
ਦੀਨਾਨਗਰ (ਦ ਸਟੈਲਰ ਨਿਊਜ਼)। ਦੀਨਾਨਗਰ ਦੇ ਪਿੰਡ ਰਣਜੀਤ ਬਾਗ਼ ਨੇੜਲੇ ਰਜਬਾਹੇ ਵਿੱਚੋਂ ਨੌਜਵਾਨ ਦੀ ਬੋਰੀ ਵਿੱਚ ਬੰਨ੍ਹੀ ਲਾਸ਼ ਮਿਲਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਮ੍ਰਿਤਕ ਦੀ ਪਹਿਚਾਣ ਰੋਹਿਤ ਕੁਮਾਰ ਉਮਰ 18 ਸਾਲਾਂ ਵਾਸੀ ਪਿੰਡ ਦਾਖਲਾ ਵਜੋਂ ਹੋਈ ਹੈ।

ਦੱਸਿਆ ਜਾ ਰਿਹਾ ਹੈ ਕਿ ਨਹਿਰੀ ਵਿਭਾਗ ਦੇ ਕਰਮਚਾਰੀ, ਜਦੋਂ ਰਜਬਾਹੇ ਦੀ ਜਾਂਚ ਕਰਨ ਪਹੁੰਚੇ ਤਾਂ ਉਨ੍ਹਾਂ ਨੇ ਦੇਖਿਆ ਕਿ ਇੱਕ ਬੋਰੀ ਪਈ ਹੋਈ ਹੈ ਤੇ ਜਦੋਂ ਉਹਨਾਂ ਨੇ ਬੋਰੀ ਨੂੰ ਖੋਲ੍ਹ ਕੇ ਦੇਖਿਆ ਤਾਂ ਉਸ ਵਿੱਚੋਂ ਨੌਜਵਾਨ ਦੀ ਲਾਸ਼ ਮਿਲੀ, ਉਹਨਾਂ ਨੇ ਤੁਰੰਤ ਪੁਲਿਸ ਨੂੰ ਸੂਚਿਤ ਕੀਤਾ ਪੁਲਿਸ ਨੇ ਮੌਕੇ ਤੇ ਪਹੁੰਚ ਕੇ ਜਾਂਚ ਸ਼ੁਰੂ ਕਰ ਦਿੱਤੀ। ਜਾਂਚ ਦੌਰਾਨ ਪੁਲਿਸ ਨੇ ਦੱਸਿਆ ਕਿ ਨੌਜਵਾਨ ਦੇ ਸਿਰ ਦੇ ਸੱਜੇ ਪਾਸੇ ਸੱਟ ਦੇ ਨਿਸ਼ਾਨ ਹਨ। ਫਿਲਹਾਲ ਪੁਲਿਸ ਨੇ ਲਾਸ਼ ਨੂੰ ਕਬਜ਼ੇ ਵਿੱਚ ਲੈ ਲਿਆ ਹੈ ਤੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।












