Wednesday, October 21, 2026
Home Latest ਆਰਥਿਕ ਤੰਗੀ ਤੋਂ ਪ੍ਰੇਸ਼ਾਨ ਆ ਕੇ ਕਿਸਾਨ ਨੇ ਕੀਤੀ ਖੁਦਕੁਸ਼ੀ

ਆਰਥਿਕ ਤੰਗੀ ਤੋਂ ਪ੍ਰੇਸ਼ਾਨ ਆ ਕੇ ਕਿਸਾਨ ਨੇ ਕੀਤੀ ਖੁਦਕੁਸ਼ੀ

ਮਾਨਸਾ (ਦ ਸਟੈਲਰ ਨਿਊਜ਼)। ਮਾਨਸਾ ਦੇ ਪਿੰਡ ਦਸੌਂਦੀਆ ਦੇ ਕਿਸਾਨ ਵੱਲੋਂ ਖ਼ੁਦਕੁਸ਼ੀ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਮ੍ਰਿਤਕ ਦੀ ਪਹਿਚਾਣ ਬਿੱਕਰ ਸਿੰਘ ਉਮਰ 49 ਸਾਲਾਂ ਵਜੋਂ ਹੋਈ ਹੈ। ਜਾਣਕਾਰੀ ਦਿੰਦੇ ਬਿੱਕਰ ਦੀ ਪਤਨੀ ਨੇ ਦੱਸਿਆ ਕਿ ਬਿੱਕਰ ਪੰਜ ਕਿੱਲੇ ਜ਼ਮੀਨ ਦਾ ਮਾਲਕ ਸੀ ਤੇ ਢਾਈ ਕਿੱਲੇ ਉਸਨੇ ਰਹਿਣ ਕੀਤੀ ਹੋਈ ਸੀ ਤੇ ਉਸਨੇ 4 ਲੱਖ ਰੁਪਏ ਆੜ੍ਹਤੀ ਦੇ ਦੇਣੇ ਸਨ, ਜਿਸ ਕਾਰਨ ਉਹ ਕਾਫੀ ਪ੍ਰੇਸ਼ਾਨ ਰਹਿੰਦਾ ਸੀ, ਜਿਸ ਕਾਰਨ ਉਸਨੇ ਕੋਈ ਜ਼ਹਿਰੀਲੀ ਚੀਜ਼ ਨਿਗਲ ਲਈ ਤੇ ਉਸਦੀ ਮੌਤ ਹੋ ਗਈ।

Advertisements

ਫਿਲਹਾਲ ਪੁਲਿਸ ਨੇ ਲਾਸ਼ ਨੂੰ ਕਬਜੇ ਵਿੱਚ ਲੈ ਲਿਆ ਹੈ ਤੇ ਮਾਮਲੇ  ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।

LEAVE A REPLY

Please enter your comment!
Please enter your name here