
ਮੁੱਲਾਂਪੁਰ (ਦ ਸਟੈਲਰ ਨਿਊਜ਼)। ਮੁੱਲਾਂਪੁਰ ਦੀ ਪੁਰਾਣੀ ਮੰਡੀ ਵਿੱਚ ਦੋ ਪ੍ਰਵਾਸੀ ਮਜ਼ਦੂਰਾਂ ਦੇ ਤਿੰਨ ਬੱਚੇ ਗਲੀ ਵਿੱਚ ਮੋਬਾਇਲ ਤੇ ਗੇਮ ਖੇਡਦੇ-ਖੇਡਦੇ ਅਚਾਨਕ ਗ਼ਾਇਬ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਬੱਚਿਆ ਦੀ ਪਹਿਚਾਣ ਮੁਕੇਸ਼, ਰੋਹਿਤ, ਰਾਜਾ ਵਜੋਂ ਹੋਈ ਹੈ। ਦੱਸਿਆ ਜਾ ਰਿਹਾ ਹੈ ਕਿ ਮੁਕੇਸ਼ ਤੇ ਰਾਜਾ ਛੇਵੀਂ ਜਮਾਤ ਵਿੱਚ ਪੜ੍ਹਦੇ ਹਨ ਤੇ ਰੋਹਿਤ ਸੱਤਵੀਂ ਕਲਾਸ ਵਿੱਚ ਪੜ੍ਹਦਾ ਹੈ। ਜਾਣਕਾਰੀ ਦਿੰਦੇ ਪਰਿਵਾਰਕ ਮੈਬਰਾਂ ਨੇ ਦੱਸਿਆ ਕਿ ਤਿੰਨੋਂ ਬੱਚੇ ਘਰ ਦੇ ਬਾਹਰ ਆਪਣੇ-ਆਪਣੇ ਮੋਬਾਇਲ ਤੇ ਗੇਮ ਖੇਡ ਰਹੇ ਸਨ ਤਾਂ ਅਚਾਨਕ ਗਾਇਬ ਹੋ ਗਏ।

ਪਰਿਵਾਰਕ ਮੈਬਰਾਂ ਨੇ ਬੱਚਿਆਂ ਨੂੰ ਕਾਫੀ ਲੱਭਣ ਦੀ ਕੋਸ਼ਿਸ਼ ਕੀਤੀ ਪਰ ਉਹ ਨਹੀਂ ਮਿਲੇ, ਜਿਸਤੋਂ ਬਾਅਦ ਪਰਿਵਾਰਕ ਮੈਬਰਾਂ ਨੇ ਤੁਰੰਤ ਪੁਲਿਸ ਨੂੰ ਸੂਚਿਤ ਕੀਤਾ। ਫਿਲਹਾਲ ਪੁਲਿਸ ਵੱਲੋਂ ਬੱਚਿਆਂ ਦੀ ਭਾਲ ਕੀਤੀ ਜਾ ਰਹੀ ਹੈ। ਤਿੰਨੋਂ ਬੱਚਿਆਂ ਦੇ ਲਾਪਤਾ ਹੋਣ ਨਾਲ ਸ਼ਹਿਰ ਵਿੱਚ ਦਹਿਸ਼ਤ ਦਾ ਮਾਹੌਲ ਬਣਿਆ ਹੋਇਆ ਹੈ।











