗ ਲਾਇਸੈਂਸ ਬਾਰੇ ਜਾਗਰੂਕ ਕੀਤਾ। ਉਨ੍ਹਾਂ ਵੱਲੋਂ ਹੈਲਮਟ ਤੇ ਸੀਟ ਬੈਲਟ ਦੀ ਅਹਿਮੀਅਤ ਬਾਰੇ ਅਤੇ ਐਕਸੀਡੈਂਟ ਪੀੜਤ ਦੀ ਮਦਦ ਲਈ ਅੱਗੇ ਆਉਣ ਲਈ ਪ੍ਰੇਰਿਤ ਕੀਤਾ ਗਿਆ।

Advertisements

ਨਸ਼ੇ ਦੇ ਮਾੜੇ ਪ੍ਰਭਾਵਾਂ ਤੋਂ ਜਾਗਰੂਕ ਕੀਤਾ ਗਿਆ ਸਾਊਂਡ ਪਿਲਾਉਸਨ ਬਾਰੇ ਦੱਸਿਆ ਗਿਆ ਟੈਫ੍ਰਿਕ ਚਲਾਨਾ‌ ਤੇ ਜੁਰਮਾਨਾ ਬਾਰੇ ਜਾਣਕਾਰੀ ਦਿੱਤੀ ਗਈ ਐਕਸੀਡੈਂਟ ‌ਤੋ ਬਚਣ‌‌ ਲਈ ਹਮੇਸ਼ਾਂ ਟ੍ਰੈਫਿਕ ਨਿਯਮਾਂ ਦੀ ਪਾਲਣਾ ਕਰੋ ਐਂਬੂਲੈਂਸ ਨੂੰ ਪਹਿਲ ਦੇ ਅਧਾਰ ਉੱਪਰ ਰਸਤਾ ਦੇਣ ਲਈ ਪ੍ਰੇਰਿਤ ਕੀਤਾ ਅਤੇ ਹੈਲਪ ਲਾਈਨ ਨੰਬਰ 112,1033,1930 ਬਾਰੇ ਜਾਗਰੂਕ ਕੀਤਾ ਗਿਆ। ਇਸ ਮੌਕੇ ਇੰਚਾਰਜ ਟੈ੍ਫਿਕ ਐਜੂਕੇਸ਼ਨ ਸੈਲ ਏ ਐਸ ਆਈ ਜਸਵਿੰਦਰ ਸਿੰਘ ਏ ਐਸ ਆਈ ਅਮਨਦੀਪ ਸਿੰਘ ਪ੍ਰਿੰਸੀਪਲ ਬਲਜਿੰਦਰ ਕੌਰ ਲੈਕਚਰਾਰ ਸਤਬੀਰ ਸਿੰਘ ਮੈਡਮ ਅਰਚਨਾ‌ ਠਾਕੁਰ ਸੰਸਾਰ ਸਿੰਘ ਆਦਿ ਨੇ ਹਿੱਸਾ ਲਿਆ ਪ੍ਰਿੰਸੀਪਲ ਮੈਡਮ ਵਲੋਂ ਸੈਮੀਨਾਰ ਲਗਾਉਣ ਤੇ ਟ੍ਰੈਫਿਕ ਕਰਮਚਾਰੀਆਂ ਦਾ ਧੰਨਵਾਦ ਕੀਤਾ ਗਿਆ

LEAVE A REPLY

Please enter your comment!
Please enter your name here