
ਅਬੋਹਰ (ਦ ਸਟੈਲਰ ਨਿਊਜ਼)। ਨਗਰ ਨਿਗਮ ਅਬੋਹਰ ਦੇ ਸੈਨਿਟਰੀ ਇੰਸਪੈਕਟਰ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਸਫਾਈ ਕਰਮਚਾਰੀ ਪਿਛਲੇ ਕੁਝ ਦਿਨਾਂ ਤੋਂ ਆਪਣੀਆਂ ਮੰਗਾਂ ਨੂੰ ਲੈ ਕੇ ਹੜਤਾਲ ਤੇ ਚੱਲ ਰਹੇ ਸਨ ਜਿਨਾਂ ਦੀਆਂ ਮੰਗਾਂ ਨੂੰ ਪੂਰਾ ਕਰ ਕਰ ਦਿੱਤਾ ਗਿਆ ਹੈ ਅਤੇ ਹੁਣ ਸਫਾਈ ਕਰਮਚਾਰੀ ਅਬੋਹਰ ਸ਼ਹਿਰ ਅੰਦਰ ਵੱਖ-ਵੱਖ ਥਾਵਾਂ ਤੇ ਸਫਾਈ ਕਰਨ ਵਿੱਚ ਜੁੱਟ ਗਏ ਹਨ। ਉਹਨਾਂ ਕਿਹਾ ਕਿ ਜਲਦ ਹੀ ਸ਼ਹਿਰ ਅੰਦਰ ਪਿਆ ਸਾਰਾ ਕੂੜਾ ਚੁੱਕ ਲਿਆ ਜਾਵੇਗਾ।

ਉਹਨਾਂ ਕਿਹਾ ਕਿ ਸਫਾਈ ਕਰਮਚਾਰੀਆਂ ਵੱਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਜੋ ਹੜਤਾਲ ਕੀਤੀ ਗਈ ਸੀ ਉਹ ਖਤਮ ਕਰ ਦਿੱਤੀ ਗਈ ਹੈ ਅਤੇ ਹੁਣ ਸਾਰੇ ਸਫਾਈ ਕਰਮਚਾਰੀ ਸ਼ਹਿਰ ਅੰਦਰ ਵੱਖ-ਵੱਖ ਥਾਵਾਂ ਤੇ ਸਫਾਈ ਕਰਨ ਵਿੱਚ ਜੁੱਟ ਗਏ ਹਨ। ਉਨਾਂ ਨੇ ਸ਼ਹਿਰ ਨੂੰ ਸਾਫ ਸੁਥਰਾ ਰੱਖਣ ਵਿੱਚ ਲੋਕਾਂ ਨੂੰ ਵੀ ਸਹਿਯੋਗ ਦੀ ਅਪੀਲ ਕੀਤੀ।












