Tuesday, October 27, 2026
Home Latest ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਗੁਰਦਾਸਪੁਰ ਦੁਆਰਾ ਕਰਵਾਏ ਗਏ Slogan Writing Competition 

ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਗੁਰਦਾਸਪੁਰ ਦੁਆਰਾ ਕਰਵਾਏ ਗਏ Slogan Writing Competition 

ਗੁਰਦਾਸਪੁਰ (ਦ ਸਟੈਲਰ ਨਿਊਜ਼)। ਮਨਜਿੰਦਰ ਸਿੰਘ, ਮਾਨਯੋਗ ਮੈਂਬਰ ਸਕੱਤਰ, ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ, ਐਸ.ਏ.ਐਸ. ਨਗਰ ਅਤੇ ਸ੍ਰੀ ਰਜਿੰਦਰ ਅਗਰਵਾਲ, ਮਾਨਯੋਗ ਜਿਲ੍ਹਾ ਅਤੇ ਸੈਸ਼ਨ ਜੱਜ-ਕਮ-ਚੇਅਰਮੈਨ, ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਗੁਰਦਾਸਪੁਰ ਜੀਆਂ ਦੇ ਦਿਸ਼ਾ ਨਿਰਦੇਸ਼ਾਂ ਦੁਆਰਾ ਮੈਡਮ ਰਮਨੀਤ ਕੌਰ, ਸਿਵਿਲ ਜੱਜ (ਸੀਨੀਅਰ ਡਵੀਜ਼ਨ)-ਕਮ-ਸਕੱਤਰ ਜਿਲ੍ਹਾਂ ਕਾਨੂੰਨੀ ਸੇਵਾਵਾਂ ਅਥਾਰਟੀ, ਗੁਰਦਾਸਪੁਰ ਜੀਆਂ ਦੁਆਰਾ ਸੁਖਜਿੰਦਰ ਸਿੰਘ ਕਾਲਜ ਆਫ ਇੰਜਨਿਅਰਿੰਗ ਅਤੇ ਟੈਕਨਾਲਜੀ, ਹਰਦੋਛੰਨੀ ਰੋਡ, ਗੁਰਦਾਸਪੁਰ ਵਿਖੇ “International Day of Democracy” ਦੇ ਸਬੰਧ ਵਿੱਚ “Slogan writing Competition” ਕਰਵਾਇਆ ਗਿਆ।

Advertisements

ਇਸ  ਮੁਕਾਬਲੇ ਵਿੱਚ ਗੁਰਦਾਸਪੁਰ ਜਿਲ੍ਹੇ ਦੇ ਵੱਖ ਵੱਖ ਸਕੂਲਾਂ ਦੇ ਵਿਦਿਆਰਥੀਆਂ ਵੱਲੋਂ ਹਿੱਸਾ ਲਿਆ ਗਿਆ। ਇਸ ਪ੍ਰੋਗਰਾਮ ਦੌਰਾਨ ਮੈਡਮ ਰਮਨੀਤ ਕੌਰ, ਸਕੱਤਰ, ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਗੁਰਦਾਸਪੁਰ ਦੁਆਰਾ ਬੱਚਿਆਂ ਨੂੰ ਡੈਮੋਕਰੇਟਿਕ ਅਤੇ ਡਿਕਟੇਟਰ ਦੇਸ਼ ਵਿੱਚ ਫਰਕ ਦੱਸਿਆ ਗਿਆ।  ਇਸ ਮੌਕੇ ਵੱਖ ਵੱਖ ਸਕੂਲਾਂ ਦੇ ਵਿਦਿਆਰਥੀਆਂ ਦੁਆਰਾ Slogan writing Competition ਵਿੱਚ ਹਿੱਸਾ ਲਿਆ ਗਿਆ ਅਤੇ ਵੱਖ ਵੱਖ ਸਲੋਗਨ ਲਿਖੇ ਗਏ। ਇਸ ਕੰਪੀਟੀਸ਼ਨ ਵਿੱਚ ਪਹਿਲੇ, ਦੂਜੇ ਅਤੇ ਤੀਸਰੇ ਸਥਾਨ ਤੇ ਆਏ ਵਿਦਿਆਰਥੀਆਂ ਨੂੰ ਇਨਾਮ ਵੰਡੇ ਗਏ। ਇਸ ਮੌਕੇ ਸਕੂਲਾਂ ਦੇ ਵਿਦਿਆਰਥੀਆਂ ਨੂੰ ਮੁਫਤ ਕਾਨੂੰਨੀ ਸਹਾਇਤਾ ਲੈਣ ਬਾਰੇ ਵੀ ਜਾਗਰੂਕ ਕੀਤਾ ਅਤੇ ਇਹ ਵੀ ਕਿਹਾ ਕਿ ਉਹ ਆਪਣੇ ਆਸ ਪਾਸ ਦੇ ਲੋਕਾਂ ਨੂੰ ਮੁਫਤ ਕਾਨੂੰਨੀ ਸਹਾਇਤਾ ਬਾਰੇ ਜਾਣੂ ਕਰਵਾਉਣ ਤਾਂ ਜੋ ਵੱਧ ਵੱਧ ਲੋਕ ਮੁਫਤ ਕਾਨੂੰਨੀ ਸਹਾਇਤਾ ਦਾ ਲਾਭ ਲੈ ਸਕਣ।

LEAVE A REPLY

Please enter your comment!
Please enter your name here